11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਲਹਿਰੀ ਵਿਖੇ ਵਿਸ਼ਵ ਮਾਂ ਬੋਲੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 22-02-2026
ਸੀਂਗੋ ਮੰਡੀ, 21 ਫਰਵਰੀ (ਲਕਵਿੰਦਰ ਸ਼ਰਮਾ)- ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਿਖੇ ਵਿਸ਼ਵ ਮਾਂ ਬੋਲੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਪੰਜਾਬੀ ਮਾਂ ਬੋਲੀ ਨੂੰ ਪ੍ਰਮੋਟ ਕਰਨ ਲਈ ਸੁੰਦਰ ਕੋਰਿਓਗ੍ਰਾਫੀ ਅਤੇ ਪ੍ਰੇਰਣਾਦਾਇਕ ਛੋਟੇ ਨਾਟਕਾਂ ਦੀ ਪੇਸ਼ਕਾਰੀ ਕਰਕੇ ਮਾਂ ਬੋਲੀ ਦੀ ਮਹੱਤਤਾ ਅਤੇ ਇਸ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ¢ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਮੈਦਾਨ ਵਿਚ ਬਿਠਾ ਕੇ ਪੰਜਾਬੀ ਅੱਖਰਾਂ ਦੀ ਆਕ੍ਰਿਤੀ ਤਿਆਰ ਕਰਵਾਈ ਗਈ, ਜਿਸ ਨੇ ਸਭ ਦਾ ਮਨ ਮੋਹ ਲਿਆ¢ ਇਸ ਮੌਕੇ ਸਕੂਲ ਪਿ੍ੰਸੀ: ਲਖਵਿੰਦਰ ਸਿੰਘ ਸਿੱਧੂ ਨੇ ਬੱਚਿਆਂ ਨੂੰ ਮਾਂ ਬੋਲੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਸਾਡੀ ਪਛਾਣ ਹੈ ਅਤੇ ਇਸ ਦੀ ਰੱਖਿਆ ਕਰਨਾ ਸਾਡਾ ਫ਼ਰਜ਼ ਹੈ¢ ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੀ ਪ੍ਰਧਾਨ ਜਸਵਿੰਦਰ ਕੌਰ ਸਿੱਧੂ ਅਤੇ ਸਕੱਤਰ ਪਰਮਜੀਤ ਕÏਰ ਸੇਖੋਂ ਨੇ ਕਿਹਾ ਕਿ ਸਕੂਲ ਹਮੇਸ਼ਾ ਅਜਿਹੀਆਂ ਗਤੀਵਿਧੀਆਂ ਕਰਵਾਉਂਦਾ ਰਹੇਗਾ ਜਿਨ੍ਹਾਂ ਰਾਹੀਂ ਬੱਚਿਆਂ ਵਿਚ ਆਪਣੀ ਭਾਸ਼ਾ ਅਤੇ ਸੰਸਕਾਰਾਂ ਪ੍ਰਤੀ ਪਿਆਰ ਪੈਦਾ ਹੋਵੇ¢
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ-ਹਰਪਾਲ ਸਿੰਘ ਚੀਮਾ ਅਗਲੀ ਖ਼ਬਰ 10 ਕਿੱਲੋ ਗਾਂਜੇ ਸਮੇਤ ਕੀਤਾ ਇਕ ਕਾਬੂ
Ad Position 24