14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਿਹਤ ਵਿਭਾਗ ਦੇ ਕੱਚੇ ਕਾਮਿਆਂ ਨੇ ਸਿਵਲ ਹਸਪਤਾਲ 'ਚ ਐਸ.ਐਮ.ਓ. ਖ਼ਿਲਾਫ਼ ਖੋਲਿ੍ਹਆ ਮੋਰਚਾ

Ad Position 21
No active advertisement
ਅਜੀਤ ਡੈਸਕ 26-02-2026
ਬਠਿੰਡਾ, 25 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ): ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ 'ਚ ਆਊਟਸੋਰਸ ਅਤੇ ਪੈਰਾਮੈਡੀਕਲ ਮੁਲਾਜ਼ਮਾਂ ਵਲੋਂ ਐਸ.ਐਮ.ਓ ਦੀਆਂ ਮਨਮਾਨੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਹੜਤਾਲ ਕੀਤੀ ਗਈ | ਜਿਸ ਕਾਰਨ ਹਸਪਤਾਲ 'ਚ ਪਿੰਡਾਂ ਅਤੇ ਸ਼ਹਿਰਾਂ ਤੋਂ ਇਲਾਜ ਲਈ ਆਏ ਮਰੀਜ਼ਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ | ਕੱਚੇ ਕਾਮਿਆਂ ਨੇ ਐਸ.ਐਮ.ਓ ਉਪਰ ਮੁਲਾਜ਼ਮ ਦੀ ਅਣ ਅਧਿਕਾਰਕ ਤੌਰ 'ਤੇ ਬਦਲੀ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਲਗਾਏ ਗਏ | ਮਾਮਲਾ ਵੱਧਦਾ ਦੇਖਦੇ ਹੋਏ ਸਿਵਲ ਸਰਜਨ ਬਠਿੰਡਾ ਨੇ ਕਾਮਿਆਂ ਨਾਲ ਮੀਟਿੰਗ ਕਰਦੇ ਹੋਏ ਬਦਲੀ ਨੂੰ ਰੱਦ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਨੇ ਆਪਣੀ ਹੜਤਾਲ ਸਮਾਪਤ ਕੀਤੀ | ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ, ਸੁਖਮੰਦਰ ਸਿੰਘ ਸਿੱਧੂ ਨੇ ਦੋਸ਼ ਲਗਾਏ ਕਿ ਸਿਵਲ ਹਸਪਤਾਲ 'ਚ ਤੈਨਾਤ ਐਸ.ਐਮ.ਓ ਵਲੋਂ ਕੱਚੇ ਕਾਮਿਆਂ ਨੂੰ ਬੰਧੂਆ ਮਜ਼ਦੂਰ ਬਣਾ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿਹਤ ਕ੍ਰਾਂਤੀ ਦੇ ਨਾਮ 'ਤੇ ਮਰੀਜ਼ਾਂ ਦੀ ਵੀਡੀਓ ਬਣਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਦੋਂ ਉਹ ਹਸਪਤਾਲ 'ਚ ਇਲਾਜ ਲਈ ਆਏ ਮਰੀਜ਼ਾਂ ਦੀ ਵੀਡੀਓ ਬਣਾਉਂਦੇ ਹਨ ਤਾਂ ਮਰੀਜ਼ ਉਨ੍ਹਾਂ ਨਾਲ ਲੜ ਪੈਂਦੇ ਹਨ | ਉਨ੍ਹਾਂ ਕਿਹਾ ਕਿ ਹਸਪਤਾਲ 'ਚ 75 ਪ੍ਰਤਿਸ਼ਤ ਕੱਚੇ ਕਾਮੇ ਜਿਵੇਂ ਕਿ ਲੈਬੋਰਟਰੀ ਟੈਕਨੀਸੀਅਨ, ਰੇਡਿਓ ਗ੍ਰਾਫਰ, ਸਟਾਫ਼ ਨਰਸਾਂ, ਕੰਪਿਊਟਰ ਆਪੇ੍ਰਟਰ, ਫਾਰਮਾਸਿਸਟ ਦਵਾਈ ਵੰਡਣ ਵਾਲੇ, ਪਰਚੀਆਂ ਕੱਟਣ ਵਾਲੇ ਕਾਮੇ ਸੇਵਾਵਾਂ ਨਿਭਾ ਰਹੇ ਹਨ, ਪਰ ਉਨ੍ਹਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਉਧਰ ਇਸ ਸੰਬੰਧੀ ਐਸ.ਐਮ.ਓ ਡਾ. ਸੋਨੀਆ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਬੇਬੁਨਿਆਦ ਦੱਸਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਪਿੰਡ ਭੈਣੀ ਵਿਚ ਹੈਲਥ ਐਂਡ ਵੈੱਲਨੈੱਸ ਸੈਂਟਰ ਵਲੋਂ ਐਨ. ਸੀ. ਡੀ. ਕੈਂਪ ਅਗਲੀ ਖ਼ਬਰ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਿੰਡ ਮਾੜੀ ਵਿਖੇ ਰੋਸ ਮਾਰਚ, ਸਰਕਾਰ ਦੀ ਅਰਥੀ ਫੂਕੀ
Ad Position 24