22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਰਿਫ਼ਾਇਨਰੀ ਵਲੋਂ ਰਾਮਾਂ ਦੇ ਸੀਵਰੇਜ ਲਈ 5 ਕਰੋੜ ਦਾ ਚੈੱਕ ਭੇਟ

Ad Position 21
No active advertisement
ਅਜੀਤ ਡੈਸਕ 27-02-2026
ਬਠਿੰਡਾ, 26 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਗਰ ਕੌਂਸਲ ਰਾਮਾਂ ਮੰਡੀ ਵਿਖੇ 23 ਕਰੋੜ ਰੁਪਏ ਦੀ ਲਾਗਤ ਨਾਲ ਪਾਏ ਜਾ ਰਹੇ ਸੀਵਰੇਜ ਲਈ ਐਚ. ਐਮ. ਈ. ਐਲ. ਗੁਰੂ ਗੋਬਿੰਦ ਸਿੰਘ ਰਿਫ਼ਾਇੰਨਰੀ ਦੇ ਡੀ. ਜੀ. ਐਮ., ਸੀ. ਐਸ. ਆਰ. ਵਿਸ਼ਵਾ ਮੋਹਨ ਪ੍ਰਸਾਦ ਵਲੋਂ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੂੰ 5 ਕਰੋੜ ਦਾ ਚੈੱਕ ਸੌਂਪਿਆ | ਵਿਸ਼ਵਾ ਮੋਹਨ ਪ੍ਰਸਾਦ ਨੇ ਦੱਸਿਆ ਕਿ ਇਸੇ ਕੰਮ ਲਈ ਐਚ. ਐਮ. ਈ. ਐਲ. ਗੁਰੂ ਗੋਬਿੰਦ ਸਿੰਘ ਰਿਫ਼ਾਇੰਨਰੀ ਵਲੋਂ 5 ਕਰੋੜ ਰੁਪਏ ਦੇ ਫ਼ੰਡ ਪਹਿਲਾਂ ਵੀ ਦਿੱਤੇ ਜਾ ਚੁੱਕੇ ਹਨ ਤੇ ਹੁਣ ਤੱਕ ਕੁੱਲ 10 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ | ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਦੱਸਿਆ ਕਿ ਐਚ. ਐਮ. ਈ. ਐਲ. ਗੁਰੂ ਗੋਬਿੰਦ ਸਿੰਘ ਰਿਫ਼ਾਇੰਨਰੀ ਰਾਮਾਂ ਮੰਡੀ ਵਲੋਂ ਪਹਿਲਾਂ ਵੀ ਸਮੇਂ-ਸਮੇਂ 'ਤੇ ਆਪਣੇ ਸੀ. ਐਸ. ਆਰ. ਫ਼ੰਡ ਵਿਚ ਮਦਦ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਰਾਮਾਂ ਮੰਡੀ ਦੇ ਸੀਵਰੇਜ ਸਿਸਟਮ ਦਾ ਕੰਮ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵਲੋਂ ਕਰਵਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਸਿੰਗਲਾ ਨੇ ਬਠਿੰਡਾ ਸ਼ਹਿਰੀ ਹਲਕੇ 'ਚ ਸਰਗਰਮੀਆਂ ਵਧਾਈਆਂ <br/> ਅਗਲੀ ਖ਼ਬਰ 'ਆਪ' ਵਲੋਂ ਤਰਸੇਮ ਪਥਰਾਲਾ ਬੀ. ਸੀ. ਵਿੰਗ ਬਠਿੰਡਾ ਦਿਹਾਤੀ ਦੇ ਕੋਆਰਡੀਨੇਟਰ ਨਿਯੁਕਤ
Ad Position 24