ਮੌੜ ਮੰਡੀ, 25 ਫਰਵਰੀ (ਗੁਰਜੀਤ ਸਿੰਘ ਕਮਾਲੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਵੱਲੋਂ ਮਾੜੀ ਪਿੰਡ ਵਿਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਕਿਸਾਨ ਆਗੂਆਂ ਵਲੋਂ ਮੰਗ ਕੀਤੀ ਗਈ ਕਿ ਜਿਉਂਦ ਜ਼ਮੀਨ ਮਸਲੇ ਸਬੰਧੀ ਲਟਕਦੀਆਂ ਮੰਗਾਂ ਸਰਕਾਰ ਪੂਰੀਆਂ ਕਰੇ | ਜ਼ਖ਼ਮੀ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਇਲਾਜ ਸਰਕਾਰ ਵਲੋਂ ਕਰਵਾਇਆ ਜਾਵੇ, ਜਿਉਂਦ ਪਿੰਡ ਵਿਚ ਸ਼ਾਂਤਮਈ ਬੈਠੇ ਕਿਸਾਨਾਂ 'ਤੇ ਅੱਤਿਆਚਾਰ ਕਰਨ ਵਾਲੇ ਪੁਲਿਸ ਵਾਲੇ ਪੁਲਿਸ ਅਧਿਕਾਰੀਆਂ 'ਤੇ ਪਰਚਾ ਦਰਜ ਕੀਤਾ ਜਾਵੇ | ਜੇਕਰ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਤੋਂ ਬਾਅਦ ਯੂਨੀਅਨ ਦੇ ਆਗੂਆਂ ਵਲੋਂ ਬੀਤੇ ਦਿਨੀਂ ਪਿੰਡ ਜਿਉਂਦ ਵਿਖੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਏ ਟਕਰਾਅ ਦੌਰਾਨ ਜ਼ਖ਼ਮੀ ਹੋਏ ਕਿਸਾਨ ਚਰਨਜੀਤ ਸਿੰਘ ਨੂੰ ਹਸਪਤਾਲ ਵਿਚੋਂ ਛੁੱਟੀ ਆਉਣ ਤੇ ਉਨ੍ਹਾਂ ਦਾ ਪਿੰਡ ਮਾੜੀ ਵਿਚ ਜਥੇਬੰਦੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਕਿਸਾਨ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਵਿਸ਼ੇਸ਼ ਤੌਰ ਚਰਨਜੀਤ ਸਿੰਘ ਨੂੰ ਮਿਲਣ ਪਹੁੰਚੇ | ਇਸ ਮੌਕੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ, ਜ਼ਿਲ੍ਹਾ ਪ੍ਰੈਸ ਸਕੱਤਰ ਜਸਵੀਰ ਸਿੰਘ ਸੇਮਾ, ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਰਾਮਨਗਰ, ਬਲਾਕ ਜਰਨਲ ਸਕੱਤਰ ਗੁਰਮੇਲ ਸਿੰਘ ਭੂੰਦੜ, ਗੁਰਜੀਤ ਸਿੰਘ ਬੰਗੇਹਰ, ਸਿਕੰਦਰ ਸਿੰਘ ਘੁੰਮਣ ਕਲਾਂ, ਗੁਰਦੀਪ ਸਿੰਘ ਮਾਈਸਰਖਾਨਾ, ਅਮਿ੍ਤ ਸਿੰਘ ਮੌੜ ਤੇ ਪਿੰਡ ਇਕਾਈ ਪ੍ਰਧਾਨ ਭੋਲਾ ਸਿੰਘ ਮਾੜੀ, ਮਾਗੀ ਸਿੰਘ ਤੇ ਅÏਰਤਾਂ ਭੈਣਾਂ ਅਤੇ ਕਿਸਾਨ ਮਜ਼ਦੂਰ ਸ਼ਾਮਲ ਸਨ |