16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਓਮੈਕਸ ਸਿਟੀ ਕਾਲੋਨੀ ਵਿਚ ਖ਼ੂਨਦਾਨ ਕੈਂਪ ਲਗਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 23-02-2026
ਗੋਨਿਆਣਾ, 22 ਫਰਵਰੀ (ਲਛਮਣ ਦਾਸ ਗਰਗ)- ਸਥਾਨਕ ਓਮੈਕਸ ਸਿਟੀ ਕਾਲੋਨੀ ਵਿਚ ਅੱਜ ਐਂਟੀ ਕਰੱਪਸ਼ਨ ਫਾਊਾਡੇਸ਼ਨ ਆਫ਼ ਇੰਡੀਆ ਵਲੋਂ ਅੰਕੁਰ ਜਿੰਦਲ ਸਟੇਟ ਚੀਫ਼ ਡਾਇਰੈਕਟਰ, ਵਿਜੀਲੈਂਸ ਅਤੇ ਕ੍ਰਾਈਮ ਸੈੱਲ ਦੀ ਅਗਵਾਈ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਚੈਰੀਟੇਬਲ ਬਲੱਡ ਸੈਂਟਰ ਬਠਿੰਡਾ ਅਤੇ ਸਥਾਨਕ ਪ੍ਰਬੰਧਕਾਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਸ਼ਿਵ ਜੋਸ਼ੀ ਨੈਸ਼ਨਲ ਉੱਪ ਪ੍ਰਧਾਨ ਸ਼ਿਵ ਸੈਨਾ ਹਿੰਦ, ਅਨਿਲ ਗੁਪਤਾ ਨੈਸ਼ਨਲ ਉੱਪ ਸੈਕਟਰੀ ਸ਼ਿਵ ਸੈਨਾ ਹਿੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਡਾਕਟਰਾਂ ਨੇ ਖ਼ੂਨਦਾਨੀਆਂ ਦੀ ਸਿਹਤ ਜਾਂਚ ਕਰਨ ਤੋਂ ਬਾਅਦ ਹੀ ਖ਼ੂਨ ਇਕੱਠਾ ਕੀਤਾ | ਖ਼ੂਨਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਅਤੇ ਰਿਫਰੈਸ਼ਮੈਂਟ ਦਿੱਤੀ ਗਈ | ਕੈਂਪ ਦੌਰਾਨ ਲਗਭਗ 15 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ | ਅੰਕੁਰ ਜਿੰਦਲ ਸਟੇਟ ਚੀਫ਼ ਡਾਇਰੈਕਟਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਭਵਿੱਖ ਵਿਚ ਵੀ ਲਗਾਏ ਜਾਣਗੇ | ਇਸ ਦੌਰਾਨ ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਸੰਬੰਧੀ ਕਾਮਗਾਰ-ਕਰਮਚਾਰੀ ਕਾਂਗਰਸ ਪੰਜਾਬ ਦੀ ਹੋਈ ਇਕੱਤਰਤਾ ਅਗਲੀ ਖ਼ਬਰ 2019 'ਚ ਭੂ-ਮਾਫੀਆ ਨੂੰ ਨਿਗਮ ਦੀ 250 ਕਰੋੜ ਦੀ ਜ਼ਮੀਨ ਦੇਣ ਦਾ ਮਾਮਲਾ ਆਇਆ ਸਾਹਮਣੇ
Ad Position 24