22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ

Ad Position 21
No active advertisement
ਅਜੀਤ ਡੈਸਕ 27-02-2026
ਤਲਵੰਡੀ ਸਾਬੋ, 26 ਫਰਵਰੀ (ਰਣਜੀਤ ਸਿੰਘ ਰਾਜੂ)-ਸਿੱਖ ਪ੍ਰਚਾਰਕ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਸਾਬਕਾ ਪ੍ਰਧਾਨ ਹਰਿਆਣਾ ਗੁ: ਪ੍ਰ: ਕਮੇਟੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ | ਗੁਰਦੁਆਰਾ ਗ੍ਰੰਥਸਰ ਸਾਹਿਬ ਦਾਦੂ ਦੇ ਆਪਣੇ ਜਥੇ ਦੇ ਸਿੰਘਾਂ ਨਾਲ ਤਖਤ ਸਾਹਿਬ ਪੁੱਜੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਤਖਤ ਸਾਹਿਬ ਮੱਥਾ ਟੇਕਦਿਆਂ ਕੁਝ ਸਮਾਂ ਕੀਰਤਨ ਸਰਵਣ ਕੀਤਾ | ਉਨ੍ਹਾਂ ਇਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਦੇ ਭੌਰਾ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਅਤੇ ਗੁ: ਦਮਦਮਾ ਸਾਹਿਬ ਵਿਖੇ ਵੀ ਮੱਥਾ ਟੇਕਿਆ | ਗੱਲ ਕਰਦਿਆਂ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਅੰਦਰ ਗੁਰਮਤਿ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਧਰਮ ਪ੍ਰਚਾਰ ਕਮੇਟੀ ਨਿਰੰਤਰ ਯਤਨਸ਼ੀਲ ਹੈ ਤੇ ਹਰਿਆਣਾ ਦੇ ਪੰਜਾਬ ਦੀ ਹੱਦ ਨਾਲ ਲੱਗਦੇ ਪਿੰਡਾਂ ਤੋਂ ਲੈ ਕੇ ਵੱਡੇ ਸ਼ਹਿਰਾਂ ਤੱਕ 'ਚ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਤਾਂਕਿ ਸਿੱਖ ਬੱਚੇ ਤੇ ਨੌਜਵਾਨ ਆਪਣੇ ਗੌਰਵਸ਼ਾਲੀ ਸਿੱਖ ਇਤਿਹਾਸ ਤੋਂ ਜਾਣੂੰ ਹੋ ਕੇ ਬਾਣੀ ਅਤੇ ਬਾਣੇ ਦੇ ਧਾਰਣੀ ਬਣ ਸਕਣ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸਿੱਖ ਸ਼ਹੀਦਾਂ ਤੇ ਹੋਰਨਾਂ ਇਤਿਹਾਸਿਕ ਦਿਹਾੜਿਆਂ 'ਤੇ ਵੀ ਵਿਸ਼ਾਲ ਆਲੌਕਿਕ ਗੁਰਮਤਿ ਸਮਾਗਮ ਸਜਾਏ ਜਾਣਗੇ, ਜਿਨ੍ਹਾਂ 'ਚ ਪੰਥ ਪ੍ਰਸਿੱਧ ਰਾਗੀ/ ਢਾਡੀ ਤੇ ਕਵੀਸ਼ਰੀ ਜਥਿਆਂ ਰਾਹੀਂ ਸੰਗਤ ਗੁਰ ਇਤਿਹਾਸ ਨਾਲ ਜੁੜ ਸਕੇਗੀ | ਉਨ੍ਹਾਂ ਇਸ ਮੌਕੇ ਕਿਸੇ ਕਿਸਮ ਦੀ ਸਿਆਸੀ ਗੱਲ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਅੱਜ ਉਹ ਇਕ ਸ਼ਰਧਾਲੂ ਵਜੋਂ ਤਖਤ ਸਾਹਿਬ ਨਤਮਸਤਕ ਹੋਣ ਆਏ ਹਨ ਤੇ ਤਖਤ ਸਾਹਿਬ ਦਰਸ਼ਨ ਦੀਦਾਰੇ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਉਨ੍ਹਾਂ ਨੂੰ ਮਾਨਸਿਕ ਸਕੂਨ ਮਿਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੋਨਿਆਣਾ ਮੰਡੀ ਦੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) 'ਚ ਮਾਪਿਆਂ ਨੇ ਅਧਿਆਪਕਾਂ ਨੂੰ ਸਕੂਲ 'ਚ ਬੰਦ ਕਰ ਕੇ ਜਤਾਇਆ ਰੋ... ਅਗਲੀ ਖ਼ਬਰ ਲਹਿਰਾ ਥਰਮਲ 'ਚ ਬਾਲਣ ਲਈ ਪਰਾਲੀ ਦੀ ਗਿੱਟੀ ਦੇ ਭਰੇ ਵਾਹਨਾਂ ਦੇ ਤੋਲ 'ਚ ਧਾਂਦਲੀ ਦਾ ਖ਼ਦਸ਼ਾ
Ad Position 24