11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮਜ਼ਦੂਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ 3 ਭੱਠਾ ਮਾਲਕਾਂ ਖ਼ਿਲਾਫ਼ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 22-02-2026
ਮਾਨਸਾ, 21 ਫਰਵਰੀ (ਫੱਤੇਵਾਲੀਆ)- ਥਾਣਾ ਸਦਰ ਬੁਢਲਾਡਾ ਪੁਲਿਸ ਨੇ ਭੱਠਾ ਮਜ਼ਦੂਰਾਂ ਨੂੰ ਮਜ਼ਦੂਰੀ ਨਾ ਦੇਣ ਅਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ 3 ਭੱਠਾ ਮਾਲਕਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਥਾਣੇ ਦੀ ਇੰਚਾਰਜ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਕੁਝ ਭੱਠਾ ਮਜ਼ਦੂਰਾਂ ਨੇ ਭੱਠਾ ਮਾਲਕਾਂ ਖ਼ਿਲਾਫ਼ ਐਸ.ਡੀ.ਐਮ. ਕੋਲ ਸ਼ਿਕਾਇਤ ਦਰਜ ਕਰਵਾਈ ਸੀ | ਉਨ੍ਹਾਂ ਦੱਸਿਆ ਕਿ ਭੱਠਾ ਮਜ਼ਦੂਰ ਆਸ਼ੂਤੋਸ਼ ਅਤੇ ਹੋਰ ਲੋਕ ਪੱਥਰ ਕੱਟਣ ਦਾ ਕੰਮ ਕਰਨ ਲਈ ਭੱਠੇ 'ਤੇ ਪਹੁੰਚੇ ਸਨ | ਮਜ਼ਦੂਰਾਂ ਦਾ ਦੋਸ਼ ਸੀ ਕਿ ਭੱਠਾ ਮਾਲਕਾਂ ਨੇ ਉਨ੍ਹਾਂ ਨੂੰ ਪੈਸੇ ਦੇਣ ਦੀ ਬਜਾਏ ਤੰਗ-ਪ੍ਰੇਸ਼ਾਨ ਕੀਤਾ ਜਦਕਿ ਮਜ਼ਦੂਰੀ, ਹਾਜ਼ਰੀ ਅਤੇ ਹੋਰ ਸਬੰਧਿਤ ਰਿਕਾਰਡ ਕਿਰਤ ਕਾਨੂੰਨਾਂ ਅਨੁਸਾਰ ਰੱਖਣ 'ਚ ਅਸਫਲ ਰਹੇ | ਉਨ੍ਹਾਂ ਦੱਸਿਆ ਕਿ ਐਸ.ਡੀ.ਐਮ. ਵਲੋਂ ਭੇਜੀ ਗਈ ਰਿਪੋਰਟ ਦੇ ਆਧਾਰ 'ਤੇ ਪਿੰਡ ਗੁਰਨੇ ਕਲਾਂ ਦੇ ਭੱਠਾ ਮਾਲਕ ਮਨੀਸ਼ ਕੁਮਾਰ ਅਤੇ ਹੋਰਾਂ ਖ਼ਿਲਾਫ਼ ਕਿਰਤ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੈਸ ਲੀਕ ਹੋਣ ਨਾਲ ਘਰ 'ਚ ਲੱਗੀ ਅੱਗ ਅਗਲੀ ਖ਼ਬਰ ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ-ਹਰਪਾਲ ਸਿੰਘ ਚੀਮਾ
Ad Position 24