ਬਠਿੰਡਾ, 23 ਫਰਵਰੀ (ਸੱਤਪਾਲ ਸਿੰਘ ਸਿਵੀਆਂ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਸੀ.ਆਈ.ਏ. ਸਟਾਫ-1 ਵਲੋਂ ਇਕ ਵਿਅਕਤੀ ਨੂੰ ਕਰੀਬ ਡੇਢ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ, ਜਿਸ ਦੇ ਖਿਲਾਫ ਥਾਣਾ ਕੈਨਾਲ ਕਾਲੋਨੀ ਵਿਚ ਨਸ਼ਾ ਰੋਕੂ ਕਾਨੰੂਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਡੀ.ਐਸ.ਪੀ. ਸੰਦੀਪ ਸਿੰਘ ਭਾਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਬਠਿੰਡਾ ਦੇ ਸੀ.ਆਈ.ਏ. ਸਟਾਫ-1 ਦੇ ਹੌਲਦਾਰ ਬੂਟਾ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸਥਾਨਕ ਪ੍ਰਤਾਪ ਨਗਰ ਦੇ ਖੇਤਰ ਵਿਚ ਸ਼ੱਕੀ ਵਿਅਕਤੀਆਂ ਸਬੰਧੀ ਗਸ਼ਤ ਕੀਤੀ ਜਾ ਰਹੀ ਸੀ ਤਾਂ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ 1469 ਗ੍ਰਾਮ ਅਫ਼ੀਮ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਰਾਜਨ ਵਾਸੀ ਪ੍ਰਤਾਪ ਨਗਰ ਵਜੋਂ ਹੋਈ ਹੈ, ਜਿਸ ਦੇ ਖਿਲਾਫ ਥਾਣਾ ਕੈਨਾਲ ਕਾਲੋਨੀ ਵਿਚ ਨਸ਼ਾ ਰੋਕੂ ਕਾਨੰੂਨ ਤਹਿਤ ਮੁਕੱਦਮਾ ਦਰਜ ਕੀਤਾ ਹੈ | ਡੀ.ਐਸ.ਪੀ. ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ-ਪੜਤਾਲ ਦੌਰਾਨ ਪਤਾ ਲੱਗਿਆ ਹੈ ਕਿ ਕਥਿਤ ਦੋਸ਼ੀ ਦੇ ਖਿਲਾਫ ਪਹਿਲਾਂ ਵੀ ਚੂਰਾ ਪੋਸਤ ਦਾ ਇਕ ਮੁਕੱਦਮਾ ਦਰਜ ਹੈ, ਜਿਸ ਵਿਚੋਂ ਜ਼ਮਾਨਤ ਉਪਰ ਜੇਲ੍ਹ ਤੋਂ ਬਾਹਰ ਆਉਣ ਬਾਅਦ ਇਹ ਮੁੜ ਨਸ਼ੇ ਦੀ ਵਿਕਰੀ ਵਾਲੇ ਧੰਦੇ ਨਾਲ ਜੁੜ ਗਿਆ | ਉਨ੍ਹਾਂ ਕਿਹਾ ਕਿ ਹੋਰ ਪੁੱਛਗਿੱਛ ਸਬੰਧੀ ਉਸ ਦਾ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ |
ਸੀ.ਆਈ.ਏ. ਸਟਾਫ਼ ਵਲੋਂ ਡੇਢ ਕਿੱਲੋ ਅਫ਼ੀਮ ਸਮੇਤ ਵਿਅਕਤੀ ਕਾਬੂ
ਅਜੀਤ ਡੈਸਕ
24-02-2026