12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਹਫ਼ਤਾਵਾਰੀ ਸਕਿੱਲ ਡਿਵੈਲਪਮੈਂਟ ਸੈਮੀਨਾਰ ਆਯੋਜਿਤ

Ad Position 21
No active advertisement
ਅਜੀਤ ਡੈਸਕ 24-02-2026
ਲਹਿਰਾ ਮੁਹੱਬਤ, 23 ਫਰਵਰੀ (ਚਰਨਜੀਤ ਸਿੰਘ)- ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਨਰਸਿੰਗ 'ਚ ਹਫ਼ਤਾਵਾਰੀ ਸਕਿੱਲ ਡਿਵੈਲਪਮੈਂਟ ਸੈਮੀਨਾਰ ਨੰਦੀ ਫਾਊਾਡੇਸ਼ਨ ਅਤੇ ਮਹਿੰਦਰਾ ਪ੍ਰਾਈਡ ਕਲਾਸ-ਰੂਮ ਦੇ ਸਹਿਯੋਗ ਨਾਲ ਕਰਵਾਇਆ ਗਿਆ¢ ਇਸ ਦਾ ਉਦੇਸ਼ ਵਿਦਿਆਰਥੀਆਂ ਦੀ ਵਿਅਕਤੀਗਤ ਅਤੇ ਪੇਸ਼ੇਵਰ ਯੋਗਤਾਵਾਂ ਨੂੰ ਨਿਖਾਰਨ ਨਾਲ ਸਕਿਲ ਡਿਵੈਲਪਮੈਂਟ ਅਤੇ ਆਤਮ ਵਿਸ਼ਵਾਸ ਵਧਾਉਣਾ ਸੀ¢ ਇਸ ਦÏਰਾਨ ਡਾ. ਲਿਕਨ ਪਾਲ ਸਿੰਘ, ਬਲਜੀਤ ਕÏਰ ਅਤੇ ਰਿਤਿਕਾ ਅਰੋੜਾ ਵੱਲੋਂ ਵਿਦਿਆਰਥੀਆਂ ਨੂੰ ਕਮਿਊਨੀਕੇਸ਼ਨ ਸਕਿੱਲ, ਟਾਈਮ ਮੈਨੇਜਮੈਂਟ, ਇੰਟਰਵਿਊ ਤਿਆਰੀ ਅਤੇ ਪਾਜ਼ੀਟਿਵ ਸੋਚ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ¢ ਉਨ੍ਹਾਂ ਕਿਹਾ ਕਿ ਆਤਮ ਵਿਸ਼ਵਾਸ ਜੀਵਨ 'ਚ ਸਫਲਤਾ ਦੀ ਕੁੰਜੀ ਹੈ ਅਤੇ ਨਿੱਤ ਨਵੀਆਂ ਕੁਸ਼ਲਤਾਵਾਂ ਸਿੱਖਣਾ ਸਮੇਂ ਦੀ ਲੋੜ ਹੈ¢ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਸੈਮੀਨਾਰ ਉਨ੍ਹਾਂ ਦੇ ਭਵਿੱਖ ਨਿਰਮਾਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ¢ ਕਾਲਜ ਭਵਿੱਖ 'ਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕਰਨ ਲਈ ਯਤਨਸ਼ੀਲ ਰਹੇਗਾ ਤਾਂ ਰੁਜ਼ਗਾਰ-ਕੇਂਦਰਿਤ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ¢ ਇਸ ਦÏਰਾਨ ਵਿਦਿਆਰਥੀਆਂ ਨੇ ਪ੍ਰਸ਼ਨ-ਉੱਤਰ ਸੈਸ਼ਨ 'ਚ ਭਾਗ ਲਿਆ ਅਤੇ ਸੈਮੀਨਾਰ ਨੂੰ ਲਾਭਦਾਇਕ ਤੇ ਪ੍ਰੇਰਣਾਦਾਇਕ ਕਰਾਰ ਦਿੱਤਾ¢
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਲਗਾਇਆ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਅਗਲੀ ਖ਼ਬਰ ਮੁੱਖ ਮੰਤਰੀ ਦੇ ਡ੍ਰੀਮ ਪ੍ਰੋਜੈਕਟ 'ਰੰਗਲਾ ਪੰਜਾਬ' ਦੀ ਫੂਕ ਕੱਢ ਰਹੇ ਨੇ ਠੇਕੇਦਾਰ ਤੇ ਪ੍ਰਸ਼ਾਸਨਿਕ ਅਧਿਕਾਰੀ- ਪਿੰਡ ਵਾ...
Ad Position 24