26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਐਡਵੋਕੇਟ ਜੱਸ ਬੱਜੋਆਣਾ ਹਲਕਾ ਬੁਢਲਾਡਾ ਦੇ ਕੋਆਰਡੀਨੇਟਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 21-02-2026
ਭਾਈਰੂਪਾ, 20 ਫਰਵਰੀ (ਵਰਿੰਦਰ ਲੱਕੀ)- ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਜਸਵਿੰਦਰ ਸਿੰਘ ਜੱਸ ਨੂੰ ਪਾਰਟੀ ਵੱਲੋਂ 28 ਫ਼ਰਵਰੀ ਨੂੰ ਰਾਹੁਲ ਗਾਂਧੀ ਦੀ ਬਰਨਾਲਾ ਵਿਖੇ ਹੋਣ ਵਾਲੀ ਰੈਲੀ ਲਈ ਬੁਢਲਾਡਾ ਹਲਕੇ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ ਆਪਣੀ ਇਸ ਨਿਯੁਕਤੀ 'ਤੇ ਉਨ੍ਹਾਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੰਗਠਨ ਇੰਚਾਰਜ ਕੈਪਟਨ ਸੰਦੀਪ ਸੰਧੂ ਤੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਕੋਟਭਾਈ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ, ਜ਼ਿਕਰਯੋਗ ਹੈ ਕਿ ਐਡਵੋਕੇਟ ਜੱਸ ਬੱਜੋਆਣਾ ਨੂੰ ਪਹਿਲਾਂ ਵੀ ਪਾਰਟੀ ਵੱਖ-ਵੱਖ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕਰ ਚੁੱਕੀ ਹੈ ਤੇ ਉਹ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ | ਜੱਸ ਬੱਜੋਆਣਾ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਮਿਹਨਤ ਕਰ ਰਹੇ ਹਨ ਤੇ ਪਾਰਟੀ ਵਲੋਂ ਉਨ੍ਹਾਂ ਨੂੰ ਸਮੇਂ-ਸਮੇਂ 'ਤੇ ਮਾਣ ਸਤਿਕਾਰ ਦਿੱਤਾ ਜਾਂਦਾ ਰਿਹਾ ਹੈ¢

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਵਧਾਉਣ ਸੰਬੰਧੀ ਜਾਗਰੂਕਤਾ ਮੀਟਿੰਗ ਅਗਲੀ ਖ਼ਬਰ ਦੋ ਦਿਨਾਂ ਪੁਸਤਕ ਮੇਲਾ ਅੱਜ ਤੋਂ
Ad Position 24