26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

1 ਕਿੱਲੋ 34 ਗ੍ਰਾਮ ਅਫ਼ੀਮ ਸਮੇਤ ਦੋ ਨਸ਼ਾ ਤਸਕਰ ਕਾਬੂ <br/>

Ad Position 21
No active advertisement
ਅਜੀਤ ਡੈਸਕ 21-02-2026
ਬਠਿੰਡਾ, 20 ਫਰਵਰੀ (ਵੀਰਪਾਲ ਸਿੰਘ)-ਸੀ ਆਈ ਏ-1 ਪੁਲਿਸ ਪਾਰਟੀ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਦੋ ਵਿਅਕਤੀਆਂ ਨੂੰ 1 ਕਿੱਲੋ 34 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪਿੁਲਸ ਅਧਿਕਾਰੀ ਸੁਖਪ੍ਰੀਤ ਸਿੰਘ ਸੀ ਆਈ ਏ-1 ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਕੈਂਟ ਰਿੰਗ ਰੋਡ 'ਤੇ ਕੀਤੀ ਗਈ ਨਾਕੇਬੰਦੀ ਦੌਰਾਨ ਵਰਨਾ ਕਾਰ ਨੰਬਰ ਪੀ. ਬੀ. 05 ਏ. ਟੀ. 6470 ਵਿਚ ਸਵਾਰ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 1 ਕਿੱਲੋ 34 ਗ੍ਰਾਮ ਹੈਰੋਇਨ ਬਰਾਮਦ ਕਰ ਲਈ | ਪੁਲਿਸ ਪੜ੍ਹਤਾਲ ਅਨੁਸਾਰ ਹਿਰਾਸਤ 'ਚ ਲਏ ਗਏ ਵਿਅਕਤੀਆਂ ਦੀ ਪਹਿਚਾਣ ਅਰਸ਼ਦੀਪ ਸਿੰਘ ਅਤੇ ਦਿਲਪ੍ਰੀਤ ਸਿੰਘ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ, 'ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਦੋ ਦਿਨਾਂ ਪੁਸਤਕ ਮੇਲਾ ਅੱਜ ਤੋਂ ਅਗਲੀ ਖ਼ਬਰ ਗੋਨਿਆਣਾ ਨੇੜੇ ਦੋ ਵੱਖ-ਵੱਖ ਭਿਆਨਕ ਸੜਕ ਹਾਦਸੇ-ਇਕ ਨੌਜਵਾਨ ਗੰਭੀਰ ਜ਼ਖ਼ਮੀ
Ad Position 24