14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਬਜ਼ੀ ਮੰਡੀ ਵਿਚੋਂ ਨੌਜਵਾਨ ਮਿਰਚਾਂ ਦਾ ਲਿਫ਼ਾਫ਼ਾ ਚੋਰੀ ਕਰਕੇ ਹੋਇਆ ਫਰਾਰ

Ad Position 21
No active advertisement
ਅਜੀਤ ਡੈਸਕ 26-02-2026
ਬਠਿੰਡਾ, 25 ਫਰਵਰੀ (ਪੱਤਰ ਪ੍ਰੇਰਕ)-ਬਠਿੰਡਾ ਦੀ ਸਬਜ਼ੀ ਮੰਡੀ 'ਚ ਇਕ ਨੌਜਵਾਨ ਵਲੋਂ ਹਰੀਆਂ ਮਿਰਚਾਂ ਦਾ ਲਿਫ਼ਾਫ਼ਾ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਚੋਰੀ ਦੀ ਫੁਟੇਜ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ ਜੋ ਕਿ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ | ਦੱਸਣਾ ਬਣਦਾ ਹੈ, ਕਿ ਬਠਿੰਡਾ ਸ਼ਹਿਰ ਵਿਚ ਚੋਰੀ ਅਤੇ ਲੁੱਟਾਂ ਖੋਹਾਂ ਵਰਗੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਪੁਲਿਸ ਦੀ ਸੁਸਤ ਕਾਰਵਾਈ ਕਾਰਨ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਅਜੇ ਵੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ | ਅਜਿਹਾ ਹੀ ਇਕ ਨਵਾਂ ਮਾਮਲਾ ਨੌਜਵਾਨ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਬਠਿੰਡਾ ਦੀ ਸਬਜ਼ੀ ਮੰਡੀ 'ਚ ਇਕ ਨੌਜਵਾਨ ਆਇਆ ਜੋ ਕਿ ਸ਼ਰੇਆਮ ਹੀ ਹਰੀ ਮਿਰਚ ਦਾ ਭਰਿਆ ਲਿਫ਼ਾਫ਼ਾ, ਜਿਸ ਦਾ ਕੁੱਲ ਭਾਰ 19 ਕਿੱਲੋ ਦੇ ਕਰੀਬ ਸੀ , ਚੋਰੀ ਕਰਕੇ ਫ਼ਰਾਰ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਚੋਰੀ ਦੀ ਵਾਰਦਾਤ ਦੀ ਫੁਟੇਜ ਮੰਡੀ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਅਜ਼ੀਮ ਪ੍ਰੇਮਜੀ ਫਾਊਾਡੇਸ਼ਨ ਵਲੋਂ ਪਲੇਸਮੈਂਟ ਡਰਾਈਵ
Ad Position 24