14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਜੀਤ ਮਹਿੰਦਰ ਸਿੰਘ ਸਿੱਧੂ ਵਲੋਂ 28 ਦੀ ਬਰਨਾਲਾ ਰੈਲੀ ਲਈ ਵਰਕਰਾਂ ਦੀ ਇਕੱਤਰਤਾ

Ad Position 21
No active advertisement
ਅਜੀਤ ਡੈਸਕ 26-02-2026
ਮੌੜ ਮੰਡੀ, 25 ਫਰਵਰੀ (ਗੁਰਜੀਤ ਸਿੰਘ ਕਮਾਲੂ)- ਕਾਂਗਰਸ ਵਲੋਂ ਮਨਰੇਗਾ ਬਚਾਓ ਸੰਗਰਾਮ ਰੈਲੀ ਬਰਨਾਲਾ ਵਿਖੇ 28 ਫਰਵਰੀ ਨੂੰ ਕੀਤੀ ਜਾ ਰਹੀ ਹੈ ਜਿਸ ਵਿਚ ਰਾਹੁਲ ਗਾਂਧੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਇਸ ਰੈਲੀ ਨੂੰ ਕਾਮਯਾਬ ਬਚਾਉਣ ਲਈ ਸਮੁੱਚੀ ਪੰਜਾਬ ਦੀ ਕਾਂਗਰਸ ਪੱਬਾਂ ਭਾਰ ਹੋ ਚੁੱਕੀ ਹੈ | ਜਿਸ ਦੇ ਚੱਲਦਿਆਂ ਹੀ ਹਲਕਾ ਮੌੜ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਵਲੋਂ ਆਪਣੇ ਮੌੜ ਮੰਡੀ ਵਿਖੇ ਦਫਤਰ ਵਿਖੇ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਕਾਨੂੰਨ ਚ ਫੇਰਬਦਲ ਕਰਨ ਤੋਂ ਬਾਅਦ ਸਰਕਾਰ ਤੇ ਮਨਰੇਗਾ ਖ਼ਤਮ ਕਰਨ ਦੇ ਇਲਜ਼ਾਮ ਲਾਉਂਦਿਆਂ ਕਾਂਗਰਸ ਪਾਰਟੀ ਵਲੋਂ ਆਰੰਭੀਆਂ ਮਨਰੇਗਾ ਸੰਗਰਾਮ ਰੈਲੀਆਂ ਦੀ ਲੜੀ ਤਹਿਤ ਪਾਰਟੀ ਵੱਲੋਂ ਕੁਲ ਹਿੰਦ ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ 28 ਫਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਵਾਲੇ ਦਿਨ ਤੋਂ ਹੀ ਕਾਂਗਰਸ ਪਾਰਟੀ ਇਕਜੁਟਤਾ ਨਾਲ ਮਨਰੇਗਾ ਕਾਮਿਆਂ ਦੇ ਹੱਕ ਬਚਾਉਣ ਦੀ ਲੜਾਈ ਜ਼ੋਰਦਾਰ ਢੰਗ ਨਾਲ ਲੜ ਰਹੀ ਹੈ | ਇਸ ਮੌਕੇ ਇਕੱਤਰ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਜੀਤਮਹਿੰਦਰ ਸਿੰਘ ਸਿੱਧੂ ਨੂੰ ਯਕੀਨ ਦਵਾਇਆ ਕਿ ਉਹ ਬਰਨਾਲਾ ਰੈਲੀ 'ਚ ਵਧ ਚੜ ਕੇ ਸ਼ਮੂਲੀਅਤ ਕਰਨਗੇ ਤੇ ਮਨਰੇਗਾ ਕਾਮਿਆਂ ਨੂੰ ਵੀ ਜਾਗਰੂਕ ਕਰਕੇ ਰੈਲੀ 'ਚ ਸ਼ਾਮਿਲ ਹੋਣ ਦੀ ਅਪੀਲ ਕਰਨਗੇ | ਮੀਟਿੰਗ ਦੌਰਾਨ ਰੈਲੀ ਸਬੰਧੀ ਡਿਊਟੀਆਂ ਵੀ ਲਗਾਈਆਂ ਗਈਆਂ | ਮੀਟਿੰਗ 'ਚ ਜਿੱਥੇ ਜੀਤਮਹਿੰਦਰ ਸਿੰਘ ਸਿੱਧੂ ਦੇ ਪੁੱਤਰ ਤੇ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ, ਬਲਾਕ ਪ੍ਰਧਾਨ ਸੁਖਦੀਪ ਸਿੰਘ ਰਾਮਨਗਰ, ਰਜਿੰਦਰ ਸਿੰਘ ਜੋਧਪੁਰ, ਸੁਖਮੰਦਰ ਸਿੰਘ ਜੋਧਪੁਰ, ਬੂਟਾ ਸਿੰਘ ਘੁੰਮਣ, ਜਗਦੀਸ ਸਿੰਘ ਦੀਸਾ ਕਮਾਲੂ ਜਸਵਿੰਦਰ ਕੌਰ ਜੌਹਰ ਤੋਂ ਇਲਾਵਾ ਹੋਰ ਕਾਂਗਰਸੀ ਆਗੂਆਂ ਦੀ ਹਾਜ਼ਰੀ ਵੀ ਦੇਖਣ ਨੂੰ ਮਿਲੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਅਜ਼ੀਮ ਪ੍ਰੇਮਜੀ ਫਾਊਾਡੇਸ਼ਨ ਵਲੋਂ ਪਲੇਸਮੈਂਟ ਡਰਾਈਵ ਅਗਲੀ ਖ਼ਬਰ ਗਹਿਰੀ ਦੇਵੀ ਨਗਰ ਦੇ ਸਰਕਾਰੀ ਸਕੂਲ ਦੀ ਘਰ-ਘਰ ਪਹੁੰਚੀ ਦਾਖਲਾ ਮੁਹਿੰਮ
Ad Position 24