14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਬਾਬਾ ਬੀਰ ਸਿੰਘ, ਬਾਬਾ ਧੀਰ ਸਿੰਘ ਦੇ ਨਿਸ਼ਾਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 26-02-2026
ਤਲਵੰਡੀ ਸਾਬੋ, 25 ਫਰਵਰੀ (ਰਣਜੀਤ ਸਿੰਘ ਰਾਜੂ)- ਤਖਤ ਸ੍ਰੀ ਦਮਦਮਾ ਸਾਹਿਬ ਦੇ ਅਸਥਾਨ ਤੇ ਕਲਗ਼ੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੰਦੂਕ ਦੇ ਨਿਸ਼ਾਨੇ ਦੀ ਕੀਤੀ ਜਾਣ ਵਾਲੀ ਪਰਖ ਵਾਸਤੇ ਸਿੱਖ ਯੋਧਿਆਂ ਬਾਬਾ ਬੀਰ ਸਿੰਘ ਤੇ ਬਾਬਾ ਧੀਰ ਸਿੰਘ ਵਲੋਂ ਆਪਣੇ ਆਪ ਨੂੰ ਪੇਸ਼ ਕਰਕੇ ਪਰਖ 'ਚ ਸਫਲ ਹੋਣ ਦੇ ਦਿਵਸ ਨੂੰ ਤਰਨਾ ਦਲ (96 ਕ੍ਰੋੜੀ) ਵਲੋਂ 'ਨਿਸ਼ਾਨਾ ਦਿਵਸ' ਵਜੋਂ ਮਨਾਉਣ ਦੇ ਮੰਤਵ ਤਹਿਤ ਅੱਜ ਆਲੌਕਿਕ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਗੁਰਦੁਆਰਾ ਤੰਬੂ ਸਾਹਿਬ ਅਮਰ ਸ਼ਹੀਦ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਛਾਉਣੀ ਨਿਹੰਗ ਸਿੰਘਾਂ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਮੁੱਖ ਪ੍ਰਬੰਧਕਾਂ ਵਲੋਂ ਸਜਾਏ ਆਲੌਕਿਕ ਨਗਰ ਕੀਰਤਨ ਦੀ ਅਰਦਾਸ ਉਪਰੰਤ ਆਰੰਭਤਾ ਹੋਈ | ਨਗਰ ਕੀਰਤਨ ਮੌਕੇ ਜਿੱਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਉੱਥੇ ਤਰਨਾ ਦਲ (96 ਕ੍ਰੋੜੀ) ਦੇ ਮੁਖੀ ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ ਵੀ ਪਹੁੰਚੇ ਹੋਏ ਸਨ | ਨਗਰ ਕੀਰਤਨ ਦੀ ਰਵਾਨਗੀ ਮੌਕੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੇ ਨਾਲ ਨਾਲ ਤਰਨਾ ਦਲ ਦੇ ਮੁੱਖ ਪ੍ਰਬੰਧਕਾਂ ਨੂੰ ਸਿਰੋਪਾਉ ਦੀ ਬਖਸ਼ਿਸ ਕੀਤੀ | ਉਨ੍ਹਾਂ ਨੇ ਨਿਸ਼ਾਨਾ ਦਿਵਸ ਮਨਾਉਣ ਤੇ ਤਰਨਾ ਦਲ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੱਤੀ |
ਨਗਰ ਕੀਰਤਨ 'ਚ ਜਿੱਥੇ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਧਰਮ ਪ੍ਰਚਾਰ ਉੱਪ ਦਫਤਰ ਇੰਚਾਰਜ ਭੋਲਾ ਸਿੰਘ ਹੀਰੇਵਾਲਾ ਤੇ ਮੀਤ ਮੈਨੇਜਰ ਭਾਈ ਗੁਰਸੇਵਕ ਸਿੰਘ ਮੌਜੂਦ ਸਨ ਉੱਥੇ ਗੁ:ਤੰਬੂ ਸਾਹਿਬ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਦਮਦਮਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸਰਬਜੀਤ ਸਿੰਘ ਨੇ ਨਗਰ ਕੀਰਤਨ 'ਚ ਸ਼ਾਮਿਲ ਸਮੁੱਚੀਆਂ ਸੰਗਤਾਂ ਨੂੰ ਜੀ ਆਇਆਂ ਆਖਦਿਆਂ 26 ਫਰਵਰੀ ਦੇ ਮੁੱਖ ਸਮਾਗਮ 'ਚ ਸ਼ਾਮਿਲ ਹੋਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬੰਦ ਪਏ ਰੇਲ ਗੱਡੀਆਂ ਦੇ ਠਹਿਰਾਵ ਨੂੰ ਦੁਬਾਰਾ ਸ਼ੁਰੂ ਕਰਵਾਉਣ ਲਈ ਮੰਡੀ ਵਾਸੀਆਂ ਨੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਦਿੱ... ਅਗਲੀ ਖ਼ਬਰ ਇੰਸਟੀਚਿਊਟ ਆਫ਼ ਚਾਰਟਿਡ ਅਕਾਊਾਟਰਡ ਬਠਿੰਡਾ ਬ੍ਰਾਂਚ ਦੀ ਚੋਣ- ਸੌਰਭ ਬਾਂਸਲ ਬਣੇ ਚੇਅਰਮੈਨ
Ad Position 24