12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਜ਼ੁਬਾਨਬੰਦੀ ਖ਼ਿਲਾਫ਼ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਵਿਸ਼ਾਲ ਮੁਜ਼ਾਹਰਾ 27 ਨੂੰ

Ad Position 21
No active advertisement
ਅਜੀਤ ਡੈਸਕ 24-02-2026
ਬਠਿੰਡਾ, 23 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ): 'ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ' ਦੀ ਅਹਿਮ ਮੀਟਿੰਗ ਬਠਿੰਡਾ ਵਿਖੇ ਹੋਈ, ਜਿਸ ਵਿਚ ਮੌਜੂਦਾ ਹਾਲਾਤਾਂ 'ਤੇ ਵਿਚਾਰ ਕਰਦਿਆਂ ਸਰਕਾਰ ਦੀ 'ਦਬਾਊ ਨੀਤੀ' ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ¢ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਆਰ.ਟੀ.ਆਈ ਕਾਰਕੁੰਨਾਂ ਅਤੇ ਪੱਤਰਕਾਰਾਂ ਸਮੇਤ 10 ਵਿਅਕਤੀਆਂ ਖ਼ਿਲਾਫ਼ ਗੈਰ-ਜ਼ਮਾਨਤੀ ਪਰਚੇ ਦਰਜ ਕੀਤੇ ਗਏ ਹਨ, ਕਿਉਂਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਗ਼ੈਰਹਾਜ਼ਰੀ ਵਿਚ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਸੰਬੰਧੀ ਸਵਾਲ ਉਠਾਏ ਗਏ ਸਨ¢ ਮੀਟਿੰਗ ਦੌਰਾਨ ਇਹ ਵੀ ਕਿਹਾ ਗਿਆ ਕਿ ਪਰਚਿਆਂ ਤੋਂ ਬਾਅਦ ਸਰਕਾਰ ਵਲੋਂ ਸੋਸ਼ਲ ਮੀਡੀਆ 'ਤੇ ਝੂਠੀਆਂ ਕਾਪੀ-ਰਾਈਟ ਸਟ੍ਰਾਈਕਾਂ ਰਾਹੀਂ ਪੱਤਰਕਾਰਾਂ ਅਤੇ ਕਾਰਕੁੰਨਾਂ ਦੇ ਫੇਸਬੁੱਕ ਪੇਜ ਅਤੇ ਚੈਨਲ ਬੰਦ ਕਰਵਾਏ ਜਾ ਰਹੇ ਹਨ¢ ਇਸ ਮਾਮਲੇ ਵਿਚ ਕੋਰ ਕਮੇਟੀ ਵਲੋਂ ਹਾਈਕੋਰਟ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ¢ ਇਸ ਦੇ ਨਾਲ ਹੀ ਪਿਛਲੇ ਦਿਨੀਂ ਪਿੰਡ ਜਿਉਂਦ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਉੱਪਰ ਪੁਲਿਸੀਆਂ ਕਾਰਵਾਈ ਦੀ ਨਿਖੇਧੀ ਕਰਦਿਆਂ ਐੱਸ.ਐੱਸ.ਪੀ ਡਾ. ਜਯੋਤੀ ਯਾਦਵ ਨੂੰ ਮੁਅੱਤਲ ਕਰਨ ਅਤੇ ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ¢ ਕਮੇਟੀ ਨੇ ਫ਼ੈਸਲਾ ਕੀਤਾ ਕਿ ਬਠਿੰਡਾ ਦੀ ਤਰਜ਼ 'ਤੇ 27 ਫਰਵਰੀ ਨੂੰ ਸ਼੍ਰੀ ਅੰਮਿ੍ਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਸਾਹਮਣੇ ਵਿਸ਼ਾਲ ਮੁਜ਼ਾਹਰਾ ਕੀਤਾ ਜਾਵੇਗਾ¢ ਜਿਸ ਵਿਚ ਜਨਤਕ ਜਥੇਬੰਦੀਆਂ, ਕਾਰਕੁੰਨਾਂ, ਪੱਤਰਕਾਰਾਂ ਅਤੇ ਆਮ ਲੋਕਾਂ ਵਲੋਂ ਵੱਡੇ ਪੱਧਰ 'ਤੇ ਸ਼ਮੂਲੀਅਤ ਕੀਤੀ ਜਾਵੇਗੀ | ਆਰ.ਟੀ.ਆਈ. ਕਾਰਕੁੰਨ ਮਾਨਿਕ ਗੋਇਲ ਸਮੇਤ ਸਮੂਹ ਕੋਰ ਕਮੇਟੀ ਮੈਂਬਰਾਂ ਵਲੋਂ ਸਮੁੱਚੇ ਆਮ ਲੋਕਾਂ, ਪੱਤਰਕਾਰਾਂ ਅਤੇ ਜਥੇਬੰਦੀਆਂ ਨੂੰ ਵੱਡੀ ਗਿਣਤੀ ਵਿਚ ਮੁਜ਼ਾਹਰੇ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ, ਕਿਉਂਕਿ ਇਹ ਲੜਾਈ ਪ੍ਰੈੱਸ ਦੀ ਆਜ਼ਾਦੀ ਅਤੇ ਲੋਕਤੰਤਰਿਕ ਹੱਕਾਂ ਦੀ ਰੱਖਿਆ ਨਾਲ ਜੁੜੀ ਹੋਈ ਹੈ¢
Ad Position 22
No active advertisement
ਪਿਛਲੀ ਖ਼ਬਰ ਬਾਲਿਆਂਵਾਲੀ ਵਿਖੇ ਬੋਹੜ ਦਾ ਦਰੱਖਤ ਵੱਢਣ ਤੇ ਨੈਸ਼ਨਲ ਗਰੀਨ ਟਿ੍ਬਿਊਨਲ 'ਚ ਪਟੀਸ਼ਨ ਦਾਇਰ ਅਗਲੀ ਖ਼ਬਰ ਖ਼ੁਦਕੁਸ਼ੀ ਮਾਮਲੇ 'ਚ ਅÏਰਤ ਸਮੇਤ 2 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ
Ad Position 24