ਮਾਨਸਾ, 5 ਫਰਵਰੀ (ਸ.ਰਿ.)- ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਨੰਦੀ ਨੇ ਐਡਵੋਕੇਟ ਦਿਲਜੋਤ ਸ਼ਰਮਾ ਇਨਸਾਫ਼ ਕਮੇਟੀ ਤਰਫ਼ੋਂ ਐਲਾਨ ਕੀਤਾ ਹੈ ਕਿ ਖ਼ੁਦਕੁਸ਼ੀ ਮਾਮਲੇ 'ਚ ਦੋਸ਼ੀ ਦੀ ਗਿ੍ਫ਼ਤਾਰੀ ਲਈ ਸੰਘਰਸ਼ ਵਿੱਢਿਆ ਜਾਵੇਗਾ | ਇੱਥੇ ਜਾਰੀ ਬਿਆਨ 'ਚ ਉਨ੍ਹਾਂ ਦੱਸਿਆ ਕਿ ਲੁਧਿਆਣਾ ਪੁਲਿਸ ਵੱਲੋਂ ਜਾਂਚ ਲਈ ਕੁਝ ਹੋਰ ਸਮਾਂ ਮੰਗਣ 'ਤੇ ਐਕਸ਼ਨ ਕਮੇਟੀ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਨੂੰ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਸੀ ਪਰ ਸਮਾਂ ਬੀਤ ਜਾਣ 'ਤੇ ਵੀ ਪੁਲਿਸ ਨੇ ਦਿਲਜੋਤ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਕੇਸ ਦਰਜ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ | ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਗਿ੍ਫ਼ਤਾਰੀ ਲਈ ਅਤੇ ਕੇਸ ਦੀ ਡੂੰਘਾਈ ਤੱਕ ਜਾਂਚ ਕਰਵਾਉਣ ਲਈ ਸੰਘਰਸ਼ ਕਮੇਟੀ ਦੀ ਮੀਟਿੰਗ ਬੁਲਾ ਕੇ ਅਗਲਾ ਐਕਸ਼ਨ ਕੀਤਾ ਜਾਵੇਗਾ |