ਤਲਵੰਡੀ ਸਾਬੋ, 23 ਫਰਵਰੀ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐਨ.ਐਸ.ਐਸ. ਵਿਭਾਗ ਵਲੋਂ ਦੋਸਤ ਵੈੱਲਫੇਅਰ ਸੋਸਾਇਟੀ ਰਜਿ. ਬਠਿੰਡਾ ਦੇ ਸਹਿਯੋਗ ਨਾਲ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਕੈਂਪਸ ਡਾਇਰੈਕਟਰ ਹਰਜਸਪਾਲ ਸਿੰਘ ਸਿੱਧੂ ਨੇ ਕੀਤਾ¢ ਇਸ ਮੌਕੇ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਡਾਇਰੈਕਟਰ ਸੁਰੱਖਿਆ ਦੇਸਰਾਜ ਕੰਬੋਜ, ਡਿਪਟੀ ਡਾਇਰੈਕਟਰ ਲੋਕ ਸੰਪਰਕ ਲਵਲੀਨ ਸੱਚਦੇਵਾ ਵੀ ਮÏਜੂਦ ਸਨ¢ ਕੈਂਪ ਵਿਚ ਡਾ. ਰਜਨੀਸ਼ ਜਿੰਦਲ, ਡਾ.ਅਸ਼ਮੀਨ, ਗੀਤਾ ਤੇ ਉਨ੍ਹਾਂ ਦੀ ਟੀਮ ਵਲੋਂ ਵਿਦਿਆਰਥੀਆਂ, ਸੇਵਾਦਾਰਾਂ, ਕਰਮਚਾਰੀਆਂ ਦੇ ਦੰਦਾਂ ਦਾ ਚੈੱਕਅਪ ਕੀਤਾ ਗਿਆ ਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ¢ ਉਦਘਾਟਨ ਮੌਕੇ ਡਾ. ਸਿੱਧੂ ਨੇ ਕਿਹਾ ਕਿ ਵਿਦਿਆਰਥੀਆਂ ਵਿਚ ਸਰੀਰਕ ਤੰਦਰੁਸਤੀ ਤੇ ਦੰਦਾਂ ਦੀ ਦੇਖਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਕੈਂਪ ਦਾ ਮੁੱਖ ਮਕਸਦ ਹੈ ਕਿਉਂਕਿ ਤੰਦਰੁਸਤ ਸਰੀਰ ਵਿਚ ਤੰਦਰੁਸਤ ਦਿਮਾਗ਼ ਦਾ ਵਾਸਾ ਹੁੰਦਾ ਹੈ¢ ਡਾਇਰੈਕਟਰ ਵਿਦਿਆਰਥੀ ਭਲਾਈ ਨੇ ਕਿਹਾ ਕਿ ਯੂਨੀਵਰਸਿਟੀ ਨੇ ਆਪਣੇ ਗੋਦ ਲਏ ਪਿੰਡਾਂ ਦੀ ਗਿਣਤੀ 5 ਤੋਂ ਵਧਾ ਕੇ 20 ਕਰ ਦਿੱਤੀ ਹੈ ਜਿਸ ਵਿੱਚ ਉਹ ਐਨ.ਐਸ.ਐਸ. ਵਿਭਾਗ ਦੇ ਸਹਿਯੋਗ ਨਾਲ ਸਿੱਖਿਆ ਦਾ ਪ੍ਰਕਾਸ਼, ਸਫ਼ਾਈ ਪ੍ਰਤੀ ਜਾਗਰੂਕਤਾ, ਅੰਧ ਵਿਸ਼ਵਾਸ ਨੂੰ ਖ਼ਤਮ ਕਰਨਾ, ਆਲੇ-ਦੁਆਲੇ ਦੀ ਸਾਂਭ-ਸੰਭਾਲ ਤੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਈ ਰੱਖਣ ਆਦਿ ਸਮਾਜ ਸੇਵਾ ਦੇ ਲਗਾਤਾਰ ਕੰਮ ਕਰਦੀ ਰਹੇਗੀ¢ ਐਨ.ਐਸ.ਐਸ. ਕੁਆਰਡੀਨੇਟਰ ਨਰਿੰਦਰ ਕੌਰ ਨੇ ਦੱਸਿਆ ਕਿ 'ਵਰਸਿਟੀ ਰਾਸ਼ਟਰੀ ਸੇਵਾ ਯੋਜਨਾ ਅਧੀਨ ਅੱਠ ਸੱਤ ਰੋਜਾ ਕੈਂਪ ਆਯੋਜਿਤ ਕਰ ਰਹੀ ਹੈ¢ ਕੈਂਪ ਵਿਚ ਡਾਕਟਰਾਂ ਦੀ ਟੀਮ ਵਲੋਂ 110 ਤੋਂ ਵੱਧ ਵਿਦਿਆਰਥੀਆਂ ਦਾ ਚੈੱਕਅਪ ਕੀਤਾ ਗਿਆ¢ ਸਮਾਪਤੀ ਦÏਰਾਨ ਵਰਸਿਟੀ ਅਧਿਕਾਰੀਆਂ ਵਲੋਂ ਡਾਕਟਰਾਂ ਦੀ ਟੀਮ ਨੂੰ ਸਨਮਾਨਿਤ ਕੀਤਾ ਗਿਆ¢