ਮਾਨਸਾ, 5 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ (ਆਜ਼ਾਦ) ਵਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਹਲਕਾ ਸਰਦੂਲਗੜ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਮਾਨਸਾ ਰਿਹਾਇਸ਼ ਅੱਗੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ | ਕਿਸਾਨ ਆਗੂ ਜਰਨੈਲ ਸਿੰਘ, ਜਗਦੇਵ ਸਿੰਘ ਭੈਣੀਬਾਘਾ ਤੇ ਗੁਰਮੁੱਖ ਸਿੰਘ ਨੇ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ | ਉਨਾਂ ਕਿਹਾ ਕਿ ਮੋਦੀ ਸਰਕਾਰ ਬਿਜਲੀ ਸੋਧ 2025 ਤੇ ਨਵੇਂ ਬੀਜ ਬਿੱਲ ਅਤੇ ਕਿਰਤੀ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ, ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਉਨਾਂ ਇਹ ਵੀ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਹੜਾਂ ਦੌਰਾਨ ਹੋਏ ਨੁਕਸਾਨ ਦਾ ਮੁਆਵਜ਼ਾ ਜਲਦ ਦੇਣ ਦਾ ਵਾਅਦਾ ਕੀਤਾ ਸੀ, ਜੋ ਸਿਰਫ਼ ਬਿਆਨਬਾਜ਼ੀ ਤੱਕ ਸੀਮਤ ਰਿਹਾ | ਉਨਾਂ ਮੰਗ ਕੀਤੀ ਕਿ ਹੜਾਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਪ੍ਰਤੀ ਏਕੜ 75 ਹਜਾਰ ਦਿੱਤਾ ਜਾਵੇ, ਘਰਾਂ ਦੇ ਹੋਏ ਨੁਕਸਾਨ ਦੀ ਬਣਦੀ ਰਾਸ਼ੀ ਦੇਣ ਦੇਣ ਦੇ ਨਾਲ ਹੀ ਮਗਨਰੇਗਾ ਸਕੀਮ ਬਹਾਲ ਕੀਤੀ ਜਾਵੇ | ਉਨਾਂ ਇਹ ਵੀ ਮੰਗ ਕੀਤੀ ਕਿ ਬਿਜਲੀ ਸੋਧ ਐਕਟ ਅਧੀਨ ਚਿੱਪ ਵਾਲੇ ਮੀਟਰਾਂ ਨੂੰ ਹਟਾਇਆ ਜਾਵੇ | ਜਥੇਬੰਦੀ ਨੇ ਐਲਾਨ ਕੀਤਾ ਕਿ ਜੇਕਰ ਸਰਕਾਰਾਂ ਨੇ ਮੰਗਾਂ ਜਲਦ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ |