10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪ੍ਰਧਾਨ ਮੰਤਰੀ ਤੋਂ ਦੇਸ਼ ਅਤੇ ਮੁੱਖ ਮੰਤਰੀ ਤੋਂ ਪੰਜਾਬ ਬਚਾਉਣ ਦੀ ਲੋੜ-ਗੁਰਕੀਰਤ ਸਿੰਘ ਕੋਟਲੀ

Ad Position 21
No active advertisement
ਅਜੀਤ ਡੈਸਕ 22-02-2026
ਮਾਨਸਾ, 21 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਦੇਸ਼ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੰਜਾਬ ਨੂੰ ਬਚਾਉਣ ਦੀ ਲੋੜ ਹੈ | ਇਸ ਕਾਰਜ ਲਈ ਜਮਹੂਰੀ ਪਸੰਦ ਧਿਰਾਂ ਨੂੰ ਲਾਮਬੰਦੀ ਕਰ ਕੇ ਤਿੱਖਾ ਸੰਘਰਸ਼ ਲੜਨਾ ਪਵੇਗਾ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਇੱਥੇ ਪਾਰਟੀ ਦੀ 28 ਫਰਵਰੀ ਨੂੰ ਬਰਨਾਲਾ ਵਿਖੇ ਹੋਰ ਰਹੀ ਮਨਰੇਗਾ ਮਜ਼ਦੂਰ ਬਚਾਓ ਮੁਹਿੰਮ ਤਹਿਤ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਵਜੋਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਬਰਨਾਲਾ ਰੈਲੀ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਪਾਰਟੀਲੋਂ ਦੇਸ਼ ਭਰ ਵਿਚ ਮਨਰੇਗਾ ਮਜ਼ਦੂਰ ਬਚਾਓ ਅਤੇ ਭਾਰਤ ਅਮਰੀਕਾ ਸੰਘੀ ਦੇ ਵਿਰੋਧ ਵਿਚ ਮੁਹਿੰਮ ਚਲਾਈ ਹੋਈ ਹੈ | ਸ: ਕੋਟਲੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਲੋਕ ਵਿਰੋਧੀ ਹਨ ਅਤੇ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡਦੀ ਹੋਈ ਕਿਰਤੀਆਂ ਨੂੰ ਬੇਰੁਜ਼ਗਾਰੀ ਵੱਲ ਧੱਕ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਲਏ ਗਏ ਸਾਰੇ ਫ਼ੈਸਲਿਆਂ ਨੂੰ ਹੋਲੀ ਹੋਲੀ ਖ਼ਤਮ ਕਰ ਰਹੀ ਹੈ ਅਤੇ ਕੁਝ ਦੇ ਨਾਂਅ ਬਦਲ ਕੇ ਆਪਣੀ ਪ੍ਰਾਪਤੀ ਦੱਸ ਰਹੀ ਹੈ | ਉਨ੍ਹਾਂ ਵਰਕਰਾਂ ਨੂੰ ਬਰਨਾਲਾ ਰੈਲੀ 'ਚ ਕਾਫ਼ਲੇ ਬੰਨ੍ਹ ਕੇ ਪਹੁੰਚਣ ਦੀ ਅਪੀਲ ਕੀਤੀ | ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਵਿਸ਼ਵਾਸ ਦਿਵਾਇਆ ਕਿ ਜ਼ਿਲੇ੍ਹ 'ਚੋਂ ਵੱਡੀ ਗਿਣਤੀ 'ਚ ਕਾਂਗਰਸ ਵਰਕਰ ਰੈਲੀ 'ਚ ਸ਼ਾਮਿਲ ਹੋਣਗੇ | ਇਸ ਮੌਕੇ ਬਿਕਰਮ ਸਿੰਘ ਮੋਫਰ, ਅਰਸ਼ਦੀਪ ਸਿੰਘ ਮਾਈਕਲ, ਮਨਦੀਪ ਸਿੰਘ ਗੋਰਾ, ਚਮਕੌਰ ਸਿੰਘ ਮੂਸਾ, ਰਣਵੀਰ ਕੌਰ ਮੀਆਂ, ਗੁਰਪ੍ਰੀਤ ਸਿੰਘ ਵਿੱਕੀ, ਸੱਤਪਾਲ ਸਿੰਘ ਮੂਲੇਵਾਲਾ, ਨਰੋਤਮ ਸਿੰਘ ਚਹਿਲ, ਕੇ.ਕੇ. ਅਗਰਵਾਲ, ਰਜਿੰਦਰ ਕੁਮਾਰ ਟੋਨੀ, ਯਸ਼ ਬਜੂਆਣਾ, ਸੁਖਦਰਸ਼ਨ ਸਿੰਘ ਖਾਰਾ, ਸੁਰੇਸ਼ ਕੁਮਾਰ ਨੰਦਗੜ੍ਹੀਆ, ਸਵਰਨ ਸਿੰਘ ਖੁਡਾਲ, ਹਰਵਿੰਦਰ ਸਿੰਘ ਸਵੀਟੀ, ਤਰਜੀਤ ਸਿੰਘ ਚਹਿਲ, ਖੇਮ ਸਿੰਘ ਜਟਾਣਾ, ਹਰਬੰਸ ਸਿੰਘ ਖਿੱਪਲ, ਸੰਦੀਪ ਮਹਿਤਾ, ਰਾਮ ਸਿੰਘ ਸਰਦੂਲਗੜ੍ਹ, ਅਮਰੀਕ ਸਿੰਘ ਢਿੱਲੋਂ, ਰਣਜੀਤ ਸਿੰਘ ਦੋਦੜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਕਾਰਨ ਘਾਟੇ ਦਾ ਧੰਦਾ ਸਾਬਤ ਹੋ ਰਿਹਾ ਹੈ ਡੇਅਰੀ ਫਾਰਮਿੰਗ ਦਾ ਧੰਦਾ- ਪਿ੍ੰਸੀਪਲ ਡਾ. ਸ਼ਰਮਾ ਅਗਲੀ ਖ਼ਬਰ ਅਪਰਾਧ ਕਰਨ ਦੇ ਆਦੀ ਲੋਕਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਬੰਦ ਕਰਨ ਦੀ ਮੰਗ
Ad Position 24