ਭਾਈਰੂਪਾ, 21 ਫਰਵਰੀ (ਵਰਿੰਦਰ ਲੱਕੀ)-ਹਰਗੋਬਿੰਦ ਪਬਲਿਕ ਸਕੂਲ ਕਾਂਗੜ 'ਚ ਪਿ੍ੰਸੀਪਲ ਸੋਨੂੰ ਕੁਮਾਰ ਕਾਂਗੜ ਦੀ ਅਗਵਾਈ ਹੇਠ 'ਮਾਂ ਬੋਲੀ ਦਿਵਸ' ਸਬੰਧੀ ਸਮਾਗਮ ਕੀਤਾ ਗਿਆ | ਪਿ੍ੰਸੀਪਲ ਸੋਨੂੰ ਕੁਮਾਰ ਕਾਂਗੜ ਅਤੇ ਅਧਿਆਪਕਾ ਸਵਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ 'ਮਾਂ ਬੋਲੀ ਦਿਵਸ' ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਮਾਂ ਬੋਲੀ ਦਿਵਸ' 21 ਫਰਵਰੀ ਨੂੰ ਅੰਤਰਰਾਸ਼ਟਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ | ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਦੁਨੀਆਂ ਭਰ ਦੇ ਲੋਕਾਂ ਵਿਚ ਆਪਣੀ ਭਾਸ਼ਾ ਅਤੇ ਸੱਭਿਆਚਾਰ ਪ੍ਰਤੀ ਰੁਝਾਨ ਪੈਦਾ ਕਰਨਾ ਹੈ | ਸਾਲ 1999 ਵਿਚ ਯੂਨੈਸਕੋ ਨੇ ਮਾਂ ਬੋਲੀ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ | ਸਾਲ 2000 ਵਿਚ ਪਹਿਲੀ ਵਾਰ ਇਸ ਨੂੰ ਅੰਤਰਰਾਸ਼ਟਰੀ ਮਾਤ ਦਿਵਸ ਵਜੋਂ ਮਨਾਇਆ ਗਿਆ | ਹਰ ਸਾਲ ਅੰਤਰਰਾਸ਼ਟਰੀ ਮਾਤ ਦਿਵਸ ਦੇ ਆਲੇ ਦੁਆਲੇ ਤਿਉਹਾਰ ਇਕ ਖਾਸ ਥੀਮ 'ਤੇ ਕੇਂਦਰਿਤ ਹੁੰਦੇ ਹਨ | ਸਮਾਗਮ ਦੌਰਾਨ ਪਿ੍ੰਸੀਪਲ ਅਤੇ ਸਟਾਫ਼ ਨੇ ਬੱਚਿਆਂ ਨੂੰ ਮਾਂ ਬੋਲੀ ਦਾ ਸਤਿਕਾਰ ਕਰਨ ਦਾ ਪ੍ਰਣ ਕਰਵਾਇਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾਵਾਂ, ਗੀਤ ਅਤੇ ਭਾਸ਼ਣ ਪੇਸ਼ ਕੀਤੇ | ਇਸ ਮੌਕੇ ਧਾਰਮਿਕ ਅਧਿਆਪਕਾ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ |