11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਮਨਰੇਗਾ ਬਚਾਓ ਰੈਲੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 24-02-2026

ਤਲਵੰਡੀ ਸਾਬੋ, 23 ਫਰਵਰੀ (ਰਾਜੂ)- ਕਾਂਗਰਸ ਪਾਰਟੀ ਵਲੋਂ ਪਿਛਲੇ ਸਮੇਂ ਤੋਂ ਹਲਕਾ ਤਲਵੰਡੀ ਸਾਬੋ ਅੰਦਰ ਕਾਫੀ ਸਰਗਰਮ ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਸਿੰਘ ਭਾਗੀਵਾਂਦਰ ਨੇ 28 ਫਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਕਾਂਗਰਸ ਦੀ ਰਾਜਸੀ ਰੈਲੀ ਦੀਆਂ ਤਿਆਰੀਆਂ ਸਬੰਧੀ ਆਲਾਕਮਾਨ ਦੇ ਆਗੂਆਂ ਵਲੋਂ ਰੱਖੀ ਮੀਟਿੰਗ 'ਚ ਸ਼ਮੂਲੀਅਤ ਕਰਦਿਆਂ ਆਪਣੇ ਵੀਚਾਰ ਰੱਖੇ | ਜਾਰੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਗਿਆ 28 ਫਰਵਰੀ ਨੂੰ ਬਰਨਾਲਾ ਵਿਖੇ ਕੁਲ ਹਿੰਦ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇਤਾ ਵਿਰੋਧੀ ਧਿਰ ਦੀ ਅਗਵਾਈ ਹੇਠ ਰੱਖੀ ਗਈ ਮਨਰੇਗਾ ਬਚਾਓ ਰੈਲੀ ਦੀਆਂ ਤਿਆਰੀਆਂ ਸਬੰਧੀ ਪਾਰਟੀ ਵਲੋਂ ਬਰਨਾਲਾ ਰੈਲੀ ਦੇ ਮੁੱਖ ਪ੍ਰਬੰਧਕਾਂ ਚ ਸ਼ਾਮਿਲ ਕੀਤੇ ਗਏ ਰਮਿੰਦਰ ਆਂਵਲਾ ਸਾਬਕਾ ਵਿਧਾਇਕ ਦੀ ਪ੍ਰਧਾਨਗੀ ਹੇਠ ਬਠਿੰਡਾ ਵਿਖੇ ਰੱਖੀ ਮੀਟਿੰਗ ਵਿਚ ਸ਼ਾਮਿਲ ਹੁੰਦਿਆਂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਜਿੱਥੇ ਆਪਣੇ ਵੀਚਾਰ ਰੱਖੇ ਉੱਥੇ ਪਾਰਟੀ ਆਗੂਆਂ ਨੂੰ ਯਕੀਨ ਦਵਾਇਆ ਕਿ ਹਲਕਾ ਤਲਵੰਡੀ ਸਾਬੋ 'ਚੋਂ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਤੇ ਮਨਰੇਗਾ ਕਾਮਿਆਂ ਦੀ ਰੈਲੀ 'ਚ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ | ਕ੍ਰਿਸ਼ਨ ਸਿੰਘ ਨੇ ਇਹ ਵੀ ਦੱਸਿਆ ਕਿ ਰੈਲੀ ਚ ਆਮ ਲੋਕਾਂ ਦੀ ਸ਼ਮੂਲੀਅਤ ਲਈ ਉਹ ਪਿਛਲੇ ਦਿਨਾਂ ਤੋਂ ਹਲਕੇ ਦੇ ਪਿੰਡਾਂ 'ਚ ਨੁੱਕੜ ਮੀਟਿੰਗਾਂ ਵੀ ਕਰ ਰਹੇ ਹਨ | ਉਕਤ ਮੀਟਿੰਗ 'ਚ ਕਾਂਗਰਸ ਦੇ ਸਾਬਕਾ ਵਿਧਾਇਕ ਮਲਕੀਤ ਸਿੰਘ ਦਾਖਾ ਵੀ ਨਜ਼ਰ ਆਏ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਭਾਰਤੀ ਗਿਆਨ ਪਰੰਪਰਾ ਦੇ ਪਾਠਕ੍ਰਮ ਏਕੀਕਰਨ ਵਿਸ਼ੇ 'ਤੇ ਛੇ ਦਿਨਾਂ ਸਿਖਲਾਈ ਪ੍ਰੋਗਰਾਮ... ਅਗਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਮੁਫ਼ਤ ਮੈਡੀਕਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸੰਬੰਧੀ ਕੈਂਪ 25 ਨੂੰ
Ad Position 24