14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪਿੰਡ ਭੈਣੀ ਵਿਚ ਹੈਲਥ ਐਂਡ ਵੈੱਲਨੈੱਸ ਸੈਂਟਰ ਵਲੋਂ ਐਨ. ਸੀ. ਡੀ. ਕੈਂਪ

Ad Position 21
No active advertisement
ਅਜੀਤ ਡੈਸਕ 26-02-2026
ਮਹਿਰਾਜ, 25 ਫਰਵਰੀ (ਸੁਖਪਾਲ ਮਹਿਰਾਜ)-ਐਸ ਐਮ ਓ ਡਾ: ਉਮੇਸ਼ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀ. ਐਚ. ਓ. ਹਰਜਿੰਦਰ ਕੌਰ ਦੀ ਅਗਵਾਈ ਹੇਠ ਹੈਲਥ ਐਂਡ ਵੈਲਨੈੱਸ ਸੈਂਟਰ ਵਲੋਂ ਪਿੰਡ ਭੈਣੀ ਵਿਖੇ ਐਨ. ਸੀ. ਡੀ. ਕੈਂਪ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ | ਕੈਂਪ ਦੌਰਾਨ ਪਿੰਡ ਵਾਸੀਆਂ ਦੇ ਬਲੱਡ ਪ੍ਰੈਸ਼ਰ, ਸ਼ੂਗਰ ਦੇ ਮੁਫ਼ਤ ਟੈਸਟ ਕੀਤੇ ਗਏ | ਮੈਡੀਕਲ ਸਟਾਫ਼ ਵਲੋਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਦੇ ਹੋਏ ਸਮੇਂ-ਸਮੇਂ 'ਤੇ ਚੈਕਅੱਪ ਕਰਵਾਉਣ ਦੀ ਅਪੀਲ ਕੀਤੀ ਗਈ | ਜਿਨ੍ਹਾਂ ਮਰੀਜ਼ਾਂ ਵਿਚ ਬਿਮਾਰੀ ਦੇ ਲੱਛਣ ਪਾਏ ਗਏ, ਨੂੰ ਲੋੜ ਅਨੁਸਾਰ ਮੁਫ਼ਤ ਦਵਾਈ ਦਿੱਤੀ ਗਈ ਅਤੇ ਅੱਗੇ ਇਲਾਜ ਲਈ ਸਲਾਹ ਵੀ ਪ੍ਰਦਾਨ ਕੀਤੀ ਗਈ | ਇਹ ਜਾਣਕਾਰੀ ਦਿੰਦਿਆਂ ਸੀ ਐਚ ੳ ਹਰਜਿੰਦਰ ਕੌਰ ਅਤੇ ਮਲਟੀਪਰਪਜ਼ ਹੈਲਥ ਵਰਕਰ ਕਿਰਨਜੀਤ ਕੌਰ ਨੇ ਦੱਸਿਆ ਕਿ ਅਜਿਹੇ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣਾ ਅਤੇ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਪਿੰਡ ਪੱਧਰ 'ਤੇ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਬਹੁਤ ਲਾਭਦਾਇਕ ਸਾਬਿਤ ਹੋ ਰਹੇ ਹਨ | ਕੈਂਪ ਵਿਚ ਮਹਿਲਾਵਾਂ ਅਤੇ ਬਜ਼ੁਰਗਾਂ ਨੇ ਖਾਸ ਰੁਚੀ ਦਿਖਾਈ ਅਤੇ ਪਿੰਡ ਵਾਸੀਆਂ ਨੇ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ | ਇਸ ਮੌਕੇ ਆਸ਼ਾ ਵਰਕਰ ਸਰਬਜੀਤ ਕੌਰ, ਜਸਵਿੰਦਰ ਕੌਰ ਅਤੇ ਪਰਮਜੀਤ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਸਕੂਲ 'ਚ ਇਨਾਮ ਵੰਡ ਸਮਾਰੋਹ ਆਯੋਜਿਤ <br/> ਅਗਲੀ ਖ਼ਬਰ ਸਿਹਤ ਵਿਭਾਗ ਦੇ ਕੱਚੇ ਕਾਮਿਆਂ ਨੇ ਸਿਵਲ ਹਸਪਤਾਲ 'ਚ ਐਸ.ਐਮ.ਓ. ਖ਼ਿਲਾਫ਼ ਖੋਲਿ੍ਹਆ ਮੋਰਚਾ
Ad Position 24