ਸੰਗਤ ਮੰਡੀ, 22 ਫਰਵਰੀ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਚੋਰੀ ਦੇ 3 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ¢ ਇਸ ਸਬੰਧੀ ਥਾਣਾ ਸੰਗਤ ਦੇ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਚÏਕੀ ਪਥਰਾਲਾ ਦੀ ਪੁਲਿਸ ਪਾਰਟੀ ਵੱਲੋਂ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਦੇ ਬੱਸ ਅੱਡੇ 'ਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ¢ ਡੱਬਵਾਲੀ ਸਾਈਡ ਤੋਂ ਆ ਰਹੇ ਇਕ ਬਿਨ੍ਹਾਂ ਨੰਬਰੀ ਮੋਟਰ-ਸਾਈਕਲ ਸਵਾਰ ਨੌਜਵਾਨ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ ਤਾਂ ਉਕਤ ਨੌਜਵਾਨ ਪੁਲਿਸ ਕੋਲ ਮੋਟਰ-ਸਾਈਕਲ ਦੇ ਕਾਗ਼ਜ਼ਾਤ ਨਾ ਹੋਣ ਦਾ ਬਹਾਨਾ ਬਣਾ ਕੇ ਬਚਾਅ ਕਰਨ ਦੀ ਕੋਸ਼ਿਸ਼ ਕਰਨ ਲੱਗਾ ਸ਼ੱਕ ਪੈਣ ਤੇ ਪੁਲਿਸ ਵਲੋਂ ਸਖ਼ਤੀ ਨਾਲ ਕੀਤੀ ਗਈ ਜਾਂਚ ਪੜਤਾਲ ਦੌਰਾਨ ਉਸ ਨੇ ਮੰਨਿਆ ਕਿ ਇਹ ਮੋਟਰ-ਸਾਈਕਲ ਉਸ ਵਲੋਂ ਚੋਰੀ ਕੀਤਾ ਗਿਆ ਹੈ¢ ਉਨ੍ਹਾਂ ਦੱਸਿਆ ਕਿ ਮੋਟਰ-ਸਾਈਕਲ ਸਮੇਤ ਕਾਬੂ ਕੀਤੇ ਗਏ ਨÏਜਵਾਨ ਦੀ ਪਛਾਣ ਮਨੋਜ ਕੁਮਾਰ ਉਰਫ਼ ਮੋਨੂੰ ਪੁੱਤਰ ਸੁਸ਼ੀਲ ਕੁਮਾਰ ਵਾਸੀ ਵਾਰਡ ਨੰਬਰ 6 ਕਬੀਰ ਬਸਤੀ ਮੰਡੀ ਡੱਬਵਾਲੀ (ਹਰਿਆਣਾ) ਜ਼ਿਲ੍ਹਾ ਸਿਰਸਾ ਦੇ ਤੌਰ 'ਤੇ ਹੋਈ ਹੈ¢ ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਵਿਰੁੱਧ ਚੋਰੀ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਹੋਰ ਪੁੱਛਗਿੱਛ ਲਈ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ¢ ਰਿਮਾਂਡ ਦÏਰਾਨ ਜਿਸ ਕੋਲੋਂ 2 ਹੋਰ ਚੋਰੀ ਕੀਤੇ ਗਏ ਮੋਟਰ-ਸਾਈਕਲ ਬਰਾਮਦ ਕੀਤੇ ਗਏ ਹਨ ਜੋ ਉਸ ਨੇ ਬਠਿੰਡਾ ਸ਼ਹਿਰ 'ਚੋਂ ਚੋਰੀ ਕੀਤੇ ਸਨ¢
ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ- 2 ਹੋਰ ਮੋਟਰਸਾਈਕਲ ਕੀਤੇ ਬਰਾਮਦ
ਅਜੀਤ ਡੈਸਕ
23-02-2026