14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਡੀ. ਟੀ. ਐਫ. ਵਲੋਂ ਦਫ਼ਤਰੀ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 26-02-2026
ਬਠਿੰਡਾ, 25 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਪੰਜਾਬ ਸਿੱਖਿਆ ਸਮੱਗਰਾ ਸਿੱਖਿਆ ਅਭਿਆਨ ਦੇ ਦਫ਼ਤਰੀ ਕਰਮਚਾਰੀਆਂ 'ਤੇ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਉਨ੍ਹਾਂ ਨੂੰ ਪੂਰੀ ਤਨਖਾਹ 'ਤੇ ਪੱਕਾ ਕਰਨ ਦੀ ਮੰਗ ਕੀਤੀ ਹੈ | ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਤੇ ਸਕੱਤਰ ਜਸਵਿੰਦਰ ਸਿੰਘ ਨੇ ਕਿਹਾ ਕਿ ਉਕਤ ਮੁਲਾਜ਼ਮਾਂ 'ਤੇ 20 ਸਾਲ ਦੀ ਨੌਕਰੀ ਕਰਨ ਤੋਂ ਬਾਅਦ ਵੀ 3 ਸਾਲ ਦਾ ਪਰਖਕਾਲ ਪੂਰਾ ਕਰਨ ਦੀ ਸ਼ਰਤ ਮੜ ਦਿੱਤੀ ਹੈ, ਜੋ ਧੱਕਾ ਹੈ | ਉਨ੍ਹਾਂ ਕਿਹਾ ਕਿ 15 ਜਨਵਰੀ 2015 ਦਾ ਮੁਲਾਜ਼ਮ ਮਾਰੂ ਪੱਤਰ ਪਿਛਲੇ ਦਸ ਸਾਲ ਤੋਂ ਨਵੇਂ ਭਰਤੀ ਹੋਣ ਵਾਲੇ ਠੇਕੇ ਤੋਂ ਪੱਕੇ ਹੋਣ ਵਾਲੇ ਮੁਲਾਜ਼ਮਾਂ ਦਾ ਸੋਸ਼ਣ ਕਰ ਰਿਹਾ ਹੈ, ਜਦਕਿ ਹਾਈਕੋਰਟ ਤੇ ਸੁਪਰੀਮ ਕੋਰਟ ਨੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣ ਦਾ ਫ਼ੈਸਲਾ ਦਿੱਤਾ ਹੋਇਆ ਹੈ ਪਰ 'ਆਪ' ਸਰਕਾਰ ਪਿਛਲੀ ਸਰਕਾਰ ਦੇ ਫੈਸਲਿਆਂ ਨੂੰ ਸੁਪਰੀਮਕੋਰਟ 'ਚ ਡਿਫੈਂਡ ਕਰ ਰਹੀ ਹੈ |ਉਨ੍ਹਾਂ ਮੰਗ ਕੀਤੀ ਕਿ ਇਨਾਂ ਕਰਮਚਾਰੀਆਂ ਨੂੰ ਮਿਲਦੀ ਤਨਖਾਹ ਸੁਰਖਿਅਤ ਕਰਦੇ ਹੋਏ ਪੁਰਾਣੇ ਪੰਜਾਬ ਪੇਅ ਸਕੇਲ ਉਪਰ ਪੱਕਾ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਨੂੰ ਸਾਂਝੇ ਤੌਰ 'ਤੇ ਹੋਰ ਤੇਜ ਕੀਤਾ ਜਾਵੇਗਾ | ਇਸ ਮੌਕੇ ਵਿਕਾਸ ਗਰਗ, ਅਨਿਲ ਭੱਟ, ਗੁਰਪ੍ਰੀਤ ਖੇਮੋਆਣਾ, ਕੁਲਵਿੰਦਰ ਵਿਰਕ, ਭੋਲਾ ਤਲਵੰਡੀ, ਭੁਪਿੰਦਰ ਮਾਈਸਰਖਾਨਾ, ਬਲਕਰਨ ਕੋਟਸ਼ਮੀਰ, ਰਾਜਵਿੰਦਰ ਜਲਾਲ, ਬਲਜਿੰਦਰ ਕੌਰ, ਰਣਦੀਪ ਕੌਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਣਜੀਤ ਰੂਚੀ ਬਾਵਾ ਨੇ ਬਠਿੰਡਾ ਵਿਚ ਬੱਚਿਆਂ ਦੀਆਂ ਦੇਖਭਾਲ ਸੰਸਥਾਵਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ
Ad Position 24