12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਰਾਮਗੜ੍ਹੀਆ ਅਕਾਲ ਜਥੇਬੰਦੀ ਦੀ ਇਕੱਤਰਤਾ ਹੋਈ

Ad Position 21
No active advertisement
ਅਜੀਤ ਡੈਸਕ 22-02-2026
ਬਠਿੰਡਾ, 21 ਫਰਵਰੀ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਭਰ ਵਿਚ ਰਾਮਗੜ੍ਹੀਆ ਭਾਈਚਾਰੇ ਨੂੰ ਸਿਆਸੀ ਅਤੇ ਸਮਾਜਿਕ ਤੌਰ 'ਤੇ ਹੋਰ ਮਜ਼ਬੂਤ ਕਰਨ ਲਈ ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਬਠਿੰਡਾ ਵਿਚ ਇਕੱਤਰਤਾ ਸੱਦੀ ਗਈ, ਜਿਸ ਵਿਚ ਜਥੇਬੰਦੀ ਦੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਅਤੇ ਪੰਜਾਬ ਪ੍ਰਧਾਨ ਗੁਰਮੀਤ ਸਿੰਘ ਰਾਮਗੜ੍ਹੀਆ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਰਾਮਗੜ੍ਹੀਆ ਭਾਈਚਾਰੇ ਦੀ ਬਹੁਤ ਵੱਡੀ ਗਿਣਤੀ ਹੈ ਅਤੇ ਇਹ ਭਾਈਚਾਰਾ ਸਮਾਜ ਵਿਚ ਆਪਣੀ ਚੰਗੀ ਪਹਿਚਾਣ ਰੱਖਦਾ ਹੈ, ਪਰ ਅਜੇ ਤੱਕ ਸੂਬੇ ਦੀ ਕਿਸੇ ਵੀ ਸਰਕਾਰ ਵਲੋਂ ਰਾਮਗੜ੍ਹੀਆ ਭਾਈਚਾਰੇ ਨੂੰ ਉਸ ਦੇ ਬਣਦੇ ਹੱਕ ਅਤੇ ਸਹੂਲਤਾਂ ਨਹੀਂ ਦਿੱਤੀਆਂ ਗਈਆਂ, ਜਦਕਿ ਉਨ੍ਹਾਂ ਦੀਆਂ ਵੋਟਾਂ ਨੂੰ ਹਰ ਵਾਰ ਲਾਰੇ ਲਗਾ ਕੇ ਬਟੋਰ ਲਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਰਾਮਗੜ੍ਹੀਆ ਭਾਈਚਾਰੇ ਨੂੰ ਲਾਮਬੰਦ ਕਰਨ ਲਈ ਕੰਮ ਕਰ ਰਹੀ ਹੈ ਤੇ ਪੰਜਾਬ ਭਰ ਵਿਚ ਜਥੇਬੰਦੀ ਦੀਆਂ ਇਕਾਈਆਂ ਗਠਿਤ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜਥੇਬੰਦੀ ਹੁਣ ਆਪਣੇ ਸਮਾਜ ਨੂੰ ਸਿਆਸੀ ਤੌਰ 'ਤੇ ਹੋਰ ਮਜ਼ਬੂਤ ਕਰਨ ਜਾ ਰਹੀ ਹੈ, ਜਿਸ ਲਈ ਸੂਬੇ ਦੇ ਹਰ ਵਿਧਾਨ ਸਭਾ ਹਲਕੇ ਵਿਚ ਹਲਕਾ ਇੰਚਾਰਜ ਲਗਾਏ ਜਾਣਗੇ ਅਤੇ ਹੋ ਸਕਿਆ ਤਾਂ ਭਾਈਚਾਰੇ ਨੂੰ ਮਜ਼ਬੂਤ ਕਰਦਿਆਂ ਜਥੇਬੰਦੀ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਖ਼ੁਦ ਹਿੱਸਾ ਲਿਆ ਜਾਵੇਗਾ ਜਾਂ ਫੇਰ ਰਾਮਗੜ੍ਹੀਆ ਭਾਈਚਾਰੇ ਦੇ ਹਿੱਤਾਂ ਅਤੇ ਹੱਕਾਂ ਦੀ ਰਾਖੀ ਦਾ ਦਾਅਵਾ ਕਰਨ ਵਾਲੇ ਜਾਂ ਸਾਫ਼ ਸੁਥਰੇ ਅਕਸ ਵਾਲੇ ਵਿਅਕਤੀ ਜਾਂ ਸਿਆਸੀ ਧਿਰਾਂ ਦਾ ਸਾਥ ਦੇਣ ਦੀ ਯੋਜਨਾ ਬਣਾਈ ਜਾਵੇਗੀ | ਕੌਮੀ ਕਨਵੀਨਰ ਨੇ ਕਿਹਾ ਕਿ ਰਾਮਗੜ੍ਹੀਆ ਅਕਾਲ ਜਥੇਬੰਦੀ ਹੁਣ ਸਿਆਸੀ ਤੌਰ 'ਤੇ ਪੂਰੀ ਤਰ੍ਹਾਂ ਮਜ਼ਬੂਤ ਕੀਤੀ ਜਾਵੇਗੀ | ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਬਾਹੀਆ, ਸੂਬਾ ਜਨਰਲ ਸਕੱਤਰ ਸਿਕੰਦਰ ਸਿੰਘ ਨੇਹੀਆਂਵਾਲਾ, ਸੂਬਾ ਉਪ ਪ੍ਰਧਾਨ ਪੂਰਨ ਸਿੰਘ, ਸੂਬਾ ਅਬਜ਼ਰਵਰ ਗੁਰਦੇਵ ਸਿੰਘ ਭੰਵਰਾ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਤੇਜ ਸਿੰਘ ਤੇਜੀ, ਜਸਵੀਰ ਸਿੰਘ, ਸਤਨਾਮ ਸਿੰਘ ਅਤੇ ਬੁਲਾਰਾ ਗੁਰਜੰਟ ਸਿੰਘ ਧੀਮਾਨ ਨੇ ਸਮੂਹ ਰਾਮਗੜ੍ਹੀਆ ਭਾਈਚਾਰੇ ਨੂੰ ਜਥੇਬੰਦੀ ਨਾਲ ਜੁੜਨ ਦਾ ਸੱਦਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਖ਼ਿਲਾਫ਼ ਫ਼ੈਸਲੇ 'ਤੇ ਐਮ.ਪੀ.ਏ. ਨੇ ਜਤਾਈ ਨਾਰਾਜ਼ਗੀ ਅਗਲੀ ਖ਼ਬਰ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਅਤੇ ਕਾਨੰੂਨੀ ਸੇਵਾਵਾਂ ਸੰਬੰਧੀ ਲਗਾਇਆ ਜਾਗਿ੍ਤੀ ਸੈਮੀਨਾਰ
Ad Position 24