25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸੂਬੇ ਅੰਦਰ ਮੁੜ ਅਕਾਲੀ ਦਲ ਦੀ ਸਰਕਾਰ ਦੇਖਣ ਲਈ ਉਤਾਵਲੇ-ਅਕਾਲੀ ਆਗੂ

Ad Position 21
No active advertisement
ਅਜੀਤ ਡੈਸਕ 21-02-2026
ਭਗਤਾ ਭਾਈਕਾ, 20 ਫਰਵਰੀ (ਸੁਖਪਾਲ ਸਿੰਘ ਸੋਨੀ)-ਕਸਬਾ ਭਾਈ ਰੂਪਾ ਵਿਖੇ 28 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੀ 'ਪੰਜਾਬ ਬਚਾਉ' ਰੈਲੀ ਨੂੰ ਲੈ ਕੇ ਹਲਕੇ ਦੇ ਅਕਾਲੀ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਰੈਲੀ ਦੌਰਾਨ ਇਕੱਠ ਕਰਨ ਲਈ ਹਲਕੇ ਦੇ ਪਿੰਡਾਂ ਅੰਦਰ ਵੱਡੀ ਪੱਧਰ 'ਤੇ ਤਿਆਰੀਆਂ ਅਤੇ ਮੀਟਿੰਗਾਂ ਜਾਰੀ ਹਨ | ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਪਿੰਡਾਂ ਅੰਦਰ ਮੀਟਿੰਗਾਂ ਦੌਰਾਨ ਸਮਰਥਕਾਂ ਨੂੰ ਲਾਮਬੰਦ ਕਰਨ ਦੇ ਨਾਲ-ਨਾਲ ਭਾਈ ਰੂਪਾ ਵਿਖੇ ਰੈਲੀ ਨੂੰ ਪੂਰਨ ਸਫਲ ਬਣਾਉਣ ਲਈ ਬੱਸਾਂ ਦੀ ਵੀ ਵੰਡ ਕਰ ਰਹੇ ਹਨ | ਰੈਲੀ ਸਬੰਧੀ ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਭਾਈਕਾ, ਰਾਕੇਸ ਕੁਮਾਰ ਗੋਇਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ ਭਾਈਕਾ, ਜਗਮੋਹਣ ਲਾਲ ਭਗਤਾ ਕੌਂਸਲਰ, ਸੁਖਜਿੰਦਰ ਸਿੰਘ ਖਾਨਦਾਨ ਪ੍ਰਧਾਨ ਸਰਕਲ ਭਗਤਾ ਭਾਈਕਾ, ਜਸਪਾਲ ਸਿੰਘ ਵੜਿੰਗ ਪ੍ਰਧਾਨ ਯੂਥ ਵਿੰਗ ਸਰਕਲ ਭਗਤਾ ਭਾਈਕਾ, ਸੁਖਜਿੰਦਰ ਸਿੰਘ ਖਹਿਰਾ ਯੂਥ ਆਗੂ ਨੇ ਅੱਜ ਇਥੇ ਗੱਲਬਾਤ ਕਰਦੇ ਹੋਏ ਕਿਹਾ ਕਿ ਰੈਲੀ ਸਬੰਧੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਆਗੂਆਂ ਨੇ ਕਿਹਾ ਕਿ ਸੂਬੇ ਅੰਦਰ ਅਕਾਲੀ ਦਲ ਦੀ ਸਰਕਾਰ ਵਕਤ ਲੋਕਾਂ ਲਈ ਅਰੰਭ ਹੋਈਆਂ ਸੁੱਖ ਸਹੂਲਤਾਂ ਦਾ ਲੋਕ ਅੱਜ ਵੀ ਅਨੰਦ ਮਾਣ ਰਹੇ ਹਨ | ਆਗੂਆਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਭਗਤਾ ਬਲਾਕ ਅੰਦਰ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ ਮੁਕੰਮਲ ਹੋ ਚੁੱਕੀਆਂ ਹਨ, ਹੁਣ ਬਲਾਕ ਭਾਈ ਰੂਪਾ ਅਤੇ ਫੂਲ ਦੇ ਪਿੰਡਾਂ ਅੰਦਰ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਆਗੂਆਂ ਨੇ ਕਿਹਾ ਕਿ ਪਿੰਡਾਂ ਅੰਦਰ ਲੋਕ ਆਪ ਸਰਕਾਰ ਤੋਂ ਬੇਹੱਦ ਦੁਖੀ ਨਜ਼ਰ ਆ ਰਹੇ ਹਨ, ਜੋ ਕਿ ਸੂਬੇ ਅੰਦਰ ਮੁੜ ਅਕਾਲੀ ਦਲ ਦੀ ਸਰਕਾਰ ਦੇਖਣ ਲਈ ਉਤਾਵਲੇ ਹਨ | ਆਗੂਆਂ ਨੇ 28 ਫਰਵਰੀ ਦੀ ਭਾਈ ਰੂਪਾ ਵਿਖੇ 'ਪੰਜਾਬ ਬਚਾਉ' ਰੈਲੀ ਦੌਰਾਨ ਰਿਕਾਰਡ ਤੋੜ ਇਕੱਠ ਹੋਣ ਦਾ ਦਾਅਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਾਲਵਾ ਕਾਲਜ ਵਿਖੇ 20ਵੀਂ ਐਥਲੈਟਿਕਸ ਮੀਟ-2026 ਕਰਵਾਈ ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਇਟ) ਦਿਉਣ ਵਿਖੇ ਲੈਕਚਰਾਰ ਬਲਜਿੰਦਰ ਸਿੰਘ ਦਾ ਸਨਮਾਨ
Ad Position 24