14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਰਵਹਿੱਤਕਾਰੀ ਸਕੂਲ 'ਚ ਇਨਾਮ ਵੰਡ ਸਮਾਰੋਹ ਆਯੋਜਿਤ <br/>

Ad Position 21
No active advertisement
ਅਜੀਤ ਡੈਸਕ 26-02-2026
ਰਾਮਪੁਰਾ ਫੂਲ, 25 ਫਰਵਰੀ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਵਿਚ ਪ੍ਰਾਇਮਰੀ ਅਤੇ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਅਕਾਦਮਿਕ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ¢ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਅਕਾਦਮਿਕ ਉਪਲਬਧੀਆਂ ਲਈ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਉਪਸਥਿਤ ਮਾਪਿਆਂ ਵਿਚ ਵੀ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ¢ ਇਸ ਮੌਕੇ 'ਤੇ ਸਕੂਲ ਦੇ ਡਰਾਈਵਰਾਂ ਨੂੰ ਵੀ ਉਨ੍ਹਾਂ ਦੇ ਸਰਾਹਣਯੋਗ ਸਹਿਯੋਗ ਅਤੇ ਸੇਵਾ-ਭਾਵ ਲਈ ਸਨਮਾਨਿਤ ਕੀਤਾ ਗਿਆ¢ ਸਮਾਰੋਹ ਵਿਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼ ਅਤੇ ਮੈਨੇਜਰ ਗੁਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ¢ ਸਕੂਲ ਦੇ ਪਿੰ੍ਰਸੀਪਲ ਸੰਜੀਵ ਕੁਮਾਰ ਸ਼ਰਮਾ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਵਿਦਿਆਰਥੀਆਂ ਦੀਆਂ ਉਪਲਬਧੀਆਂ ਦੀ ਸਰਾਹਨਾ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ¢ ਉਪਸਥਿਤ ਮਾਪਿਆਂ ਨੇ ਵੀ ਬੱਚਿਆਂ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਦਾ ਹੌਸਲਾ ਵਧਾਇਆ¢ਆਪਣੇ ਸੰਬੋਧਨ ਵਿਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼ ਨੇ ਕਿਹਾ ਕਿ ਮਿਹਨਤ ਹਮੇਸ਼ਾ ਰੰਗ ਲਿਆਉਂਦੀ ਹੈ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਲਗਾਤਾਰ ਮਿਹਨਤ ਤੇ ਅਨੁਸ਼ਾਸਨ ਨਾਲ ਅੱਗੇ ਵਧਣ ਦਾ ਸੰਦੇਸ਼ ਦਿੱਤਾ¢ ਇਸ ਮÏਕੇ 'ਤੇ ਵਾਈਸ ਪਿ੍ੰਸੀਪਲ ਵਿਕਰਮਜੀਤ ਸਿੰਘ, ਯੋਗ ਆਚਾਰਿਆ ਵਿਪਿਨ ਕੁਮਾਰ, ਕੋਆਰਡੀਨੇਟਰ ਨਿਰਮਲਜੀਤ ਕÏਰ, ਜੋਤੀ ਖੁਰਾਨਾ ਅਤੇ ਕਲਾਸ ਇੰਚਾਰਜ ਵੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਖੇਡਾਂ 'ਚ ਜੇਤੂ ਵਿਦਿਆਰਥੀਆਂ ਦਾ ਸਕੂਲ ਪੁੱਜਣ 'ਤੇ ਸਵਾਗਤ ਅਗਲੀ ਖ਼ਬਰ ਪਿੰਡ ਭੈਣੀ ਵਿਚ ਹੈਲਥ ਐਂਡ ਵੈੱਲਨੈੱਸ ਸੈਂਟਰ ਵਲੋਂ ਐਨ. ਸੀ. ਡੀ. ਕੈਂਪ
Ad Position 24