ਕੋਟਫੱਤਾ, 21 ਫਰਵਰੀ (ਰਣਜੀਤ ਸਿੰਘ ਬੁੱਟਰ)-ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਪਿੰਡ ਫ਼ੂਸ ਮੰਡੀ, ਗੁਲਾਬਗੜ੍ਹ ਤੇ ਪਿੰਡ ਕਟਾਰ ਸਿੰਘ ਵਾਲਾ ਵਿਖੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਜਿੱਤੇ ਉਮੀਦਵਾਰਾਂ ਨੂੰ ਮਿਲੇ ਤੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਵੋਟਰਾਂ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਕੌਰ ਫੂਸ ਮੰਡੀ, ਬਲਾਕ ਸੰਮਤੀ ਮੈਂਬਰ ਮਲਕੀਤ ਕੌਰ ਗੁਲਾਬਗੜ੍ਹ, ਗਹਿਰੀ ਭਾਗੀ ਤੋਂ ਬਲਾਕ ਸੰਮਤੀ ਉਮੀਦਵਾਰ ਮਲਕੀਤ ਸਿੰਘ ਅਤੇ ਜੱਸੀ ਪੌ ਵਾਲੀ ਤੋਂ ਬਲਾਕ ਸੰਮਤੀ ਉਮੀਦਵਾਰ ਬਲਵਿੰਦਰ ਸਿੰਘ ਢਿੱਲੋਂ ਨੂੰ ਚੋਣਾਂ ਵਿਚ ਜਿੱਤਾ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਾਥ ਦਿੱਤਾ ਹੈ ਇਸੇ ਤਰ੍ਹਾਂ ਹੁਣ ਤੁਸੀਂ ਤਕੜੇ ਹੋ ਕੇ ਵਿਧਾਨ ਸਭਾ ਚੋਣਾਂ ਵਿਚ ਹੋਰ ਜ਼ਿਆਦਾ ਵੋਟਾਂ ਪਾ ਕੇ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਹਿਯੋਗ ਕਰੋ, ਤੁਹਾਡਾ ਸਹਿਯੋਗ ਹੀ ਅਕਾਲੀ ਦਲ ਦੀ ਕਾਮਯਾਬੀ ਹੈ | 2027 ਵਿਚ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਲੀਹਾਂ ਤੇ ਲਿਆਂਦਾ ਜਾਵੇਗਾ | ਇਸ ਸਮੇਂ ਪਿੰਡ ਗੁਲਾਬਗੜ੍ਹ ਤੇ ਕਟਾਰ ਸਿੰਘ ਵਾਲਾ ਦੇ ਵਸਨੀਕਾਂ ਨੇ ਪਿੰਡ ਦੇ ਬੱਸ ਅੱਡੇ ਤੇ ਬੱਸਾਂ ਨਾ ਰੁਕਣ ਦਾ ਮੁੱਦਾ ਚੁੱਕਿਆ | ਪਿੰਡ ਵਾਸੀਆਂ ਨੇ ਕਿਹਾ ਕਿ ਬੱਸਾਂ ਨਾ ਰੁਕਣ ਕਾਰਨ ਸਵਾਰੀਆਂ ਨੂੰ ਜ਼ਿਆਦਾ ਸਮਾਂ ਖੱਜਲ ਖੁਆਰ ਹੋਣਾ ਪੈਂਦਾ ਹੈ ਜਿਸ ਤੇ ਮੈਂਬਰ ਪਾਰਲੀਮੈਂਟ ਨੇ ਇਸ ਸਮੱਸਿਆ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿਵਾਇਆ | ਉਨ੍ਹਾਂ ਕਿਹਾ ਕਿ ਅੱਜ ਸਰਕਾਰ ਨੇ ਜੋ ਹਾਲ ਪੰਜਾਬ ਦਾ ਕੀਤਾ ਹੈ ਉਹ ਅਤਿ ਨਿੰਦਣਯੋਗ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਸਰਕਲ ਪ੍ਰਧਾਨ ਨਿਰਮਲ ਸਿੰਘ, ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਸੁਖਵੀਰ ਸਿੰਘ ਜੱਸੀ ਪੌ ਵਾਲੀ, ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਵਿੰਦਰ ਕੌਰ ਫੂਸ ਮੰਡੀ, ਸੀਨੀਅਰ ਅਕਾਲੀ ਆਗੂ ਗੁਰਤੇਜ ਸਿੰਘ ਫ਼ੂਸ ਮੰਡੀ, ਪਿ੍ਤਪਾਲ ਸਿੰਘ ਸਾਬਕਾ ਸਰਪੰਚ ਕਟਾਰ ਸਿੰਘ ਵਾਲਾ, ਸੰਧੂਰਾ ਸਿੰਘ ਨੰਬਰਦਾਰ ਗੁਲਾਬਗੜ੍ਹ, ਸੁਖਮੰਦਰ ਸਿੰਘ ਗੁਲਾਬਗੜ੍ਹ, ਗੁਰਮੀਤ ਸਿੰਘ ਗੁਲਾਬਗੜ੍ਹ, ਸ਼ਮਿੰਦਰ ਸਿੰਘ ਯੂਥ ਆਗੂ ਕਟਾਰ ਸਿੰਘ ਵਾਲਾ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ, ਰਾਜਿੰਦਰ ਸਿੰਘ ਮਾਨ ਆਦਿ ਹਾਜ਼ਰ ਸਨ |