ਬਠਿੰਡਾ, 26 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਬਠਿੰਡਾ ਸ਼ਹਿਰੀ ਹਲਕੇ 'ਚ ਆਪਣੀਆਂ ਸਿਆਸੀ ਸਰਗਰਮੀਆਂ ਵਧਾ ਦਿੱਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੇ ਸਪੁੱਤਰ ਦੀਨਵ ਸਿੰਗਲਾ ਵੀ ਕੁੱਦ ਪਏ ਹਨ | ਇਨ੍ਹਾਂ ਸਰਗਰਮੀਆਂ ਰਾਹੀਂ ਸਿੰਗਲਾ ਨੇ ਭਾਜਪਾ ਦੇ ਉਮੀਦਵਾਰ ਵਜੋਂ ਬਠਿੰਡਾ ਸ਼ਹਿਰੀ ਹਲਕੇ ਤੋਂ ਆਪਣੀ ਦਾਅਵੇਦਾਰੀ ਪੇਸ਼ ਕਰ ਦਿੱਤੀ ਹੈ | ਸਰੂਪ ਚੰਦ ਸਿੰਗਲਾ ਨੇ 'ਬਠਿੰਡਾ ਸ਼ਹਿਰ ਦੀ ਬਦਲਾਂਗੇ ਨੁਹਾਰ-ਬਾਊ ਸਰੂਪ ਚੰਦ ਸਿੰਗਲਾ ਇਸ ਵਾਰ' ਦੇ ਬੈਨਰ ਹੇਠਾਂ ਸ਼ਹਿਰ 'ਚ ਨੁੱਕੜ ਮੀਟਿੰਗਾਂ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਵਿਧਾਇਕ ਹੁੰਦਿਆਂ ਸ਼ਹਿਰ ਦੇ ਵਿਕਾਸ ਕਾਰਜਾਂ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਲਗਾਤਾਰ ਕੇਂਦਰ ਦੀ ਭਾਜਪਾ ਸਰਕਾਰ ਦੀ ਸਕੀਮਾਂ ਲੋਕਾਂ ਤੱਕ ਪਹੁੰਚਾ ਰਹੇ ਹਨ, ਜਿਸ ਦੇ ਚੱਲਦਿਆਂ ਭਾਜਪਾ ਸ਼ਹਿਰ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ ਤੇ ਸਾਲ 2027 ਦੀਆਂ ਚੋਣਾਂ 'ਚ ਭਾਜਪਾ ਬਠਿੰਡਾ ਸ਼ਹਿਰੀ ਸੀਟ ਤੋਂ ਵੱਡੇ ਫ਼ਰਕ ਨਾਲ ਜਿੱਤ ਹਾਸਿਲ ਕਰੇਗੀ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ ਲਗਾਤਾਰ ਤਰੱਕੀ ਦੀਆਂ ਬੁਲੰਦੀਆਂ ਛੋਹ ਰਿਹਾ, ਜਿਸ ਲਈ ਪੰਜਾਬ ਦੇ ਲੋਕ ਸੂਬੇ 'ਚ ਅਗਲੀ ਭਾਜਪਾ ਦੀ ਸਰਕਾਰ ਚਾਹੁੰਦੇ ਹਨ | ਇਸ ਮੌਕੇ ਉਨ੍ਹਾਂ ਨਾਲ ਮੀਡੀਆ ਕਨਵੀਨਰ