22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

'ਪੰਜਾਬ ਬਚਾਓ ਰੈਲੀ' ਨੂੰ ਲੈ ਕੇ ਅਕਾਲੀ ਦਲ ਦੀ ਹੋਈ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 27-02-2026
ਬਠਿੰਡਾ, 26 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ): 7 ਮਾਰਚ ਨੂੰ ਗੋਨਿਆਣਾ ਮੰਡੀ ਦੀ ਨਵੀਂ ਅਨਾਜ ਮੰਡੀ ਵਿਚ ਹੋਣ ਵਾਲੀ 'ਪੰਜਾਬ ਬਚਾਓ ਰੈਲੀ' ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ¢ ਇਸ ਸੰਬੰਧੀ ਅੱਜ ਪਾਰਟੀ ਦਫ਼ਤਰ ਵਿਚ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੀ ਅਗਵਾਈ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪਾਰਟੀ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ¢ ਮੀਟਿੰਗ ਵਿਚ ਪਾਰਟੀ ਦੇ ਉਪ ਪ੍ਰਧਾਨ ਬਲਕਾਰ ਸਿੰਘ ਬਰਾੜ, ਦਿਹਾਤੀ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ, ਹਲਕਾ ਭੁੱਚੋ ਦੇ ਇੰਚਾਰਜ ਡਾ. ਦਲਜੀਤ ਸਿੰਘ ਗੁਰੂ, ਸਰਕਲ ਜਥੇਦਾਰ ਗੁਰਭੇਜ ਸਿੰਘ ਭੇਜੀ, ਗੁਰਲਾਭ ਸਿੰਘ ਢੇਲਵਾਂ, ਅਮਰਜੀਤ ਸਿੰਘ ਜੰਡਾਂਵਾਲਾ, ਸਵਰਨ ਸਿੰਘ ਆਕਲੀਆ, ਪੰਜਾਬ ਨੰਬਰਦਾਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਮਾਲਵਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਵਰਨ ਸਿੰਘ ਪੂਹਲੀ, ਬਲਾਕ ਸੰਮਤੀ ਮੈਂਬਰ ਕੁਲਦੀਪ ਕੌਰ, ਮਨਜੀਤ ਕੌਰ ਪੂਹਲਾ, ਚਰਨਜੀਤ ਕੌਰ, ਗੁਰਮੇਲ ਕੌਰ, ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਰੇਸ਼ਮ ਸਿੰਘ, ਕੁਲਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿਚ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਾਰਨ 'ਪੰਜਾਬ' ਹਰ ਖੇਤਰ ਵਿਚ ਪਿੱਛੇ ਜਾ ਰਿਹਾ ਹੈ¢ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕਾਂ ਨੂੰ ਹੁਣ ਬਦਲਾਅ ਦੀ ਲੋੜ ਮਹਿਸੂਸ ਹੋ ਰਹੀ ਹੈ¢ ਉਨ੍ਹਾਂ ਦਾਅਵਾ ਕੀਤਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬੀਆਂ ਦੀ ਸਰਕਾਰ ਬਣਾ ਕੇ 'ਪੰਜਾਬ' ਨੂੰ ਮੁੜ ਵਿਕਾਸ ਦੀ ਰਾਹ 'ਤੇ ਲਿਆਂਦਾ ਜਾ ਸਕਦਾ ਹੈ¢ ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਔਰਤਾਂ ਅਤੇ ਨੌਜਵਾਨਾਂ ਦੀ ਰੈਲੀ ਵਿਚ ਸ਼ਮੂਲੀਅਤ ਕਰਕੇ ਇਸ ਨੂੰ ਇਤਿਹਾਸਕ ਬਣਾਇਆ ਜਾਵੇ¢ ਰੈਲੀ ਨੂੰ ਸੰਬੋਧਨ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ 'ਤੇ ਪਹੁੰਚਣਗੇ¢
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਮੋਗਾ ਰੈਲੀ ਲਈ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ-ਦਿਆਲ ਸੋਢੀ ਅਗਲੀ ਖ਼ਬਰ ਭਾਜਪਾ ਦੀ 14 ਮਾਰਚ ਨੂੰ ਮੋਗਾ 'ਚ ਇਤਿਹਾਸਕ ਬਦਲਾਅ ਰੈਲੀ- ਦੁਰਗੇਸ਼ ਸ਼ਰਮਾ
Ad Position 24