ਚਾਉਕੇ , 26 ਫਰਵਰੀ (ਮਨਜੀਤ ਸਿੰਘ ਘੜੈਲੀ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ 14 ਮਾਰਚ ਨੂੰ ਮੋਗਾ ਵਿਖੇ ਇਕ 'ਬਦਲਾਅ ਰੈਲੀ' ਦਾ ਆਯੋਜਨ ਕੀਤਾ ਜਾ ਰਿਹਾ ਹੈ | ਰੈਲੀ ਸੰਬੰਧੀ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਨੇ ਦੱਸਿਆ ਕਿ ਇਸ ਰੈਲੀ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ 'ਬਦਲਾਅ ਰੈਲੀ' ਪੰਜਾਬ 'ਚ ਮਜ਼ਬੂਤ ਸ਼ਾਸਨ, ਕਾਨੂੰਨ-ਵਿਵਸਥਾ, ਨÏਜਵਾਨਾਂ ਦੇ ਸਸ਼ਕਤੀਕਰਨ ਤੇ ਸੂਬੇ ਦੀ ਤਰੱਕੀ ਲਈ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਇਸ ਰੈਲੀ ਨਾਲ ਪੰਜਾਬ 'ਚ ਭਾਜਪਾ ਲਈ ਨਵਾਂ ਰਾਜਨੀਤਕ ਮਾਹÏਲ ਬਣੇਗਾ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਜਿੱਤ ਲਈ ਰਾਹ ਪੱਧਰਾ ਹੋਵੇਗਾ | ਰੈਲੀ ਦੀਆਂ ਤਿਆਰੀਆਂ ਸੰਬੰਧੀ ਬੱਸਾਂ ਲਿਜਾਣ ਲਈ ਅੱਜ ਵਿਧਾਨ ਸਭਾ ਹਲਕਾ ਮੌੜ ਦੇ ਸਰਕਲ ਚਾਉਕੇ ਦੀ ਮੀਟਿੰਗ ਕੀਤੀ ਗਈ | ਇਸ ਮÏਕੇ ਤੇ ਵੱਧ ਤੋਂ ਵੱਧ ਗਿਣਤੀ 'ਚ ਲੋਕਾਂ ਨੂੰ ਰੈਲੀ ਚ ਲਿਜਾਣ ਦਾ ਟੀਚਾ ਦਿੱਤਾ ਗਿਆ | ਮੀਟਿੰਗ ਦÏਰਾਨ ਵਿਧਾਨ ਸਭਾ ਹਲਕਾ ਮੌੜ ਦੇ ਰੈਲੀ ਇੰਚਾਰਜ ਮੱਖਣ ਲਾਲ ਬਾਂਸਲ ਵੀ ਹਾਜ਼ਰ ਰਹੇ | ਉਨ੍ਹਾਂ ਵੀ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ 'ਚ ਸ਼ਾਮਿਲ ਹੋ ਕੇ ਇਸ 'ਬਦਲਾਅ ਰੈਲੀ' ਦਾ ਹਿੱਸਾ ਬਣਨ ਤੇ ਇਕ ਮਜ਼ਬੂਤ, ਸੁਰੱਖਿਅਤ ਅਤੇ ਵਿਕਾਸਸ਼ੀਲ ਪੰਜਾਬ ਦੀ ਨੀਂਹ ਰੱਖਣ 'ਚ ਆਪਣਾ ਯੋਗਦਾਨ ਪਾਉਣ | ਇਸ ਮÏਕੇ ਸਰਕਲ ਚਾਉਕੇ ਦੇ ਪ੍ਰਧਾਨ ਅਮਨਦੀਪ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਸਰਕਲ ਚਾਉਕੇ 'ਚੋਂ ਵੱਡੀ ਗਿਣਤੀ ਚ ਵਰਕਰ ਰੈਲੀ ਲਈ ਜਾਣਗੇ | ਇਸ ਮੌਕੇ ਪਾਰਟੀ ਦੇ ਦੋਨੋਂ ਜ਼ਿਲ੍ਹਾ ਜਨਰਲ ਸਕੱਤਰ ਚੰਦਰ ਕਾਂਤ ਗਰਗ ਅਤੇ ਕਰਮਪਾਲ ਸਿੰਘ ਭੁੱਲਰ, ਵਿਵੇਕ ਗਰਗ ਸੂਬਾ ਕਮੇਟੀ ਮੈਂਬਰ ਤੋਂ ਇਲਾਵਾ ਸਰਕਲ ਚਾਉਕੇ ਦੇ ਸਾਰੇ ਅਹੁਦੇਦਾਰਾਂ ਤੇ ਕਮੇਟੀ ਮੈਂਬਰ ਹਾਜ਼ਰ ਸਨ |