11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੋਂ ਦੋ ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 22-02-2026
ਬਠਿੰਡਾ, 21 ਫਰਵਰੀ (ਵੀਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਦੇ ਦੂਸਰੇ ਪੜ੍ਹਾਅ ਵਿਚ ਜ਼ਿਲ੍ਹਾ ਪੁਲਿਸ ਮੁੱਖੀ ਜਯੋਤੀ ਯਾਦਵ ਦੇ ਨਿਰਦੇਸ਼ਾਂ ਤਹਿਤ ਕਾਰਵਾਈ ਕਰਦੇ ਬਠਿੰਡਾ ਪਿੁਲਸ ਵਲੋਂ ਦੋ ਵੱਖ-ਵੱਖ ਥਾਵਾਂ 'ਤੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 46 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ | ਇਨ੍ਹਾਂ ਮਾਮਲਿਆਂ ਵਿਚ ਪਹਿਲੇ ਮਾਮਲੇ ਦੇ ਜਾਂਚ ਅਧਿਕਾਰੀ ਹਰਜਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਪੁਲਿਸ ਵਲੋਂ ਨਰੂਆਣਾ ਰੋਡ ਫਲਾਈ ਓਵਰ ਪਾਸੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਕਾਬੂ ਕੀਤੇ ਗਏ ਵਿਅਕਤੀ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਮੰਗੂ ਸਿੰਘ ਵਾਸੀ ਅਮਰਪੁਰਾ ਬਸਤੀ ਬਠਿੰਡਾ ਵਜੋਂ ਹੋਈ ਹੈ ਜਿਸ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਅਧਿਕਾਰੀ ਜਸਵਿੰਦਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਪੁਲਿਸ ਵਲੋਂ ਲਾਅ ਕਾਲਜ ਬਾਦਲ ਰੋਡ ਫਲਾਈ ਓਵਰ ਨੇੜਿਓ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ | ਤਲਾਸ਼ੀ ਦੌਰਨ ਉਕਤ ਵਿਅਕਤੀ ਪਾਸੋਂ 40 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਸੌਂਕੀ ਅਮਰਪੁਰਾ ਬਸਤੀ ਬਠਿੰਡਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਣੇ ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਲੋਕਾਂ ਦੇ ਚਾਅ ਪੂਰੇ ਕੀਤੇ ਜਾਣਗੇ -ਮਲੂਕਾ
Ad Position 24