12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਮਾਤ-ਭਾਸ਼ਾ ਦਿਵਸ ਸੰਬੰਧੀ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 22-02-2026
ਬਠਿੰਡਾ, 21 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਵਿਖੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਦੇ ਮੌਕੇ 'ਤੇ ਵਿਸ਼ੇਸ਼ ਪ੍ਰੋਗਰਾਮ ਦਾ ਕੀਤਾ ਗਿਆ | ਪ੍ਰੋਗਰਾਮ ਦੇ ਪਹਿਲੇ ਸੈਸ਼ਨ ਵਿਚ ਪ੍ਰਬੁੱਧ ਭਾਸ਼ਾ ਵਿਗਿਆਨੀ ਅਤੇ ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਦੇ ਸਾਬਕਾ ਮੁਖੀ ਪ੍ਰੋ. ਬੂਟਾ ਸਿੰਘ ਬਰਾੜ ਨੇ ਪੰਜਾਬੀ ਅਤੇ ਹਿੰਦੀ ਭਾਸ਼ਾ ਦੇ ਸਾਂਝੇ ਭਾਸ਼ਾਈ ਸ੍ਰੋਤਾਂ ਬਾਰੇ ਵਿਸ਼ੇਸ਼ ਭਾਸ਼ਣ ਦਿੱਤਾ | ਦੂਸਰੇ ਸੈਸ਼ਨ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਅਤੇ ਪ੍ਰਾਂਤਾਂ ਦੇ ਵਿਦਿਆਰਥੀਆਂ ਨੇ ਆਪਣੀ ਮਾਤ-ਭਾਸ਼ਾ ਵਿੱਚ ਕਵਿਤਾ, ਗੀਤ, ਭਾਸ਼ਣ ਆਦਿ ਰਾਹੀਂ ਪੇਸ਼ਕਾਰੀਆਂ ਕਰਕੇ ਭਾਰਤ ਦੀ ਭਾਸ਼ਾਈ ਵੰਨ-ਸੁਵੰਨਤਾ ਦੀ ਜੀਵੰਤ ਉਦਾਹਰਣ ਪ੍ਰਸਤੁਤ ਕੀਤੀ | ਇਸ ਤੋਂ ਇਲਾਵਾ ਮਾਤ-ਭਾਸ਼ਾ ਵਿਚ ਦਸਤਖ਼ਤ ਮੁਹਿੰਮ ਵੀ ਚਲਾਈ ਗਈ ਜਿਸ ਵਿੱਚ ਸਾਂਝੇ ਬੈਨਰ 'ਤੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਆਪੋ-ਆਪਣੀਆਂ ਭਾਸ਼ਾਵਾਂ ਵਿਚ ਆਪਣੇ ਦਸਤਖ਼ਤ ਕੀਤੇ | ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਅਤੇ ਮਾਤ-ਭਾਸ਼ਾ ਜਸ਼ਨ ਕਮੇਟੀ ਦੇ ਸਾਂਝੇ ਉੱਦਮ ਸਦਕਾ ਉਲੀਕੇ ਗਏ ਇਸ ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ. ਬੂਟਾ ਸਿੰਘ ਬਰਾੜ ਦੇ ਵਿਸ਼ੇਸ਼ ਭਾਸ਼ਣ ਨਾਲ ਹੋਈ | ਭਾਸ਼ਾ ਦੇ ਮਹੱਤਵ ਤੋਂ ਗੱਲ ਸ਼ੁਰੂ ਕਰਦਿਆਂ ਉਨ੍ਹਾਂ ਕਿਹਾ ਕਿ ਮਨੁੱਖ ਨੂੰ ਇਕੱਲਤਾ ਤੋਂ ਕੱਢ ਕੇ ਭਾਈਚਾਰਕ ਜੀਵਨ ਵੱਲ ਤੋਰਨ ਵਿਚ ਭਾਸ਼ਾ ਦਾ ਬਹੁਤ ਯੋਗਦਾਨ ਹੈ | ਉਨ੍ਹਾਂ ਨੇ ਬਹੁਤ ਸਾਰੇ ਖੋਜ ਸ੍ਰੋਤਾਂ ਦੇ ਅਧਾਰ 'ਤੇ ਆਪਣੀ ਗੱਲ ਕਰਦਿਆਂ ਭਾਰਤੀ ਭਾਸ਼ਾਵਾਂ ਦੀ ਵਿਕਾਸ ਰੇਖਾ ਉਲੀਕੀ ਅਤੇ ਉਨ੍ਹਾਂ ਦੀਆਂ ਆਪਸੀ ਸਾਂਝਾਂ ਅਤੇ ਵਖਰੇਵਿਆਂ ਨੂੰ ਉਭਾਰਿਆ | ਪੰਜਾਬ ਕੇਂਦਰੀ ਯੂਨੀਵਰਸਿਟੀ ਵਿਚ ਭਾਰਤ ਦੇ ਲਗਭਗ ਹਰ ਖਿੱਤੇ ਤੋਂ ਵਿਦਿਆਰਥੀ ਸਿੱਖਿਆ ਹਾਸਲ ਕਰਨ ਲਈ ਆਉਂਦੇ ਹਨ | ਇਸ ਲਈ ਪ੍ਰੋਗਰਾਮ ਦੇ ਦੂਸਰੇ ਹਿੱਸੇ ਵਿਚ ਆਪੋ-ਆਪਣੀ ਮਾਤ-ਭਾਸ਼ਾ ਵਿਚ ਪੇਸ਼ਕਾਰੀਆਂ ਕਰਵਾ ਕੇ ਭਾਸ਼ਾਈ ਵਿਭਿੰਨਤਾ ਅਤੇ ਸਹਿਹੋਂਦ ਦਾ ਨਮੂਨਾ ਪੇਸ਼ ਕੀਤਾ ਗਿਆ | ਬਹੁਤ ਸਾਰੇ ਵਿਦਿਆਰਥੀਆਂ ਨੇ ਕਵਿਤਾ, ਗੀਤਾਂ ਰਾਹੀਂ ਆਪਣੀ ਹਾਜ਼ਰੀ ਲਗਵਾਈ ਜਦੋਂਕਿ ਕੁਝ ਵਿਦਿਆਰਥੀਆਂ ਨੇ ਆਪਣੀ ਮਾਤ-ਭਾਸ਼ਾ ਵਿਚ ਵਿਚਾਰ ਪ੍ਰਸਤੁਤ ਕਰਕੇ ਜਾਂ ਕੋਈ ਟੋਟਕਾ ਸੁਣਾ ਕੇ ਵੀ ਆਪਣੇ ਖਿੱਤੇ ਦੀ ਮਹਿਕ ਸਭ ਨਾਲ ਸਾਂਝੀ ਕੀਤੀ | ਇਹਨਾਂ ਦੋਨਾਂ ਪ੍ਰੋਗਰਾਮਾਂ ਵਿੱਚ ਯੂਨੀਵਰਸਿਟੀ ਦੇ ਪੰਜਾਬੀ, ਹਿੰਦੀ, ਅੰਗਰੇਜ਼ੀ ਭਾਸ਼ਾ ਨਾਲ ਸਬੰਧਿਤ ਵਿਭਾਗਾਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੀ ਸਰਗਰਮ ਸ਼ਮੂਲੀਅਤ ਕੀਤੀ | ਇਸ ਮੌਕੇ 'ਤੇ ਮਾਤ ਭਾਸ਼ਾ ਦਸਤਖਤ ਮੁਹਿੰਮ ਵੀ ਚਲਾਈ ਗਈ ਜਿਸ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਇੱਕ ਸਾਂਝੇ ਬੈਨਰ 'ਤੇ ਆਪਣੀਆਂ ਭਾਸ਼ਾਵਾਂ ਵਿੱਚ ਦਸਤਖਤ ਕੀਤੇ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਸ਼ੁਭਕਰਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਬੀ.ਕੇ.ਯੂ ਸਿੱਧੂਪੁਰ ਨੇ ਮੁਕਤ ਵਪਾਰ ਸਮਝੌਤੇ ਨੂੰ ਦੇਸ਼ ਅਤੇ ਕਿਸਾਨ ਵਿਰੋਧੀ ਕਿਹਾ <br/>
Ad Position 24