ਬਠਿੰਡਾ, 25 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ) : ਡਾਇਰੈਕਟਰ, ਡਾਇਰੈਕਟੋਰੇਟ ਆਫ਼ ਸੈਂਸਸ ਆਪੇ੍ਰਸ਼ਨਜ਼, ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿਚ ਜਨਗਣਨਾ ਦੇ ਕੰਮਾਂ ਨੂੰ ਸੁਚਾਰੂ ਅਤੇ ਤਕਨੀਕੀ ਢੰਗ ਨਾਲ ਮੁਕੰਮਲ ਕਰਨ ਲਈ ਪ੍ਰਸ਼ਾਸਨ ਵਲੋਂ ਗਤੀਵਿਧੀਆਂ ਜਾਰੀ ਹਨ | ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਜਨਗਣਨਾ ਅਫ਼ਸਰ ਬਠਿੰਡਾ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਸਟਾਫ਼ ਲਈ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਸਿਖਲਾਈ ਦਾ ਮੁੱਖ ਮਕਸਦ ਜਨਗਣਨਾ ਪ੍ਰਕਿਰਿਆ ਨੂੰ ਤਕਨੀਕੀ ਤੌਰ 'ਤੇ ਬਿਨਾਂ ਕਿਸੇ ਤਰੁੱਟੀ ਦੇ ਸਮੇਂ ਸਿਰ ਨੇਪਰੇ ਚਾੜ੍ਹਨਾ ਹੈ |ਇਸ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਸੈਂਸਸ ਅਫ਼ਸਰ ਕੰਚਨ ਨੇ ਦੱਸਿਆ ਕਿ ਜਨਗਣਨਾ ਦੇ ਕੰਮਾਂ ਸੰਬੰਧੀ ਸੀ.ਐਮ.ਐਮ.ਐਸ ਪੋਰਟਲ ਅਤੇ ਐਚ.ਐਲ.ਬੀ.ਸੀ ਵੈੱਬ ਪੋਰਟਲ ਬਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟਰੇਨਿੰਗ ਦਿੱਤੀ ਗਈ | ਇਸ ਮੌਕੇ ਡਿਪਟੀ ਈ.ਐਸ.ਏ. ਚਰਨਜੀਤ ਕੌਰ, ਜ਼ਿਲ੍ਹੇ ਦੇ ਸਮੂਹ ਜਨਗਣਨਾ ਨਾਲ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ |