ਮੌੜ ਮੰਡੀ, 5 ਫਰਵਰੀ (ਗੁਰਜੀਤ ਸਿੰਘ ਕਮਾਲੂ)-ਸਰਸਵਤੀ ਗਰੁੱਪ ਆਫ਼ ਕਾਲਜ ਮੌੜ ਵਿਖੇ ਪਿ੍ੰਸੀਪਲ ਡਾ. ਰਾਜਨ ਸੇਠੀ ਦੀ ਰਹਿਨੁਮਾਈ ਹੇਠ ਸੰੰਸਾਰ ਕੈਂਸਰ ਦਿਵਸ ਮੌਕੇ ਤੇ ਜਾਗਰੂਕਤਾ ਫੈਲਾਉਣ ਦੇ ਮੰਤਵ ਲਈ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਸਰਸਵਤੀ ਗਰੁੱਪ ਆਫ਼ ਕਾਲਜ (ਪੈਰਾਮੈਡੀਕਲ ਸਾਇੰਸ) ਸਰਸਵਤੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਅਤੇ ਸਰਸਵਤੀ ਇੰਸਟੀਚਿਊਟ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਪਿ੍ੰਸੀਪਲ ਡਾ. ਰਾਜਨ ਸੇਠੀ ਨੇ ਵਿਦਿਆਰਥੀਆਂ ਨੂੰ ਇਸ ਗੰਭੀਰ ਬਿਮਾਰੀ ਕੈਂਸਰ ਬਾਰੇ ਜਾਗਰੂਕ ਕਰਨ ਲਈ ਮਹੱਤਵਪੂਰਨ ਗੱਲਾਂ ਦੱਸੀਆਂ | ਉਨ੍ਹਾਂ ਨੇ ਦੱਸਿਆ ਕਿ ਅੱਜ ਦੇ ਸਮੇਂ ਦੁਨੀਆਂ ਵਿਚ ਇਸ ਬਿਮਾਰੀ ਤੋਂ ਲੱਖਾਂ ਲੋਕ ਪੀੜ੍ਹਤ ਹਨ, ਉਨ੍ਹਾਂ ਵਿਚੋਂ ਕੁਝ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਇਸ ਬਿਮਾਰੀ ਦਾ ਇਲਾਜ ਅਤੇ ਸੁਵਿਧਾ ਪ੍ਰਾਪਤ ਨਹੀਂ ਹੋ ਰਹੀ | ਉਨ੍ਹਾਂ ਦੱਸਿਆ ਕਿ ਕੈਂਸਰ ਕੀ ਹੈ, ਕਿਵੇਂ ਹੁੰਦਾ ਹੈ, ਇਸ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ | ਇਸ ਤੋਂ ਬਾਦ ਅਸਿਸਟੈਂਟ ਪ੍ਰੋਫੈਸਰ ਸਿਮਰਨਜੀਤ ਕੌਰ ਨੇ ਪੰਜਾਬ ਵਿਚ ਕੈਂਸਰ ਦੀ ਮੌਜੂਦਾ ਸਥਿਤੀ ਬਾਰੇ ਚਾਨਣਾ ਪਾਇਆ ਅਤੇ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਸੰਸਥਾਵਾਂ ਅਤੇ ਐਨ. ਜੀ. ਓ. ਕਿਵੇਂ ਕੈਂਸਰ ਦੀ ਰੋਕਥਾਮ ਲਈ ਕੰਮ ਕਰ ਰਹੇ ਹਨ | ਇਸ ਮੌਕੇ ਬੱਚਿਆਂ ਨੇ ਕੈਂਸਰ ਸਬੰਧੀ ਚਾਰਟ ਮੁਕਾਬਲੇ, ਪਾਵਰ ਪੁਆਇੰਟ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਕਾਲਜ ਦੇ ਚੇਅਰਮੈਨ ਡਾ: ਸਵਰਨ ਪ੍ਰਕਾਸ਼ ਗਰਗ, ਵਾਇਸ ਚੇਅਰਮੈਨ ਹਰੀਸ਼ ਗਰਗ, ਪਿ੍ੰਸੀਪਲ ਰਾਜਨ ਸੇਠੀ ਅਤੇ ਸਟਾਫ਼ ਵਜੋਂ ਪ੍ਰੋਫੈਸਰ ਵਿਦਿਸ਼ਾ, ਪਿ੍ਯੰਕਾ, ਸਿਮਰਜੀਤ ਕੌਰ, ਸੁਖਜੀਤ ਸਿੰਘ ਅਤੇ ਆਫ਼ਿਸ ਸਟਾਫ਼ ਵਜੋਂ ਮਿ: ਵਿਕਾਸ ਗਰਗ, ਅਨੂ ਅਤੇ ਹੋਰਨਾਂ ਨੇ ਮਿਲਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫ਼ਿਕੇਟ ਦਿੱਤੇ ਗਏ | ਅੰਤ ਵਿਚ ਚੇਅਰਮੈਨ ਡਾ: ਸਵਰਨ ਪ੍ਰਕਾਸ਼ ਗਰਗ ਨੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਪ੍ਰੋਗਰਾਮ ਅੱਜ ਦੇ ਸਮੇਂ ਦੀ ਬਿਮਾਰੀਆਂ ਪ੍ਰਤੀ ਲੋਕਾਂ ਦੀ ਨਾਜ਼ੁਕ ਸਥਿਤੀ ਨੂੰ ਦੇਖਦੇ ਹੋਏ ਜਾਗਰੂਕ ਕਰਨਾ ਜ਼ਰੂਰੀ ਹੈ |