12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

6 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 24-02-2026

ਸੰਗਤ ਮੰਡੀ, 23 ਫਰਵਰੀ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਨੇ ਇਕ ਨੌਜਵਾਨ ਨੂੰ 06 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ¢ ਥਾਣਾ ਸੰਗਤ ਦੇ ਮੁਖੀ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਹੌਲਦਾਰ ਵਰਿੰਦਰ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਇਲਾਕੇ ਦੇ ਪਿੰਡਾਂ ਵਿਚ ਸ਼ੱਕੀ ਪੁਰਸ਼ਾਂ ਦੀ ਭਾਲ ਲਈ ਗਸ਼ਤ ਕੀਤੀ ਜਾ ਰਹੀ ਸੀ¢ ਦੌਰਾਨੇ ਗਸ਼ਤ ਜਦੋਂ ਪਿੰਡ ਪੱਕਾ ਕਲਾਂ ਤੋਂ ਜੱਸੀ ਬਾਗਵਾਲੀ ਲਿੰਕ ਸੜਕ ਰਾਹੀਂ ਰਿਫਾਇਨਰੀ ਰੋਡ ਕੋਲ ਪੁੱਜੇ ਤਾਂ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ ਜਿਸ ਕੋਲੋਂ 06 ਗ੍ਰਾਮ ਹੈਰੋਇਨ ਬਰਾਮਦ ਕੀਤੀ¢ ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਸੁਖਪਾਲ ਸਿੰਘ ਟੀਟੂ ਪੁੱਤਰ ਭੂਰਾ ਸਿੰਘ, ਵਾਸੀ ਪੱਕਾ ਕਲਾਂ ਦੇ ਤੌਰ 'ਤੇ ਹੋਈ ਹੈ | ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੇ ਵਿਰੁੱਧ ਥਾਣਾ ਸੰਗਤ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ¢ ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਉਕਤ ਨੌਜਵਾਨ ਵਿਰੁੱਧ ਪਹਿਲਾਂ ਵੀ ਐਨ .ਡੀ. ਪੀ.ਐੱਸ ਦੇ ਦੋ ਮੁਕੱਦਮੇ ਥਾਣਾ ਸੰਗਤ ਅਤੇ ਤਲਵੰਡੀ ਸਾਬੋ ਵਿਖੇ ਦਰਜ ਹਨ¢

Ad Position 22
No active advertisement
ਪਿਛਲੀ ਖ਼ਬਰ 28 ਦੀ ਸ਼੍ਰੋਮਣੀ ਅਕਾਲੀ ਦਲ ਰੈਲੀ ਦਾਣਾ ਮੰਡੀ ਭਾਈਰੂਪਾ ਵਿਖੇ ਇਤਿਹਾਸਿਕ ਹੋਵੇਗੀ - ਮਲੂਕਾ ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਭਾਰਤੀ ਗਿਆਨ ਪਰੰਪਰਾ ਦੇ ਪਾਠਕ੍ਰਮ ਏਕੀਕਰਨ ਵਿਸ਼ੇ 'ਤੇ ਛੇ ਦਿਨਾਂ ਸਿਖਲਾਈ ਪ੍ਰੋਗਰਾਮ...
Ad Position 24