12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

28 ਦੀ ਸ਼੍ਰੋਮਣੀ ਅਕਾਲੀ ਦਲ ਰੈਲੀ ਦਾਣਾ ਮੰਡੀ ਭਾਈਰੂਪਾ ਵਿਖੇ ਇਤਿਹਾਸਿਕ ਹੋਵੇਗੀ - ਮਲੂਕਾ

Ad Position 21
No active advertisement
ਅਜੀਤ ਡੈਸਕ 24-02-2026

ਮਹਿਰਾਜ, 23 ਫ਼ਰਵਰੀ (ਸੁਖਪਾਲ ਮਹਿਰਾਜ): 'ਪੰਜਾਬ ਬਚਾਓ' ਰੈਲੀਆਂ ਦੇ ਸਬੰਧ ਵਿਚ ਅੱਜ ਮਹਿਰਾਜ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਬਾਬਾ ਰਾਮਸਰਾ ਸਾਹਿਬ ਮੋੜੀਗੱਡ ਅਸਥਾਨ ਮਹਿਰਾਜ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | 28 ਤਾਰੀਖ਼ ਨੂੰ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਦਿਆਂ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ 28 ਦੀ ਰੈਲੀ ਇਤਿਹਾਸਕ ਸਾਬਤ ਹੋਵੇਗੀ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ | ਉਨ੍ਹਾਂ ਸਪਸ਼ਟ ਕੀਤਾ ਕਿ 28 ਫਰਵਰੀ ਨੂੰ ਦਾਣਾ ਮੰਡੀ ਭਾਈਰੂਪਾ ਵਿਖੇ ਆਯੋਜਿਤ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਭਰ ਤੋਂ ਵਰਕਰ ਸ਼ਮੂਲੀਅਤ ਕਰਨਗੇ | ਉਨ੍ਹਾਂ ਕਿਹਾ ਕਿ ਲੋਕਾਂ ਵਿਚ ਮੌਜੂਦਾ ਹਾਲਾਤਾਂ ਨੂੰ ਲੈ ਕੇ ਚਿੰਤਾ ਹੈ ਅਤੇ ਅਕਾਲੀ ਦਲ ਪੰਜਾਬ ਦੀ ਆਵਾਜ਼ ਬਣ ਕੇ ਮੈਦਾਨ ਵਿਚ ਉੱਤਰੇਗਾ | ਮੀਟਿੰਗ ਦੌਰਾਨ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਰੈਲੀ ਵਿਚ ਸ਼ਮੂਲੀਅਤ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਗਈ | ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਮਹਿਰਾਜ ਨੇ ਕਿਹਾ ਕਿ ਮਹਿਰਾਜ ਖੇਤਰ ਤੋਂ ਰੈਲੀ ਲਈ ਵੱਡਾ ਕਾਫ਼ਲਾ ਰਵਾਨਾ ਕੀਤਾ ਜਾਵੇਗਾ ਅਤੇ ਵਰਕਰਾਂ ਵਿਚ ਪੂਰਾ ਜੋਸ਼ ਹੈ | ਇਸ ਮੌਕੇ ਗੁਰਚੇਤ ਸਿੰਘ, ਨਿਰਮਲ ਕੈਨੇਡਾ, ਕੁਲਵਿੰਦਰ ਸਿੰਘ, ਜੱਸ ਪਿੱਪਲੀ, ਬੂਟਾ ਨੰਬਰਦਾਰ, ਪਵਨਦੀਪ ਪੱਪੀ, ਬਲਵੀਰ ਸਿੰਘ ਨੇ ਦੱਸਿਆ ਕਿ ਇਹ ਰੈਲੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ, ਜਿਸ ਵਿਚ ਹਲਕੇ ਤੋਂ ਵੱਡੀ ਗਿਣਤੀ ਵਿਚ ਵਰਕਰ ਸ਼ਮੂਲੀਅਤ ਕਰਨਗੇ | ਇਸ ਮੌਕੇ ਸੈਬਰ ਸਿੰਘ, ਸਾਬਕਾ ਸਰਪੰਚ ਗਮਦੂਰ ਸਿੰਘ, ਬਲਜੀਤ ਸਿੰਘ, ਜੱਗਾ ਸਿੰਘ, ਲੱਖਾ ਸਿੰਘ ਜ਼ੈਲਦਾਰ, ਉਜਾਗਰ ਸਿੰਘ, ਨੱਥਾ ਸਿੰਘ, ਕੁਲਦੀਪ ਸਿੰਘ, ਸਾਬਕਾ ਪਟਵਾਰੀ ਮੁਖ਼ਤਿਆਰ ਸਿੰਘ, ਇਕਬਾਲ ਸਿੰਘ, ਦੁੱਗਾ ਸਿੰਘ, ਬਲਵਿੰਦਰ ਸਿੰਘ ਸਮੇਤ ਵੱਖ-ਵੱਖ ਪੰਚਾਇਤਾਂ ਦੇ ਪੰਚ-ਸਰਪੰਚ, ਨੰਬਰਦਾਰ ਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੀ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਵਲੋਂ ਕਨਵੈੱਨਸ਼ਨ ਅਗਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ
Ad Position 24