11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਗੁਰੂ ਨਾਨਕ ਕਾਲਜ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 22-02-2026
ਬੁਢਲਾਡਾ, 21 ਫਰਵਰੀ (ਸਵਰਨ ਸਿੰਘ ਰਾਹੀ)- ਸਥਾਨਕ ਗੁਰੂ ਨਾਨਕ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਅੰਤਰ-ਰਾਸ਼ਟਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ 'ਕਿਤਾਬ ਕਿਵੇਂ ਪੜ੍ਹੀਏ' ਪ੍ਰੋਗਰਾਮ ਕਰਵਾਇਆ ਗਿਆ | ਪਿ੍ੰਸੀਪਲ ਡਾ. ਨਰਿੰਦਰ ਸਿੰਘ ਦੀ ਅਗਵਾਈ ਹੇਠਲੇ ਇਸ ਸਮਾਗਮ ਦੌਰਾਨ ਕਾਲਜ ਦੇ ਪੰਜਾਬੀ ਵਿਭਾਗ ਮੁਖੀ ਡਾ. ਰਾਜਨਦੀਪ ਕੌਰ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਸਿਰਜਕ ਮਾਂ ਬੋਲੀ ਦੀ ਸੇਵਾ ਨਹੀਂ ਕਰਦੇ, ਮਾਂ ਬੋਲੀ ਉਨ੍ਹਾਂ ਨੂੰ ਸਿਰਜਦੀ ਹੈ | ਜ਼ਿਲ੍ਹਾ ਖੋਜ ਅਫ਼ਸਰ ਤੇ ਸ਼ਾਇਰ ਗੁਰਪ੍ਰੀਤ ਨੇ ਵਿਦਿਆਰਥੀਆਂ ਨਾਲ ਪਿ੍ੰਸੀਪਲ ਤੇਜਾ ਸਿੰਘ ਦੇ ਨਿਬੰਧ 'ਘਰ ਦਾ ਪਿਆਰ' ਸਬੰਧੀ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ | ਗੁਰਦੀਪ ਸਿੰਘ ਨੇ ਲੇਖਕ ਦੀ ਸਮਝ ਤੇ ਵਿਚਾਰਧਾਰਾ, ਪਾਠ ਦੀ ਖੁੱਲ੍ਹੀ ਰੀਡਿੰਗ, ਸਾਹਿਤ ਸਿਧਾਂਤ ਅਤੇ ਪਾਠ ਦੀ ਰਾਜਨੀਤੀ ਸਬੰਧੀ ਨੁਕਤੇ ਸਾਂਝੇ ਕੀਤੇ | ਜ਼ਿਲ੍ਹਾ ਭਾਸ਼ਾ ਅਫਸਰ ਤੇਜਿੰਦਰ ਕੌਰ ਨੇ ਜੇ. ਕਿ੍ਸ਼ਨਾ ਮੂਰਤੀ ਦੀ ਪੁਸਤਕ ਦੇ ਹਵਾਲੇ ਨਾਲ ਵਿਦਿਆਰਥੀਆਂ ਨਾਲ 'ਕਿਤਾਬ ਕਿਵੇਂ ਪੜ੍ਹੀਏ' ਦੇ ਬਾਰੇ ਗੰਭੀਰ ਗੱਲਾਂ ਕੀਤੀਆਂ | ਡਾ. ਸਤਗੁਰ ਸਿੰਘ ਸਾਬਕਾ ਮੁਖੀ ਪੰਜਾਬੀ ਵਿਭਾਗ ਨੇ ਵਿਦਿਆਰਥੀ ਨਾਲ ਪਾਠ ਪੜ੍ਹਨ ਸਬੰਧੀ ਆਪਣੇ ਨਿੱਜੀ ਤਜ਼ਰਬੇ ਸਾਂਝੇ ਕੀਤੇ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਸਕੂਲ ਖੇਡਾਂ 'ਚ ਪੰਜਾਬ ਦੀਆਂ ਅੰਡਰ-17 ਲੜਕੀਆਂ ਨੇ ਹਾਸਿਲ ਕੀਤਾ ਦੂਜਾ ਸਥਾਨ ਅਗਲੀ ਖ਼ਬਰ ਹਾਦਸਿਆਂ 'ਚ ਤਿੰਨ ਮੋਟਰ ਸਾਈਕਲ ਸਵਾਰ ਗੰਭੀਰ ਜ਼ਖ਼ਮੀ
Ad Position 24