13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਜਨਮੇਜਾ ਸਿੰਘ ਸੇਖੋਂ ਵਲੋਂ 8 ਮਾਰਚ ਦੀ ਮੌੜ ਕਾਨਫ਼ਰੰਸ ਸੰਬੰਧੀ ਵਰਕਰ ਮੀਟਿੰਗ

Ad Position 21
No active advertisement
ਅਜੀਤ ਡੈਸਕ 24-02-2026
ਚਾਉਕੇ, 23 ਫਰਵਰੀ (ਘੜੈਲੀ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵਲੋਂ ਪੰਜਾਬ ਦੇ ਵਿਧਾਨ ਸਭਾ ਹਲਕਿਆਂ 'ਚ ਸ਼ੁਰੂ ਕੀਤੀਆਂ ਕਾਨਫ਼ਰੰਸਾਂ ਦੀ ਲੜੀ ਤਹਿਤ 8 ਮਾਰਚ ਨੂੰ ਵਿਧਾਨ ਸਭਾ ਹਲਕਾ ਮੌੜ ਵਿਖੇ ਕੀਤੀ ਜਾ ਰਹੀ ਕਾਨਫ਼ਰੰਸ ਦੀਆਂ ਤਿਆਰੀਆਂ ਸਬੰਧੀ ਅੱਜ ਪਿੰਡ ਘੜੈਲੀ ਵਿਖੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ¢ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਸੇਖੋਂ ਨੇ ਆਖਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀਆਂ ਰੈਲੀਆਂ ਸਬੰਧੀ ਪੰਜਾਬ ਦੇ ਲੋਕਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ¢ ਉਨ੍ਹਾਂ ਦੱਸਿਆ ਕਿ ਸੂਬੇ ਦੀ ਜਨਤਾ ਦਾ ਮÏਜੂਦਾ ਆਪ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਰਹੀ ਹੈ ਅਤੇ ਪੰਜਾਬ ਸਰਕਾਰ ਹਰ ਮੁਹਾਜ਼ ਤੇ ਫ਼ੇਲ੍ਹ ਸਾਬਤ ਹੋ ਰਹੀ ਹੈ¢ ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਸੂਬੇ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਮਿਹਨਤ ਕੀਤੀ ਜਾਵੇ¢ ਉਨ੍ਹਾਂ ਕਿਹਾ ਕਿ 8 ਮਾਰਚ ਦੀ ਮÏੜ ਕਾਨਫ਼ਰੰਸ ਸਬੰਧੀ ਹਲਕਾ ਮÏੜ ਦੇ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ¢ ਉਨ੍ਹਾਂ ਦੱਸਿਆ ਕਿ 8 ਮਾਰਚ ਨੂੰ ਅੰਦਰਲੀ ਅਨਾਜ ਮੰਡੀ ਮÏੜ ਵਿਖੇ ਕਾਨਫ਼ਰੰਸ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕÏਰ ਬਾਦਲ ਮੈਂਬਰ ਪਾਰਲੀਮੈਂਟ, ਬਿਕਰਮਜੀਤ ਸਿੰਘ ਮਜੀਠੀਆ ਸਮੇਤ ਹੋਰ ਸੀਨੀਅਰ ਅਕਾਲੀ ਲੀਡਰਸ਼ਿਪ ਪਹੁੰਚ ਰਹੀ ਹੈ¢ ਉਨ੍ਹਾਂ ਹਲਕਾ ਮੌੜ ਦੇ ਸਮੂਹ ਅਕਾਲੀ ਵਰਕਰਾਂ ਨੂੰ ਇਸ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ ਕੀਤੀ¢ ਇਸ ਮੌਕੇ ਸਰਕਲ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਗਿੱਲ ਕਲਾਂ, ਸੰਦੀਪ ਸਿੰਘ ਬਾਠ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਧਰਮ ਸਿੰਘ ਬਾਠ ਸਾਬਕਾ ਸਰਪੰਚ ਜੇਠੂਕੇ, ਗੁਰਜੰਟ ਸਿੰਘ ਖ਼ਾਲਸਾ, ਹਰਨੈਬ ਸਿੰਘ ਸਾਬਕਾ ਸਰਪੰਚ, ਸਵਰਨ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਕਲੱਬ ਪ੍ਰਧਾਨ, ਰਾਜਪਾਲ ਸਿੰਘ ਕਲੱਬ ਪ੍ਰਧਾਨ, ਸੰਦੀਪ ਸਿੰਘ ਧਨੋਆ, ਕੁਲਵਿੰਦਰ ਸਿੰਘ ਕਿੰਦੀ, ਅਮਰੀਕ ਸਿੰਘ, ਨਵਜੋਤ ਸਿੰਘ ਨਵੀ ਬਰਾੜ, ਪ੍ਰਦੀਪ ਸਿੰਘ, ਕੁਲਵਿੰਦਰ ਸਿੰਘ ਧਨੋਆ, ਹਰਦੇਵ ਸਿੰਘ, ਸੰਦੀਪ ਸਿੰਘ ਭੁੱਲਰ, ਸਵਰਨ ਸਿੰਘ ਮਿਸਤਰੀ, ਦਰਸ਼ਨ ਸਿੰਘ, ਗਗਨ ਸਿੰਘ ਬਰਾੜ, ਆਤਮਾ ਸਿੰਘ, ਬੂਟਾ ਸਿੰਘ, ਸੁਖਵਿੰਦਰ ਸਿੰਘ, ਗਗਨ ਸਿੰਘ ਆਦਿ ਹੋਰ ਆਗੂ ਵੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਅਗਲੀ ਖ਼ਬਰ ਵਿਆਹ ਪ੍ਰੋਗਰਾਮਾਂ ਦੌਰਾਨ ਠੇਕੇਦਾਰ ਸ਼ਰਾਬ ਦਾ ਵੱਧ ਰੇਟ ਕਰ ਰਹੇ ਨੇ ਵਸੂਲ-ਕੋਟਧਰਮ
Ad Position 24