16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਬੰਦ ਪਏ ਨਸ਼ਾ ਮੁਕਤੀ ਕੇਂਦਰ ਨੂੰ ਦੁਬਾਰਾ ਚਲਾਉਣ ਲਈ ਐਸ.ਐਮ.ਓ. ਡਾ.ਰਵੀਕਾਂਤ ਗੁਪਤਾ ਵਲੋਂ ਸਿਹਤ ਮੰਤਰੀ ਨਾਲ ਮੁਲਾਕਾਤ

Ad Position 21
repet_subhas-goyals [Copy P29]
ਅਜੀਤ ਡੈਸਕ 23-02-2026
ਤਲਵੰਡੀ ਸਾਬੋ, 22 ਫਰਵਰੀ (ਰਾਹੀ)- ਇਲਾਕੇ ਦੇ ਨÏਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਲਈ ਸਥਾਨਕ ਸਰਕਾਰੀ ਹਸਪਤਾਲ ਦੇ ਐਸ.ਐਮ.ਓ. ਡਾ.ਰਵੀਕਾਂਤ ਗੁਪਤਾ ਵਲੋਂ ਪਿਛਲੇ ਸਮੇਂ ਤੋਂ ਬੰਦ ਤੋਂ ਪਏ ਨਸ਼ਾ-ਮੁਕਤੀ ਸੈਂਟਰ ਨੂੰ ਦੁਬਾਰਾ ਤੋਂ ਚਲਾਉਣ ਲਈ ਪੇਸ਼ ਆ ਰਹੀਆਂ ਦਿੱਕਤਾਂ ਨੂੰ ਹੱਲ ਕਰਵਾਉਣ ਲਈ ਬੀਤੇ ਦਿਨੀਂ ਸੂਬੇ ਦੇ ਸਿਹਤ ਮੰਤਰੀ ਡਾ.ਬਲਵੀਰ ਸਿੰਘ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਗਈ¢ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵਲੋਂ ਤਲਵੰਡੀ ਸਾਬੋ ਵਿਖੇ 2010 ਵਿੱਚ ਸ਼ੁਰੂ ਕੀਤਾ ਗਿਆ ਨਸ਼ਾ ਮੁਕਤੀ ਸੈਂਟਰ 2014 ਵਿੱਚ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਵਲੋਂ ਨÏਕਰੀ ਛੱਡਣ ਤੋਂ ਬਾਅਦ ਬੰਦ ਹੋ ਗਿਆ ਸੀ¢ ਜਿਸ ਤੋਂ ਬਾਅਦ ਇੱਥੇ 'ਓਟ' ਸੈਂਟਰ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਸਨ¢ ਹਾਲਾਂਕਿ 2021 ਤੋਂ ਸਰਕਾਰੀ ਹਸਪਤਾਲ ਵਿਖੇ ਮਨੋਰੋਗ ਦੇ ਮਾਹਿਰ ਡਾਕਟਰ ਵਲੋਂ ਸੇਵਾਵਾਂ ਸ਼ੁਰੂ ਦਿੱਤੀਆਂ ਗਈਆਂ ਸਨ ਪਰ ਉਦੋਂ ਦੇ ਪ੍ਰਬੰਧਕਾਂ ਵਲੋਂ ਨਸ਼ਾ-ਮੁਕਤੀ ਸੈਂਟਰ ਨੂੰ ਦੁਬਾਰਾ ਸ਼ੁਰੂ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ¢ ਤੇ ਮÏਜੂਦਾ ਐਸ.ਐਮ.ਓ ਡਾ.ਰਵੀਕਾਂਤ ਗੁਪਤਾ ਵਲੋਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਇਸ ਦਿਸ਼ਾ ਵੱਲ ਪਹਿਲਕਦਮੀ ਕਰਦਿਆਂ ਬੰਦ ਸੈਂਟਰ ਨੂੰ ਦੁਬਾਰਾ ਸ਼ੁਰੂ ਕਰਨ ਬੀਤੇ ਸਮੇਂ ਤੋਂ ਯਤਨ ਆਰੰਭੇ ਹੋਏ ਸਨ¢ ਪਰ ਹਾਲੇ ਤੱਕ ਨਸ਼ਾ-ਮੁਕਤੀ ਸੈਂਟਰ ਸ਼ੁਰੂ ਕਰਨ ਲਈ ਇਜਾਜ਼ਤ ਨਹੀਂ ਸੀ ਮਿਲੀ¢ ਜਿਸ ਦੇ ਚੱਲਦਿਆਂ ਉਕਤ ਮਸਲੇ ਦੇ ਹੱਲ ਲਈ ਬੀਤੇ ਦਿਨੀਂ ਐਸ.ਐਮ.ਓ ਡਾ.ਰਵੀਕਾਂਤ ਗੁਪਤਾ ਵਲੋਂ ਸੂਬੇ ਦੇ ਸਿਹਤ ਮੰਤਰੀ ਡਾ.ਬਲਵੀਰ ਸਿੰਘ ਨਾਲ ਮੀਟਿੰਗ ਕਰਕੇ ਸਾਰਾ ਮਸਲਾ ਉਨ੍ਹਾਂ ਦੇ ਧਿਆਨ 'ਚ ਲਿਆਂਦਾ ਗਿਆ ਜਿਸਤੋਂ ਬਾਅਦ ਸਿਹਤ ਮੰਤਰੀ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਮਸਲੇ ਨੂੰ ਹੱਲ ਕੀਤਾ ਗਿਆ ਤੇ ਭਰੋਸਾ ਦਿੱਤਾ ਕਿ ਜਲਦ ਹੀ ਨਿਰੀਖਣ ਤੋਂ ਬਾਅਦ ਤਲਵੰਡੀ ਸਾਬੋ ਵਿਖੇ 10 ਬੈੱਡਾਂ ਵਾਲਾ ਨਸ਼ਾ-ਮੁਕਤੀ ਸੈਂਟਰ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ¢ਉੱਧਰ ਐਸ.ਐਮ.ਓ ਡਾ.ਰਵੀਕਾਂਤ ਗੁਪਤਾ ਨੇ ਸਿਹਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਇਸ ਸੈਂਟਰ ਦੀ ਸ਼ੁਰੂਆਤ ਨਾਲ ਇਲਾਕੇ ਦੇ ਨਸ਼ਾ ਪੀੜਤ ਮਰੀਜ਼ਾਂ ਨੂੰ ਇਲਾਜ ਅਤੇ ਕਾਊਾਸਲਿੰਗ ਦੀਆਂ ਸੁਵਿਧਾਵਾਂ ਸਥਾਨਕ ਪੱਧਰ 'ਤੇ ਹੀ ਉਪਲਬਧ ਹੋਣਗੀਆਂ¢ ਉਨ੍ਹਾਂ ਅੱਗੇ ਦੱਸਿਆ ਕਿ ਨਸ਼ਾ-ਮੁਕਤੀ ਸੈਂਟਰ ਲਈ ਸਬੰਧਿਤ ਸਟਾਫ਼ ਦੀ ਭਰਤੀ ਨੂੰ ਨੇਪਰੇ ਚਾੜ੍ਹ ਲਿਆ ਗਿਆ ਹੈ¢
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਆਪਣੇ ਵਰਕਰਾਂ ਦਾ ਪੂਰਾ ਮਾਣ ਸਨਮਾਨ ਕਰਦਾ ਹੈ -ਰਵੀਪ੍ਰੀਤ ਸਿੱਧੂ ਅਗਲੀ ਖ਼ਬਰ ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ
Ad Position 24