16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਡੇਰਾ ਭਾਈ ਮਸਤਾਨ ਸਿੰਘ ਜੀ ਵਿਖੇ ਖ਼ੂਨਦਾਨ ਕੈਂਪ ਲਗਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 23-02-2026
ਮਹਿਰਾਜ, 22 ਫ਼ਰਵਰੀ (ਸੁਖਪਾਲ ਮਹਿਰਾਜ)- ਸਥਾਨਕ ਡੇਰਾ ਭਾਈ ਮਸਤਾਨ ਸਿੰਘ ਜੀ ਵਿਖੇ ਮਹਾਂਪੁਰਸ਼ਾਂ ਦੇ ਤਪ ਅਸਥਾਨ 'ਤੇ ਚੱਲ ਰਹੇ ਸ੍ਰੀ ਅਖੰਡ ਪਾਠ ਦੇ ਅੱਜ ਭੋਗ ਪਾਏ ਗਏ¢ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ¢ ਸਮਾਗਮ ਦੌਰਾਨ ਸੰਤ ਮਹਾਂਪੁਰਸ਼ਾਂ ਵਲੋਂ ਪ੍ਰੇਰਕ ਪ੍ਰਵਚਨ ਕਰਕੇ ਸੰਗਤਾਂ ਨੂੰ ਨਾਮ ਸਿਮਰਨ ਅਤੇ ਸੇਵਾ ਨਾਲ ਜੁੜਨ ਦੀ ਪੇ੍ਰਰਨਾ ਦਿੱਤੀ ਗਈ¢ ਭੋਗ ਉਪਰੰਤ ਅਰਦਾਸ ਕੀਤੀ ਗਈ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ¢ ਗੁਰੂ ਕਾ ਲੰਗਰ ਅਤੁੱਟ ਵਰਤਿਆ , ਜਿਸ ਵਿਚ ਸੰਗਤਾਂ ਨੇ ਸ਼ਰਧਾ ਨਾਲ ਸੇਵਾ ਨਿਭਾਈ¢ ਭੋਗ ਉਪਰੰਤ ਸਮਾਜ ਕੀ ਸੇਵਾ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਸਹਿਯੋਗ ਨਾਲ ਲਗਾਏ ਗਏ ਵਿਸ਼ਾਲ ਖ਼ੂਨਦਾਨ ਕੈਂਪ ਦੌਰਾਨ ਸੰਗਤਾਂ ਵਲੋਂ ਉਤਸ਼ਾਹ ਨਾਲ ਭਾਗ ਲੈਂਦਿਆਂ ਕੁਲ 28 ਯੂਨਿਟ ਖੂਨ ਇਕੱਠਾ ਕੀਤਾ ਗਿਆ¢ ਇਸ ਸੇਵਾ ਕਾਰਜ ਲਈ ਦਾਨੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ¢ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਅਤੇ ਸੇਵਾ ਕਾਰਜ ਸਮਾਜ ਵਿੱਚ ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਦੇ ਹਨ ¢ ਮੁੱਖ ਗੱਦੀਨਸ਼ੀਨ ਮਹੰਤ ਬਾਬਾ ਪ੍ਰਭਜੋਤ ਸਿੰਘ ਨੇ ਸਮੂਹ ਸੰਗਤਾਂ, ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਹੀ ਇਹ ਪਵਿੱਤਰ ਕਾਰਜ ਸਫਲਤਾਪੂਰਵਕ ਸੰਪੰਨ ਹੋਏ ਹਨ¢ ਇਸ ਮÏਕੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂ, ਸਮਾਜਸੇਵੀ, ਧਾਰਮਿਕ ਆਗੂ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਇੰਜ: ਨਛੱਤਰ ਸਿੰਘ ਨੂੰ ਸੂਬਾ ਸਕੱਤਰ ਚੁਣੇ ਜਾਣ 'ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਰੇਲਵੇ ਸਟੇਸ਼ਨ 'ਤੋਂ ਮੋਟਰਸਾਈਕਲ ਚੋਰੀ
Ad Position 24