14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

Ad Position 21
No active advertisement
ਅਜੀਤ ਡੈਸਕ 26-02-2026
ਰਾਮਾਂ ਮੰਡੀ, 25 ਫਰਵਰੀ (ਤਰਸੇਮ ਸਿੰਗਲਾ)-ਸਥਾਨਕ ਐਮ. ਐਸ. ਡੀ. ਸ. ਸ. ਸਕੂਲ ਵਿਖੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ 'ਸਫ਼ਰ-ਏ-ਉਡਾਣ' ਦੇ ਨਾਂਅ ਹੇਠ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਵਿਦਿਆਰਥੀਆਂ ਵਲੋਂ ਗੀਤ, ਸ਼ਾਇਰੀ ਅਤੇ ਕਵਿਤਾ ਪੇਸ਼ ਕਰਕੇ ਮਨੋਰੰਜਨ ਕੀਤਾ ਗਿਆ | ਨੌਂਵੀਂ ਕਲਾਸ ਦੇ ਵਿਦਿਆਰਥੀਆਂ ਨੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨਾਲ ਬਿਤਾਏ ਪਲਾਂ ਨੂੰ ਸਾਂਝਾ ਕੀਤਾ | ਇਸ ਦੌਰਾਨ ਮਿਸਟਰ ਅਤੇ ਮਿਸ ਫੇਅਰਵੈਲ ਦੀ ਚੋਣ ਕਰਕੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਪ੍ਰਵੀਨ ਕੁਮਾਰ ਸਿੰਗਲਾ ਅਤੇ ਹਰਕਿਰਨ ਕੌਰ ਘੁਲਿਆਣੀ ਨੇ ਆਪਣੇ ਸੰਬੋਧਨ ਵਿੱਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿੱਦਿਆ ਦਾ ਪਹਿਲਾ ਪੜਾਅ ਪੂਰਾ ਕਰਨ 'ਤੇ ਵਧਾਈ ਦਿੱਤੀ | ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤੋਹਫ਼ੇ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮੌਜੂਦ ਰਹੇ ਸਕੂਲ ਕਮੇਟੀ ਦੇ ਚੇਅਰਮੈਨ ਅਮਰਜੀਤ ਗਿਰੀ, ਪ੍ਰਧਾਨ ਨਰੇਸ਼ ਕੁਮਾਰ ਠੂਨੀਆ, ਮੈਨੇਜਰ ਬੰਟੀ ਗਰਗ, ਖਜ਼ਾਨਚੀ ਕੇਵਲ ਸਿੰਗਲਾ, ਮੀਤ ਪ੍ਰਧਾਨ ਦੇਸ ਰਾਜ ਚਲਾਣਾ, ਮੀਤ ਪ੍ਰਧਾਨ ਸੰਜੀਵ ਕੁਮਾਰ, ਸਕੱਤਰ ਪਵਨ ਕਾਲੜਾ, ਸਲਾਹਕਾਰ ਅਸ਼ੋਕ ਬਾਂਸਲ ਅਤੇ ਸਮੂਹ ਸਟਾਫ਼ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਭਵਿੱਖ ਵਿਚ ਹੋਰ ਤਰੱਕੀ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਡੀ. ਟੀ. ਐਫ. ਵਲੋਂ ਦਫ਼ਤਰੀ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਦੀ ਨਿਖੇਧੀ ਅਗਲੀ ਖ਼ਬਰ ਨਥਾਣਾ ਸਕੂਲ ਦੇ ਪੁਰਾਣੇ ਵਿਦਿਆਰਥੀ ਵਲੋਂ ਸਕੂਲ ਦਾ ਟੂਰ
Ad Position 24