14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਭਾਰਤ ਦੀ ਅਨੇਕਤਾ ਵਿਚ ਏਕਤਾ ਨੂੰ ਦਰਸਾਉਂਦਾ ਪ੍ਰੋਗਰਾਮ 'ਕਲਚਰ ਵਾਕ-2026'

Ad Position 21
No active advertisement
ਅਜੀਤ ਡੈਸਕ 26-02-2026
ਤਲਵੰਡੀ ਸਾਬੋ, 25 ਫਰਵਰੀ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਸੱਭਿਆਚਾਰ ਤੇ ਯੁਵਾ ਮਾਮਲਿਆਂ ਵਲੋਂ ਭਾਰਤ ਦੀ ਅਨੇਕਤਾ ਵਿਚ ਏਕਤਾ ਨੂੰ ਦਰਸਾਉਂਦਾ ਪ੍ਰੋਗਰਾਮ 'ਕਲਚਰ ਵਾਕ-2026' ਕੀਤਾ ਗਿਆ ਜਿਸ ਦਾ ਆਗਾਜ਼ ਮੁੱਖ ਮਹਿਮਾਨ ਪਰੋ. ਵਾਈਸ ਚਾਂਸਲਰ ਪ੍ਰੋ. (ਡਾ:) ਜਗਤਾਰ ਸਿੰਘ ਧੀਮਾਨ ਨੇ ਕੀਤਾ | ਇਸ ਮੌਕੇ ਡੀਨ ਅਕਾਦਮਿਕ ਡਾ: ਜਾਵੇਦ ਅਹਿਮਦ ਖਾਨ, ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਵੱਖ-ਵੱਖ ਫੈਕਲਟੀਆਂ ਦੇ ਡੀਨ, ਅਧਿਆਪਕ ਤੇ 350 ਤੋਂ ਵੱਧ ਵਿਦਿਆਰਥੀ ਹਾਜ਼ਰ ਹੋਏ | ਇਸ ਮੌਕੇ ਮੁੱਖ ਮਹਿਮਾਨ ਡਾ. ਧੀਮਾਨ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੇ ਹੁਨਰ ਰਾਹੀਂ ਸਾਰੇ ਭਾਰਤ ਦੇ ਸੱਭਿਆਚਾਰ ਦੀ ਤਸਵੀਰ ਨੂੰ ਮੰਚ 'ਤੇ ਬਾਖੂਬੀ ਪੇਸ਼ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਸਮਾਰੋਹ ਰਾਹੀਂ ਫੈਸ਼ਨ, ਸੰਗੀਤ, ਡਿਜ਼ਾਇਨਿੰਗ, ਬਰਾਂਡਿੰਗ ਆਦਿ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਮਿਲਦੀ ਹੈ | ਉਨ੍ਹਾਂ ਇਸ ਆਯੋਜਨ ਲਈ ਡਾ. ਕੰਵਲਜੀਤ ਕੌਰ ਤੇ ਟੀਮ ਦੀ ਸ਼ਲਾਘਾ ਕੀਤੀ | ਡਾਇਰੈਕਟਰ ਸੱਭਿਆਚਾਰ ਤੇ ਯੁਵਾ ਮਾਮਲੇ ਡਾ. ਕੰਵਲਜੀਤ ਕੌਰ ਨੇ ਦੱਸਿਆ ਕਿ ਸਮਾਰੋਹ ਵਿਚ 48 ਟੀਮਾਂ ਨੇ ਹਿੱਸਾ ਲਿਆ | ਜਿਸ ਵਿਚ ਉਨ੍ਹਾਂ ਨੇ ਭਾਰਤ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਅਤੇ ਪਹਿਰਾਵੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪੰਜਾਬ, ਜੰਮੂ ਕਸ਼ਮੀਰ, ਬਿਹਾਰ, ਹਿਮਾਚਲ ਪ੍ਰਦੇਸ਼, ਝਾਰਖੰਡ, ਬੰਗਾਲ, ਉੱਤਰਾਖੰਡ, ਤੇਲੰਗਾਨਾ, ਮਹਾਂਰਾਸ਼ਟਰ, ਹਰਿਆਣਾ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਦਿ੍ਸ਼ ਨੇ ਦਰਸ਼ਕਾਂ ਦੀਆਂ ਖੂਬ ਤਾੜੀਆਂ ਖੱਟੀਆਂ | ਇਸ ਮੌਕੇ ਲੋਕ ਗਾਇਕ ਜਿਗਰ ਨੇ ਆਪਣੀ ਗੀਤਾਂ ਰਾਹੀਂ ਦਰਸ਼ਕਾਂ ਦੀ ਵਾਹ-ਵਾਹ ਖੱਟੀ | ਆਯੋਜਕਾਂ ਵਲੋਂ ਸਾਰੇ ਪ੍ਰਤੀਯੋਗੀਆਂ ਨੂੰ ਸਰਟੀਫ਼ਿਕੇਟ ਅਤੇ ਸਮਿ੍ਤੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬਚਾਉ ਰੈਲੀ ਤਹਿਤ ਹਲਕਾ ਭੁੱਚੋ ਦੀ ਵਿਸ਼ਾਲ ਰੈਲੀ 7 ਨੂੰ ਗੋਨਿਆਣਾ ਵਿਚ-ਬਰਾੜ, ਗੁਰੂ ਅਗਲੀ ਖ਼ਬਰ ਗੁਣਜੀਤ ਰੂਚੀ ਬਾਵਾ ਨੇ ਬਠਿੰਡਾ ਵਿਚ ਬੱਚਿਆਂ ਦੀਆਂ ਦੇਖਭਾਲ ਸੰਸਥਾਵਾਂ ਦਾ ਲਿਆ ਜਾਇਜ਼ਾ
Ad Position 24