21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

19ਵਾਂ ਵਿਰਾਸਤ ਮੇਲਾ 2026 ਜੈਪਾਲਗੜ੍ਹ ਵਿਖੇ 13 ਤੋਂ 15 ਫਰਵਰੀ ਤੱਕ

Ad Position 21
No active advertisement
ਅਜੀਤ ਡੈਸਕ 06-02-2026
ਬਠਿੰਡਾ, 5 ਫ਼ਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ 19ਵਾਂ ਵਿਰਾਸਤ ਮੇਲਾ 2026 ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 13 ਫ਼ਰਵਰੀ ਤੋਂ 15 ਫ਼ਰਵਰੀ ਤੱਕ ਕਰਵਾਇਆ ਜਾਵੇਗਾ | ਮੇਲੇ ਦੌਰਾਨ ਸੱਭਿਆਚਾਰਕ ਗਤੀਵਿਧੀਆਂ, ਪਤੰਗ ਬਾਜ਼ੀ, ਰਵਾਇਤੀ ਪਕਵਾਨ, ਲੋਕ ਨਾਚ ਆਦਿ ਦੇ ਨਾਲ ਨਾਲ ਗਾਇਕ ਰਣਜੀਤ ਬਾਵਾ ਅਤੇ ਕੰਵਰ ਗਰੇਵਾਲ ਖਿੱਚ ਦਾ ਕੇਂਦਰ ਰਹਿਣਗੇ | ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਮੇਲਾ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਸੱਭਿਆਚਾਰਕ ਮੇਲੇ ਦੌਰਾਨ ਪੰਜਾਬੀ ਸੱਭਿਆਚਾਰ, ਪੁਰਾਤਨ ਵਿਰਾਸਤ ਅਤੇ ਰਵਾਇਤਾਂ ਨੂੰ ਉਤਸ਼ਾਹਿਤ ਕਰਨ ਲਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ | ਮੇਲੇ 'ਚ ਰਵਾਇਤੀ ਖੇਡਾਂ, ਲੋਕ ਨਾਚ ਅਤੇ ਪੰਜਾਬੀ ਵਿਰਸੇ ਦੀਆਂ ਵੱਖ-ਵੱਖ ਵੰਨਗੀਆਂ ਪ੍ਰਦਰਸ਼ਤ ਕੀਤੀਆਂ ਜਾਣਗੀਆਂ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ 'ਚ ਹੋਰਨਾਂ ਸੂਬਿਆਂ ਤੋਂ ਵੀ ਸੱਭਿਆਚਾਰਕ ਟੀਮਾਂ ਨੂੰ ਇਸ ਸਮਾਗਮ 'ਚ ਭਾਗ ਲੈਣ ਲਈ ਨਿੱਘਾ ਸੱਦਾ ਦਿੱਤਾ ਦਿੱਤਾ ਜਾਵੇਗਾ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ 'ਚ ਭਾਗ ਲੈਣ ਅਤੇ ਇਸ ਦਾ ਆਨੰਦ ਮਾਨਣ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦਾ ਮੈਗਜ਼ੀਨ ਵਿਗਾਸ ਰਿਲੀਜ਼ ਅਗਲੀ ਖ਼ਬਰ ਸਨਰਜੀ ਇੰਟਰਨੈਸ਼ਨਲ ਨਰਸਿੰਗ ਕਾਲਜ ਬੁਰਜ ਮਹਿਮਾ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24