25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਰਕਾਰੀ ਸਕੂਲਾਂ ਵਿਚ ਦਾਖ਼ਲੇ ਵਧਾਉਣ ਸੰਬੰਧੀ ਜਾਗਰੂਕਤਾ ਮੀਟਿੰਗ

Ad Position 21
No active advertisement
ਅਜੀਤ ਡੈਸਕ 21-02-2026
ਮਹਿਰਾਜ, 20 ਫਰਵਰੀ (ਸੁਖਪਾਲ ਮਹਿਰਾਜ)-ਪੀ ਐਮ ਸ੍ਰੀ ਅਧੀਨ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਹਿਰਾਜ ਵਿਖੇ ਦਾਖ਼ਲੇ ਵਧਾਉਣ ਸਬੰਧੀ ਸਮੂਹ ਸਟਾਫ਼ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਕਿ੍ਸ਼ਨ ਲਾਲ ਦੀ ਅਗਵਾਈ ਹੇਠ ਬਲਾਕ ਨੋਡਲ ਅਫਸਰ ਆਸੂ (ਰਾਮਪੁਰਾ) ਅਤੇ ਸਹਾਇਕ ਨੋਡਲ ਅਫਸਰ ਜਸਵਿੰਦਰ ਸਿੰਘ ਨੇ ਸ਼ਿਰਕਤ ਕੀਤੀ | ਬਲਾਕ ਨੋਡਲ ਅਫ਼ਸਰ ਆਸੂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਲਈ ਆਧੁਨਿਕ ਕਲਾਸਰੂਮ, ਸਮਾਰਟ ਬੋਰਡ, ਖੇਡ ਮੈਦਾਨ, ਲਾਇਬ੍ਰੇਰੀ, ਵਿਗਿਆਨ ਲੈਬ ਅਤੇ ਤਜਰਬੇਕਾਰ ਸਟਾਫ ਵਰਗੀਆਂ ਬਿਹਤਰੀਨ ਸਹੂਲਤਾਂ ਉਪਲਬਧ ਹਨ | ਉਨ੍ਹਾਂ ਨੇ ਅਪੀਲ ਕੀਤੀ ਕਿ ਅਧਿਆਪਕ ਘਰ-ਘਰ ਜਾ ਕੇ ਮਾਪਿਆਂ ਨੂੰ ਇਨ੍ਹਾਂ ਸਹੂਲਤਾਂ ਬਾਰੇ ਜਾਣੂ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ਨਾਲ ਜੋੜਿਆ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਮਿਲ ਰਹੀਆਂ ਮੁਫ਼ਤ ਕਿਤਾਬਾਂ, ਵਰਦੀਆਂ ਅਤੇ ਹੋਰ ਸਕੀਮਾਂ ਦਾ ਲਾਭ ਹਰ ਹੱਕਦਾਰ ਵਿਦਿਆਰਥੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਸਹਾਇਕ ਨੋਡਲ ਅਫਸਰ ਜਸਵਿੰਦਰ ਸਿੰਘ ਨੇ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਮਜ਼ਬੂਤ ਬਣਾ ਕੇ ਵੱਧ ਤੋਂ ਵੱਧ ਬੱਚਿਆਂ ਦਾ ਭਵਿੱਖ ਸੰਵਾਰਿਆ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਇਟ) ਦਿਉਣ ਵਿਖੇ ਲੈਕਚਰਾਰ ਬਲਜਿੰਦਰ ਸਿੰਘ ਦਾ ਸਨਮਾਨ ਅਗਲੀ ਖ਼ਬਰ ਐਡਵੋਕੇਟ ਜੱਸ ਬੱਜੋਆਣਾ ਹਲਕਾ ਬੁਢਲਾਡਾ ਦੇ ਕੋਆਰਡੀਨੇਟਰ ਨਿਯੁਕਤ <br/>
Ad Position 24