12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਆਭਾ ਅਕਾਊਾਟ ਵਿਚ ਮਰੀਜ਼ ਦਾ ਦਰਜ ਹੋਵੇਗਾ ਸਾਰਾ ਮੈਡੀਕਲ ਰਿਕਾਰਡ

Ad Position 21
No active advertisement
ਅਜੀਤ ਡੈਸਕ 24-02-2026
ਬਠਿੰਡਾ, 23 ਫਰਵਰੀ (ਰੋਮਾਣਾ)- ਸਿਹਤ ਵਿਭਾਗ ਵਲੋਂ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਯੋਜਨਾ ਤਹਿਤ ਬਿਹਤਰੀਨ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਮਰੀਜ਼ਾਂ ਦਾ ਸਾਰਾ ਡਾਟਾ ਆਨ-ਲਾਈਨ ਕੀਤਾ ਜਾ ਰਿਹਾ ਹੈ | ਇਸੇ ਤਹਿਤ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਸਿਹਤ ਵਿਭਾਗ ਵਲੋਂ ਪੰਜਾਬ ਇੰਡੀਅਨ ਮੈਡੀਕਲ ਐਸੋਸੀਏਸ਼ਨ ਕਾਨਫ਼ਰੰਸ ਦੌਰਾਨ ਆਯੂਸ਼ਮਾਨ ਭਾਰਤ ਡਿਜ਼ੀਟਲ ਅਕਾਊਾਟ (ਆਭਾ) ਦੀ ਸਟਾਲ ਲਗਾਈ ਗਈ | ਆਈ.ਐਮ.ਏ ਵਲੋਂ ਆਯੋਜਿਤ ਇਸ ਕਾਨਫ਼ਰੰਸ ਵਿਚ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਸਪਤਾਲਾਂ ਵਿਚ ਜਿੱਥੇ ਮਾਹਿਰ ਡਾਕਟਰਾਂ ਵਲੋਂ ਆਧੁਨਿਕ ਮਸ਼ੀਨਾਂ ਨਾਲ ਇਲਾਜ ਕੀਤਾ ਜਾਂਦਾ ਹੈ, ਉੱਥੇ ਹੀ ਇਲਾਜ ਲਈ ਇਕ ਹੋਰ ਕਦਮ ਵਧਾਉਂਦਿਆਂ ਇਲਾਜ ਨੂੰ ਆਯੂਸ਼ਮਾਨ ਭਾਰਤ ਡਿਜ਼ੀਟਲ ਅਕਾਊਾਟ (ਆਭਾ) ਯੋਜਨਾ ਤਹਿਤ ਆਨ-ਲਾਈਨ ਕੀਤਾ ਜਾਂਦਾ ਹੈ | ਆਭਾ ਵਿਚ ਆਈ.ਡੀ ਬਣਾਉਣ ਨਾਲ ਮਰੀਜ਼ ਨੂੰ ਇਕ ਹਸਪਤਾਲ ਤੋਂ ਦੂਸਰੇ ਹਸਪਤਾਲ ਵਿਚ ਇਲਾਜ ਕਰਵਾਉਣ ਸਮੇਂ ਕਿਸੇ ਤਰ੍ਹਾਂ ਦੇ ਕਾਗ਼ਜ਼ਾਤ ਜਿਵੇਂ ਮੈਡੀਕਲ ਰਿਪੋਰਟਾਂ, ਐਕਸਰੇ ਆਦਿ ਕੋਈ ਵੀ ਦਸਤਾਵੇਜ਼ ਨਾਲ ਚੁੱਕਣ ਦੀ ਜ਼ਰੂਰਤ ਨਹੀਂ ਰਹੇਗੀ, ਕਿਉਂਕਿ ਇਹ ਸਾਰਾ ਡਾਟਾ ਮਨੁੱਖ ਦੀ ਬਣੀ ਆਭਾ ਆਈ.ਡੀ ਤੋਂ ਆਟੋਮੈਟਿਕ ਡਾਕਟਰ ਚੈੱਕ ਕਰਨ ਦੇ ਸਮਰਥ ਹੋਣਗੇ ਅਤੇ ਮਰੀਜ਼ ਨੂੰ ਇਕ ਤੋਂ ਦੂਸਰੇ ਡਾਕਟਰ ਕੋਲ ਇਲਾਜ ਕਰਵਾਉਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਨਵਪ੍ਰੀਤ ਗਰੇਵਾਲ, ਸੀਨੀਅਰ ਮੈਡੀਕਲ ਅਫ਼ਸਰ ਡਾ: ਸੋਨੀਆ ਗੁਪਤਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਪਵਨ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ ਅਤੇ ਕੇਵਲ ਸਿੰਘ, ਜ਼ਿਲ੍ਹਾ ਬੀ.ਸੀ.ਸੀ ਕੁਆਰਡੀਨੇਟਰ ਨਰਿੰਦਰ ਕੁਮਾਰ ਅਤੇ ਬੀ.ਈ.ਈ ਹਰਜਿੰਦਰ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਡੀ. ਗਰਲਜ਼ ਕਾਲਜ ਵਿਚ 44ਵੇਂ ਸਾਲਾਨਾ ਖੇਡ ਸਮਾਗਮ ਦਾ ਆਯੋਜਨ ਅਗਲੀ ਖ਼ਬਰ ਸਹਾਰਾ ਸੰਸਥਾ ਨੂੰ ਸਮਾਜ ਸੇਵੀ ਵਲੋਂ ਮੋਟਰਸਾਈਕਲ ਦਾਨ
Ad Position 24