ਬੁਢਲਾਡਾ, 21 ਫਰਵਰੀ (ਸਵਰਨ ਸਿੰਘ ਰਾਹੀ)- ਗੁਰੂ ਨਾਨਕ ਕਾਲਜ ਬੁਢਲਾਡਾ ਦੇ ਅੰਗਰੇਜ਼ੀ ਵਿਭਾਗ ਵਲੋਂ 'ਕਾਨੂੰਨੀ ਸਾਖਰਤਾ : ਨਿਆਂ ਵੱਲ ਇਕ ਕਦਮ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਸੰਬੋਧਨ ਕਰਦਿਆਂ ਰਾਜਵਿੰਦਰ ਕੌਰ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਨੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਔਰਤਾਂ ਤੇ ਬੱਚਿਆਂ ਦੇ ਅਧਿਕਾਰਾਂ ਦੇ ਨਾਲ ਹੀ ਸਾਈਬਰ ਕ੍ਰਾਈਮ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹਰ ਨਾਗਰਿਕ ਲਈ ਕਾਨੂੰਨੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਪਣੇ ਅਧਿਕਾਰਾਂ ਦੀ ਰੱਖਿਆ ਕਰ ਸਕੇ | ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਕਿਹਾ ਕਿ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਅਤੇ ਫਰਜ਼ਾਂ ਬਾਰੇ ਜਾਣੂ ਕਰਵਾਉਣਾ ਸੀ | ਉਪ ਪਿ੍ੰਸੀਪਲ ਡਾ. ਰੇਖਾ ਕਾਲੜਾ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਸਾਬਤ ਹੁੰਦੇ ਹਨ | ਇਸ ਮੌਕੇ ਡਾ. ਰੁਪਿੰਦਰਜੀਤ ਕੌਰ, ਡਾ. ਗੁਰਜਸਜੀਤ ਕੌਰ, ਪ੍ਰੋ. ਕੰਵਲਜੀਤ ਕੌਰ, ਪ੍ਰੋ. ਸੋਨੀਆ ਅਤੇ ਅੰਗਰੇਜ਼ੀ ਵਿਭਾਗ ਦੇ ਸਟਾਫ ਮੈਂਬਰ ਹਾਜ਼ਰ ਸਨ |