16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਵਲੋਂ ਭਾਜਪਾ ਆਗੂ ਦੇ ਘਰ ਅੱਗੇ ਰੋਸ ਧਰਨਾ-ਨਾਅਰੇਬਾਜ਼ੀ ਵੀ ਕੀਤੀ

Ad Position 21
repet_subhas-goyals [Copy P29]
ਅਜੀਤ ਡੈਸਕ 23-02-2026

ਬਠਿੰਡਾ, 22 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੰਯੁਕਤ ਕਿਸਾਨ ਮੋਰਚਾ ਪੰਜਾਬ, ਮਜ਼ਦੂਰ ਮੋਰਚਾ ਅਤੇ ਮੁਲਾਜ਼ਮ ਮੋਰਚੇ ਦੇ ਸਾਂਝੇ ਸੱਦੇ 'ਤੇ ਇਕੱਠੇ ਹੋਏ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੇ ਅੱਜ ਬਠਿੰਡਾ ਵਿਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੇ ਘਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ ਬੁਰਜ ਗਿੱਲ) ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਨਾਮ ਸਿੰਘ ਮਹਿਰਾਜ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਪੂਹਲੀ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ ਅਤੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਮਲਕੀਤ ਸਿੰਘ ਬਠਿੰਡਾ, ਖੇਤ ਮਜ਼ਦੂਰ ਯੂਨੀਅਨ ਦੇ ਆਗੂ ਮਿੱਠੂ ਸਿੰਘ ਘੁੱਦਾ, ਪ੍ਰਕਾਸ਼ ਸਿੰਘ ਨੰਦਗੜ੍ਹ, ਲਛਮਣ ਸਿੰਘ ਸੇਵੇਵਾਲਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਅਜਿਹੇ ਕਾਨੂੰਨ ਲਿਆ ਰਹੀ ਹੈ, ਜਿਨ੍ਹਾਂ ਨਾਲ ਕਾਰਪੋਰੇਟ ਲੁੱਟ ਵਧੇਗੀ ਅਤੇ ਆਮ ਲੋਕਾਂ ਦੇ ਧੰਦੇ ਚੌਪਟ ਹੋਣਗੇ¢ ਉਨ੍ਹਾਂ ਨੇ ਦੋਸ਼ ਲਾਇਆ ਕਿ ਬਿਜਲੀ ਬਿੱਲ ਨਾਲ ਬਿਜਲੀ ਪ੍ਰਾਈਵੇਟ ਹੋਵੇਗੀ, ਸੀਡ ਬਿੱਲ ਨਾਲ ਖੇਤੀ ਮਹਿੰਗੀ ਹੋਵੇਗੀ ਅਤੇ ਕਿਸਾਨਾਂ ਦਾ ਬੀਜ ਰੱਖਣ ਦਾ ਅਧਿਕਾਰ ਖ਼ਤਮ ਹੋਵੇਗਾ¢ ਨਰੇਗਾ ਕਾਨੂੰਨ ਖ਼ਤਮ ਹੋਣ ਨਾਲ ਮਜ਼ਦੂਰਾਂ ਦਾ ਕੰਮ ਮੰਗਣ ਦਾ ਅਧਿਕਾਰ ਨਹੀਂ ਰਹੇਗਾ¢ ਚਾਰ ਲੇਬਰ ਕੋਡ ਲਾਗੂ ਹੋਣ ਦੀ ਸਥਿਤੀ ਵਿਚ ਮੁਲਾਜ਼ਮ ਬੰਧੂਆ ਮਨਜ਼ੂਰ ਬਣ ਜਾਵੇਗਾ ¢ ਇਸ ਤੋਂ ਇਲਾਵਾ ਅਮਰੀਕਾ ਅਤੇ ਯੂਰਪ ਨਾਲ ਸੰਭਾਵਿਤ ਵਪਾਰਕ ਸਮਝੌਤਿਆਂ ਨੂੰ ਛੋਟੇ ਉਦਯੋਗਾਂ ਅਤੇ ਖੇਤੀ ਲਈ ਹਾਨੀਕਾਰਕ ਕਰਾਰ ਦਿੱਤਾ ਗਿਆ¢ ਆਗੂਆਂ ਨੇ ਮੰਗ ਕੀਤੀ ਕਿ ਇਹ ਨੀਤੀਆਂ ਅਤੇ ਸਮਝੌਤੇ ਰੱਦ ਕਰਕੇ ਪਬਲਿਕ ਸੈਕਟਰ ਨੂੰ ਮਜ਼ਬੂਤ ਕੀਤਾ ਜਾਵੇ¢ ਬੁਲਾਰਿਆਂ ਨੇ ਪਿੰਡ ਜਿਉਂਦ ਵਿਚ ਕਿਸਾਨਾਂ ਉੱਪਰ ਕੀਤੇ ਗਏ ਲਾਠੀਚਾਰਜ ਦੀ ਨਿੰਦਾ ਕਰਦਿਆਂ ਡਾ. ਜਯੋਤੀ ਯਾਦਵ ਐਸਐਸਪੀ ਬਠਿੰਡਾ ਦੀ ਅਗਵਾਈ ਵਿਚ ਕੀਤੀ ਕਾਰਵਾਈ 'ਤੇ ਸਵਾਲ ਉਠਾਏ ਅਤੇ ਐਸਐਸਪੀ ਨੂੰ ਬਰਖ਼ਾਸਤ ਕਰਨ ਤੇ ਕਿਸਾਨਾਂ ਉੱਤੇ ਦਰਜ ਕੀਤੇ ਪਰਚੇ ਰੱਦ ਕਰਨ ਦੀ ਮੰਗ ਕੀਤੀ¢ ਧਰਨੇ ਦੌਰਾਨ ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ, ਜਸਬੀਰ ਸਿੰਘ ਆਕਲੀਆ, ਅਮਰਜੀਤ ਹਨੀ, ਕਰਮ ਸਿੰਘ ਭਾਈ ਰੂਪਾ, ਜਗਸੀਰ ਸਿੰਘ ਝੁੰਬਾ, ਮੁਲਾਜ਼ਮ ਆਗੂ ਗੁਰਵਿੰਦਰ ਸਿੰਘ, ਰੇਸ਼ਮ ਸਿੰਘ, ਚੰਦਰ ਸ਼ਰਮਾ, ਮਜ਼ਦੂਰ ਆਗੂ ਤੀਰਥ ਸਿੰਘ ਕੋਠਾ ਅਤੇ ਇਸਤਰੀ ਆਗੂ ਮਾਲਣ ਕੌਰ ਕੋਠਾ ਗੁਰੂ ਨੇ ਵੀ ਸੰਬੋਧਨ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਮਿੱਡ-ਡੇਅ-ਮੀਲ ਵਰਕਰਾਂ ਸੀਟੂ ਵਿਚ ਹੋਈਆਂ ਸ਼ਾਮਿਲ ਅਗਲੀ ਖ਼ਬਰ ਪੰਜਾਬ ਭਰ ਦੇ ਵਕੀਲਾਂ ਵਲੋਂ ਅੱਜ ਤੋਂ ਪੰਜ ਰੋਜ਼ਾ ਹੜਤਾਲ 'ਤੇ ਜਾਣ ਦਾ ਐਲਾਨ <br/>
Ad Position 24