12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸਰਕਾਰੀ ਹਾਈ ਸਕੂਲ ਲਹਿਰਾ ਬੇਗਾ ਵਿਖੇ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 24-02-2026
ਲਹਿਰਾ ਮੁਹੱਬਤ, 23 ਫਰਵਰੀ (ਸੁਖਪਾਲ ਸਿੰਘ ਸੁੱਖੀ)- ਇਲਾਕੇ ਦੀ ਮੋਹਰੀ ਸੰਸਥਾ ਸਰਕਾਰੀ ਹਾਈ ਸਮਾਰਟ ਸਕੂਲ ਲਹਿਰਾ ਬੇਗਾ ਵਿਖੇ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਮਾਤ ਭਾਸ਼ਾ ਦਾ ਵਿਦਿਆਰਥੀ ਜੀਵਨ ਵਿਚ ਮਹੱਤਵ ਵਿਸ਼ੇ 'ਤੇ ਸੈਮੀਨਾਰ ਅਤੇ ਵਿਦਿਆਰਥੀਆਂ ਦੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵਿਚ ਕਵਿਤਾ ਉਚਾਰਨ, ਸਲੋਗਨ ਲਿਖਣ, ਭਾਸ਼ਣ ਮੁਕਾਬਲੇ ਅਤੇ ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਮਾਂ ਬੋਲੀ ਪੰਜਾਬੀ ਨਾਲ਼ ਸਬੰਧਿਤ ਲੋਕ ਬੋਲੀਆਂ ਅਤੇ ਗੀਤ ਪੇਸ਼ ਕੀਤੇ ਗਏ ਅਤੇ ਲਾਇਬ੍ਰੇਰੀ ਦੀਆਂ ਕਿਤਾਬਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ | ਮੁੱਖ ਬੁਲਾਰੇ ਵਜੋਂ ਪਹੁੰਚੇ ਪ੍ਰੋਫੈਸਰ ਕਮਲਜੀਤ ਸਿੰਘ ਐਜੂਕੇਸ਼ਨ ਵਿਭਾਗ ਪੰਜਾਬੀ ਯੂਨੀਵਰਸਿਟੀ ਰੀਜਨਲ ਸੈਂਟਰ ਬਠਿੰਡਾ ਨੇ ਵਿਦਿਆਰਥੀਆਂ ਨਾਲ਼ ਵਿਸ਼ੇ ਦੀ ਸਾਂਝ ਪਾਉਂਦਿਆਂ ਵਿਦਿਆਰਥੀਆਂ ਨੂੰ ਵਿਸਰ ਰਹੇ ਪੰਜਾਬੀ ਸ਼ਬਦਾਂ ਨੂੰ ਆਪਣੀ ਬੋਲਚਾਲ ਵਿਚ ਲਿਆਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਮਾਂ ਬੋਲੀ ਪੰਜਾਬੀ ਦੀ ਹੋਂਦ ਬਰਕਰਾਰ ਰੱਖਣ ਲਈ ਸਾਡੇ ਸਾਹਮਣੇ ਭਵਿੱਖੀ ਚੁਣੌਤੀਆਂ ਨਾਲ ਨਜਿੱਠਣ ਲਈ ਨੁਕਤੇ ਰੱਖਦਿਆਂ ਵਿਦਿਆਰਥੀਆਂ ਨੂੰ ਆਪਣੀ ਬੋਲੀ 'ਤੇ ਮਾਣ ਮਹਿਸੂਸ ਕਰਨ ਅਤੇ ਇਸ ਨੂੰ ਰੁਜ਼ਗਾਰ ਦੀ ਭਾਸ਼ਾ ਪੱਖੋਂ ਸੰਭਾਵਨਾਵਾਂ ਤਲਾਸ਼ਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਵਿਸ਼ੇਸ਼ ਬੁਲਾਰੇ ਵਜੋਂ ਗੁਰਵਿੰਦਰ ਸਿੰਘ ਬੀ.ਆਰ.ਸੀ ਨੇ ਆਪਣੀ ਹਾਜ਼ਰੀ ਲਗਵਾਈ | ਉਨ੍ਹਾਂ ਮਾਂ ਬੋਲੀ ਪ੍ਰਤੀ ਪੁਰਾਣੀ ਪੀੜ੍ਹੀ ਦਾ ਹੇਜ ਉਜਾਗਰ ਕਰਦਿਆਂ ਚਿੰਤਾ ਜ਼ਾਹਿਰ ਕੀਤੀ ਕਿ ਨਵੀਂ ਪੀੜ੍ਹੀ ਮਾਂ ਬੋਲੀ ਨਾਲੋਂ ਹੌਲ਼ੀ ਹੌਲ਼ੀ ਟੁੱਟ ਰਹੀ ਹੈ | ਬੱਚਿਆਂ ਨੂੰ ਹਾਈ ਲੈਵਲ ਡਾਕਟਰੀ ਅਤੇ ਇੰਜੀਨੀਅਰਿੰਗ ਦੇ ਕੋਰਸਾਂ ਦੀ ਪੜ੍ਹਾਈ ਵੀ ਮਾਂ ਬੋਲੀ ਪੰਜਾਬੀ ਵਿਚ ਕਰਨ ਲਈ ਪ੍ਰੇਰਿਤ ਕੀਤਾ | ਅੰਤ ਵਿੱਚ ਸਕੂਲ ਮੁਖੀ ਕੁਲਵਿੰਦਰ ਕਟਾਰੀਆ ਨੇ ਵਿਦਿਆਰਥੀਆਂ ਨੂੰ ਆਪਣੀਆਂ ਤਿੰਨੋਂ ਮਾਂਵਾਂ ਮਾਂ ਜਨਨੀ, ਮਾਂ ਧਰਤੀ ਅਤੇ ਮਾਂ ਬੋਲੀ ਨੂੰ ਬਰਾਬਰ ਸਤਿਕਾਰ ਦੇਣ ਦੀ ਲੋੜ ਨੂੰ ਦਰਸਾਉਂਦੇ ਹੋਏ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹਰਪ੍ਰੀਤ ਸਿੰਘ, ਜਗਦੀਪ ਸਿੰਘ, ਰੂਪ ਚੰਦ, ਰੁਪਿੰਦਰ ਸਿੰਘ, ਬੇਅੰਤ ਕੌਰ, ਕੁਲਦੀਪ ਕੌਰ, ਪਰਮਜੀਤ ਕੌਰ, ਕਰੁਣਾ ਗਰਗ, ਅਮਨਦੀਪ ਕੌਰ, ਰਮਨਪ੍ਰੀਤ ਕੌਰ, ਸ਼ਾਲੂ ਰਾਣੀ, ਰਸ਼ਮੀ, ਸੋਨਿਕਾ, ਸ਼ਵੇਤਾ ਸ਼ਰਮਾ ਅਤੇ ਪ੍ਰਤਿਭਾ ਸ਼ਰਮਾ ਮੌਜੂਦ ਸਨ | ਸਟੇਜ ਸਕੱਤਰ ਦੀ ਭੂਮਿਕਾ ਸ੍ਰੀਮਤੀ ਸੁਧਾ ਨੇ ਬਾਖ਼ੂਬੀ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਖ਼ੁਦਕੁਸ਼ੀ ਮਾਮਲੇ 'ਚ ਅÏਰਤ ਸਮੇਤ 2 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਲੁੱਟ-ਖੋਹ ਹੋਣ ਦੀ ਮਨਘੜਤ ਕਹਾਣੀ ਬਣਾ ਵੀਡੀਓ ਸੋਸ਼ਲ ਮੀਡੀਆ 'ਤੇ ਕਰਵਾਈ ਵਾਇਰਲ ਪੁਲਿਸ ਨੇ ਨੌਜਵਾਨ ਖ਼ਿਲਾਫ਼ ਕੀਤਾ ਮਾਮਲ...
Ad Position 24