ਤਲਵੰਡੀ ਸਾਬੋ, 22 ਫਰਵਰੀ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪਿ੍ੰਸੀਪਲ ਡਾ. ਨਰਿੰਦਰ ਸਿੰਘ ਦੀ ਅਗਵਾਈ ਹੇਠ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕੀਤਾ ਗਿਆ¢ ਇਸ ਖੇਡ ਸਮਾਗਮ ਵਿਚ ਇਲਾਕੇ ਦੇ ਵੱਖ-ਵੱਖ ਸਕੂਲਾਂ ਤੋਂ ਲਗਭਗ 200 ਵਿਦਿਆਰਥਣਾਂ ਨੇ ਸ਼ਿਰਕਤ ਕਰਦਿਆਂ ਆਪਣੀ ਪ੍ਰਤਿਭਾ ਅਤੇ ਖੇਡ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ¢ਸਮਾਗਮ ਦੀ ਸ਼ੁਰੂਆਤ ਝੰਡਾ ਲਹਿਰਾ ਕੇ ਕੀਤੀ ਗਈ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਇੰਜੀਨੀਅਰ ਸੁਖਮਿੰਦਰ ਸਿੰਘ ਸਕੱਤਰ, ਵਿਦਿਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵਿਸ਼ੇਸ਼ ਮਹਿਮਾਨ ਵਜੋਂ ਡਾ. ਰਜਿੰਦਰ ਕÏਰ ਸਹਾਇਕ ਡਾਇਰੈਕਟਰ, ਨਿਸ਼ਚੈ ਅਕੈਡਮੀ ਨੇ ਸ਼ਮੂਲੀਅਤ ਕਰਦਿਆਂ ਖਿਡਾਰੀਆਂ ਦੀ ਹÏਸਲਾ ਅਫਜ਼ਾਈ ਕੀਤੀ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਟੁੱਟ ਹਿੱਸਾ ਹਨ ਜੋ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ¢ ਪ੍ਰਬੰਧਕਾਂ ਨੇ ਦੱਸਿਆ ਕਿ ਅਥਲੈਟਿਕ ਮੀਟ ਦÏਰਾਨ 100 ਮੀਟਰ, 200 ਮੀਟਰ, 800 ਮੀਟਰ ਦÏੜਾਂ, ਲੰਮੀ ਛਾਲ, ਬੋਰੀ ਰੇਸ, ਨਿੰਬੂ ਰੇਸ ਅਤੇ ਰੱਸਾਕਸ਼ੀ ਦੇ ਮੁਕਾਬਲਿਆਂ 'ਚ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ¢ ਸਮਾਪਤੀ ਦÏਰਾਨ ਮਹਿਮਾਨਾਂ ਤੇ ਪ੍ਰਬੰਧਕਾਂ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਭਵਿੱਖ ਵਿਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ¢ ਇਸ ਮੌਕੇ ਥਾਣਾ ਸਿੰਘ ਚੱਠਾ, ਤੇਜਾ ਸਿੰਘ ਮਲਕਾਣਾ, ਕੁਲਵੰਤ ਸਿੰਘ, ਕੌਂਸਲਰ ਰਵੀ ਕੁਮਾਰ ਕੋਕੀ, ਚਮਕੌਰ ਸਿੰਘ ਰਿਟਾ. ਪਿ੍ੰਸੀਪਲ, ਡਾ. ਗੁਰਵਿੰਦਰ ਸਿੰਘ ਮਾਖਾ, ਸੁਖਮੰਦਰ ਸਿੰਘ ਮਾਹੀਨੰਗਲ, ਪਿ੍ੰਸੀਪਲ ਰਵਿੰਦਰ ਸਿੰਘ ਖ਼ਾਲਸਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ¢